Fact Check: ਕੀ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹੋਏ ਕਾਂਗਰਸ 'ਚ ਸ਼ਾਮਿਲ? ਜਾਣੋ ਸੱਚ
Published : Nov 12, 2021, 4:55 pm IST
Updated : Nov 12, 2021, 4:55 pm IST
SHARE ARTICLE
Fact Check Fake claim went viral regarding AAP Leader Manjit Singh Bilaspur
Fact Check Fake claim went viral regarding AAP Leader Manjit Singh Bilaspur

ਵਾਇਰਲ ਪੋਸਟ ਗੁੰਮਰਾਹਕੁਨ ਹੈ। ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਹਨ।

RSFC (Team Mohali)- ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਜਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਪ ਤੋਂ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਚਲਦੇ ਸੈਸ਼ਨ ਚ ਕਾਂਗਰਸ ਦੇ ਪਾਲੇ 'ਚ ਜਾ ਬੈਠੇ ਜਿਸਦਾ ਮਤਲਬ ਸੀ ਕਿ ਉਹ ਕਾਂਗਰੇਸ ਵੀ ਸ਼ਾਮਲ ਹੋ ਗਏ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਹਨ।

ਵਾਇਰਲ ਪੋਸਟ

ਫੇਸਬੁੱਕ ਪੇਜ "ਪੰਜਾਬ ਦੀ ਬੋਲੀ ਪੰਜਾਬੀ" ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,'ਆ ਕੀ ਹੋ ਰਿਹਾ ਹੱਥ ਖਡ਼੍ਹੇ ਨ੍ਹੀਂ ਸਮਝੋਂ ਬਾਹਰ ਹੈ ਗੱਲ।'

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਗੂਗਲ 'ਤੇ ਕੀਵਰਡ ਸਰਚ ਕੀਤਾ। ਸਰਚ ਦੌਰਾਨ ਸਾਨੂੰ Daily Pioneer ਦੁਆਰਾ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਇਸ ਆਰਟੀਕਲ ਮੁਤਾਬਕ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਸਮਰਥਨ ਦਿੱਤਾ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕੀਤਾ। ਹਾਲਾਂਕਿ, ਰਿਪੋਰਟ ਵਿੱਚ ਸਾਨੂੰ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

The PioneerThe Pioneer

ਸਰਚ ਦੋਰਾਨ ਸਾਨੂੰ ਕਈ ਮੀਡੀਆ ਰਿਪੋਰਟਾਂ ਮਿਲੀਆਂ ਜਿਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਾਂਗਰਸ ਨੂੰ ਆਪਣਾ ਸਮਰਥਨ ਦਿੱਤਾ ਹੈ। ਹਾਲਾਂਕਿ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਉਹ ਰਸਮੀ ਤੌਰ ਤੇ ਕਾਂਗਰਸ 'ਚ ਜਲਦ ਸ਼ਾਮਲ ਹੋਣਗੇ।

ਅਸੀਂ ਮਨਜੀਤ ਸਿੰਘ ਬਿਲਾਸਪੁਰ ਬਾਰੇ ਕੀਤੇ ਜਾ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਮਨਜੀਤ ਸਿੰਘ ਬਿਲਾਸਪੁਰ ਦੇ ਫੇਸਬੁੱਕ ਅਕਾਊਂਟ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਲੈ ਕੇ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਸਪਸ਼ਟੀਕਰਨ ਮਿਲਿਆ।

ਮਨਜੀਤ ਬਿਲਾਸਪੁਰ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਬਾਰੇ ਸੋਸ਼ਲ ਮੀਡੀਆ ਤੇ ਚੱਲ ਰਹੀ ਖ਼ਬਰ ਬਿਲਕੁਲ ਗ਼ਲਤ ਤੇ ਝੂਠ ਹੈ।

ਮਤਲਬ ਸਾਫ ਹੋਇਆ ਕਿ ਵਾਇਰਲ ਪੋਸਟ ਵਿਚ ਮਨਜੀਤ ਬਿਲਾਸਪੁਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਆਮ ਆਦਮੀ ਪਾਰਟੀ ਦੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਪਾਰਟੀ ਵਿਚ ਸ਼ਾਮਲ ਨਹੀਂ ਹੋਏ ਹਨ।

Claim- AAP Leaders Manjit Bilaspur and Jagtar Singh Jagga Joined Congress
Claimed By- FB Page ਪੰਜਾਬ ਦੀ ਬੋਲੀ ਪੰਜਾਬੀ

Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement