Fact Check: ਗਾਇਕ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਪੁਲਿਸ ਅਧਿਕਾਰੀ ਨਾਲ ਵਾਇਰਲ ਇਹ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ
Published : Dec 12, 2022, 4:45 pm IST
Updated : Dec 12, 2022, 4:45 pm IST
SHARE ARTICLE
Fact Check Old image of Singer Mankirat Aulakh and Babbu Mann With Police Official shared as recent
Fact Check Old image of Singer Mankirat Aulakh and Babbu Mann With Police Official shared as recent

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਅਤੇ ਇਸਦਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੋਈ ਸਬੰਧ ਨਹੀਂ ਹੈ। 

RSFC (Team Mohali)- ਪਿਛਲੇ ਦਿਨਾਂ ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕਿਰਤ ਔਲਖ ਨਾਲ SIT ਨੇ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁੱਛਗਿੱਛ ਕੀਤੀ। ਮਾਨਸਾ ਪੁਲਿਸ ਸਾਹਮਣੇ ਜਾਂਚ ਵਿਚ ਸ਼ਾਮਲ ਹੋਣ ਲਈ ਦੋਵੇਂ ਗਾਇਕ ਮਾਨਸਾ ਦੇ CIA ਦਫਤਰ ਪਹੁੰਚੇ ਸਨ। ਹੁਣ ਇਸੇ ਪੁੱਛਗਿੱਛ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਇੱਕ ਪੁਲਿਸ ਅਧਿਕਾਰੀ ਨਾਲ ਬੱਬੂ ਮਾਨ ਤੇ ਮਨਕਿਰਤ ਔਲਖ ਦੀ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ। ਤਸਵੀਰ ਨੂੰ ਵਾਇਰਲ ਕਰਦਿਆਂ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਜਾ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਅਤੇ ਇਸਦਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੋਈ ਸਬੰਧ ਨਹੀਂ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "ਪਰਦਾ ਫਾਸ਼ Parda Fash" ਨੇ 8 ਦਿਸੰਬਰ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, 'ਯਾਰ ਸਿੱਧੂ ਮੂਸੇ ਵਾਲਾ ਕਤਲ ਕੇਸ ਚ ਬੱਬੂ ਮਾਨ ਅਤੇ ਮਨਕੀਰਤ ਔਲਖ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਨਾ ਕਿ ਉਹਨਾਂ ਨਾਲ ਫੋਟੋਆਂ ਖਿਚਵਾਉਣ ਲਈ। ਤਾਂਹੀ ਵਿਚਾਰਾ ਸਿੱਧੂ ਦਾ ਪਿਤਾ ਕਹਿੰਦਾ ਆ ਕਿ ਜਾਂਚ ਸਹੀ ਨਹੀਂ ਹੋ ਰਹੀ।'

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਜਰੀਏ ਸਰਚ ਕੀਤਾ। ਸਾਨੂੰ ਵਾਇਰਲ ਹੋ ਰਹੀ ਤਸਵੀਰ ਮਨਕਿਰਤ ਔਲਖ ਦੇ ਇੰਸਟਾਗ੍ਰਾਮ ਪੇਜ 'ਤੇ 14 ਜੁਲਾਈ 2020 ਦੀ ਅਪਲੋਡ ਮਿਲੀ।

ਇਸ ਦੇ ਨਾਲ ਹੀ ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ ਫੇਸਬੁੱਕ ਪੇਜ 'Babbu Maan De Haters Da Jijjaa' ਦੁਆਰਾ ਵੀ 17 ਅਗਸਤ 2020 ਨੂੰ ਸ਼ੇਅਰ ਕੀਤੀ ਮਿਲੀ।

ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਮਾਮਲੇ ਨੂੰ ਲੈ ਕੇ ਰੋਜ਼ਾਨਾ ਸਪੋਕਸਮੈਨ ਦੇ ਮਨੋਰੰਜਨ ਡੈਸਕ ਇੰਚਾਰਜ ਜਗਜੀਤ ਸਿੰਘ ਨਾਲ ਗੱਲ ਕੀਤੀ। ਜਗਜੀਤ ਨੇ ਤਸਵੀਰ ਦੇਖਦਿਆਂ ਕਿਹਾ, "ਇਹ ਤਸਵੀਰ ਹਾਲੀਆ ਨਹੀਂ ਬਲਕਿ ਕਾਫੀ ਪੁਰਾਣੀ ਹੈ।"

ਮਤਲਬ ਸਾਫ ਸੀ ਕਿ ਵਾਇਰਲ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ ਪੁਰਾਣੀ ਹੈ ਅਤੇ ਇਸਦਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੋਈ ਸਬੰਧ ਨਹੀਂ ਹੈ। 

Claim- Image of Singer Babbu Mann and Mankirat Aulakh with Police official is recent
Claimed By- FB Page ਪਰਦਾ ਫਾਸ਼ Parda Fash
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement