Fact Check: ਭਗਵੰਤ ਮਾਨ ਦੇ ਬਿਆਨ ਦੀ ਅਧੂਰੀ ਕਲਿਪ ਵਾਇਰਲ ਕਰ ਕੀਤਾ ਜਾ ਰਿਹਾ ਗੁੰਮਰਾਹ  
Published : Sep 12, 2022, 8:20 pm IST
Updated : Sep 12, 2022, 8:20 pm IST
SHARE ARTICLE
Fact Check: Cropped video of Punjab CM Bhagwant Mann viral to target AAP
Fact Check: Cropped video of Punjab CM Bhagwant Mann viral to target AAP

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ ਅਤੇ ਪੂਰਾ ਨਹੀਂ ਹੈ।

ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ, "ਅਸੀਂ ਤਾਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਜੋ ਨਹੀਂ ਕਰ ਸਕਦੇ, ਉਹ ਵੀ ਕਹਿ ਦਿੰਦੇ ਹਾਂ।"

ਹੁਣ ਇਸ ਕਲਿਪ ਨੂੰ ਵਾਇਰਲ ਕਰਦਿਆਂ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ ਅਤੇ ਪੂਰਾ ਨਹੀਂ ਹੈ। ਪੜ੍ਹੋ ਸਪੋਕਸਮੈਨ ਦੀ ਪੂਰੀ ਪੜਤਾਲ:

ਵਾਇਰਲ ਪੋਸਟ

ਇਸ ਵੀਡੀਓ ਨੂੰ ਟਵਿੱਟਰ ਅਤੇ ਫੇਸਬੁੱਕ 'ਤੇ ਖੂਬ ਵਾਇਰਲ ਕੀਤਾ ਜਾ ਰਿਹਾ ਹੈ। ਅਧਿਕਾਰਿਕ ਟਵਿੱਟਰ ਯੂਜ਼ਰ ਅਤੇ ਭਾਜਪਾ ਵਰਕਰ Arun Yadav ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, "जो नहीं कर सकते, वो भी कह देते है ???? थोड़ी कम पिया करो"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਲੱਭਣਾ ਸ਼ੁਰੂ ਕੀਤਾ। ਇਹ ਵੀਡੀਓ ਆਮ ਆਦਮੀ ਪਾਰਟੀ ਦੇ Townhall ਦਾ ਹੈ ਜਿਥੇ ਹਰਿਆਣਾ ਦੇ ਨੌਜਵਾਨਾਂ ਨਾਲ ਭਗਵੰਤ ਅਤੇ ਅਰਵਿੰਦ ਨੇ ਗੱਲਾਂ ਕੀਤੀਆਂ ਸਨ।

7 ਸਤੰਬਰ 2022 ਨੂੰ ਇਹ ਗੱਲਬਾਤ ਹਰਿਆਣਾ ਵਿਖੇ ਹੋਈ ਸੀ। ਪੂਰਾ ਵੀਡੀਓ ਆਪ ਦੇ Youtube 'ਤੇ ਮੌਜੂਦ ਹੈ। ਅਕਾਊਂਟ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ, "LIVE | Haryana के युवाओं के साथ श्री Arvind Kejriwal और श्री Bhagwant Mann जी का TOWNHALL ????"

AAP TownhallAAP Townhall

ਅਸੀਂ ਇਸ ਵੀਡੀਓ ਨੂੰ ਪੂਰਾ ਸੁਣਿਆ ਅਤੇ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ। ਵੀਡੀਓ ਦੇ 18:16 ਮਿੰਟ ਤੋਂ ਬਾਅਦ ਭਗਵੰਤ ਮਾਨ ਨੂੰ ਇਹ ਕਹਿੰਦੇ ਹੋਏ ਵੇਖਿਆ ਜਾ ਸਕਦਾ ਹੈ, 'ਅਸੀਂ ਤਾਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ। ਜੋ ਨਹੀਂ ਕਰ ਸਕਦੇ, ਉਹ ਵੀ ਕਹਿ ਦਿੰਦੇ ਹਾਂ ਕਿ ਇਹ ਸਾਡੇ ਦੁਆਰਾ ਨਹੀਂ ਕੀਤਾ ਜਾ ਸਕਦਾ।" ਜਦੋਂ ਕਿ ਵਾਇਰਲ ਕਲਿੱਪ ਵਿਚ, 'ਇਹ ਸਾਡੇ ਦੁਆਰਾ ਨਹੀਂ ਕੀਤਾ ਜਾ ਸਕਦਾ' ਵਾਲਾ ਹਿੱਸਾ ਹਟਾ ਦਿੱਤਾ ਗਿਆ ਹੈ। 

ਮਤਲਬ ਸਾਫ ਕਿ ਅਧੂਰੇ ਕਲਿਪ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ ਅਤੇ ਪੂਰਾ ਨਹੀਂ ਹੈ। ਹੁਣ ਐਡੀਟੇਡ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Bhagwant Mann Video Claiming That AAP Does Fake Promises
Claimed By- BJP Worker Arun Yadav
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement