Fact Check: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਦੇਸ਼ ਵਿਰੋਧ 'ਚ ਨਹੀਂ ਦਿੱਤਾ ਕੋਈ ਬਿਆਨ, ਵਾਇਰਲ ਵੀਡੀਓ ਐਡੀਟੇਡ ਹੈ
Published : Jan 13, 2023, 6:40 pm IST
Updated : Jan 13, 2023, 6:40 pm IST
SHARE ARTICLE
Fact Check Edited video of Leftinent Gen Manjinder Singh viral with fake claim
Fact Check Edited video of Leftinent Gen Manjinder Singh viral with fake claim

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਅਸਲ ਵੀਡੀਓ ਦੇ ਆਡੀਓ ਨਾਲ ਛੇੜਛਾੜ ਕਰਕੇ ਇਹ ਫਰਜ਼ੀ ਵੀਡੀਓ ਬਣਾਇਆ ਗਿਆ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਸੈਨਾ ਦੀ ਵਰਦੀ ਪਾਏ ਸਿੱਖ ਵਿਅਕਤੀ ਨੂੰ ਦੇਸ਼ ਵਿਰੋਧੀ ਗੱਲ ਕਰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਖਾਲਿਸਤਾਨ ਰੈਫਰੈਂਡਮ ਵੋਟਿੰਗ ਦੇ ਹੱਕ 'ਚ ਬਿਆਨ ਦਿੱਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਅਸਲ ਵੀਡੀਓ ਦੇ ਆਡੀਓ ਨਾਲ ਛੇੜਛਾੜ ਕਰਕੇ ਇਹ ਫਰਜ਼ੀ ਵੀਡੀਓ ਬਣਾਇਆ ਗਿਆ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "Babbar Khalsa" ਨੇ 8 ਜਨਵਰੀ 2023 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "“ਖਾਲਿਸਤਾਨ ਰੈਫਰੈਂਡਮ ਵੋਟਿੰਗ ਦੀ ਇਜਾਜ਼ਤ ਹੋਣੀ ਚਾਹੀਦੀ ਹੈ” - ਭਾਰਤੀ ਫੌਜ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ, XVI ਕੋਰ ਜੰਮੂ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਵੀਡੀਓ ਲੱਭਣਾ ਸ਼ੁਰੂ ਕੀਤਾ।

ਵਾਇਰਲ ਵੀਡੀਓ ਐਡੀਟੇਡ ਹੈ

ਸਾਨੂੰ ਮਾਮਲੇ ਨਾਲ ਜੁੜਿਆ ਅਸਲ ਵੀਡੀਓ Rozana Spokesman ਦੀ ਵੀਡੀਓ ਰਿਪੋਰਟ 'ਚ ਅਪਲੋਡ ਮਿਲਿਆ। ਅਸੀਂ ਇਸ ਪੂਰੇ ਵੀਡੀਓ ਨੂੰ ਵੇਖਿਆ ਅਤੇ ਪਾਇਆ ਕਿ ਮਨਜਿੰਦਰ ਸਿੰਘ ਨੇ ਵਾਇਰਲ ਵੀਡੀਓ ਵਰਗੀ ਕੋਈ ਗੱਲ ਨਹੀਂ ਕਹੀ ਅਤੇ ਮਨਜਿੰਦਰ ਸਿੰਘ ਦੀ ਆਵਾਜ਼ ਵੀ ਵਾਇਰਲ ਵੀਡੀਓ ਵਾਲੀ ਨਹੀਂ ਹੈ। ਮਤਲਬ ਸਾਫ ਸੀ ਕਿ ਵਾਇਰਲ ਵੀਡੀਓ 'ਚ ਆਡੀਓ ਕੱਟ ਕੇ ਲਾਇਆ ਗਿਆ ਹੈ। 

ਦੱਸ ਦਈਏ ਕਿ ਲੈਫਟੀਨੈਂਟ ਮਨਜਿੰਦਰ ਸਿੰਘ ਆਪਣੇ ਪਿੰਡ ਪਰਤਣ 'ਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਅਤੇ ਆਪਣੇ ਸਫ਼ਰ ਦੀਆਂ ਗੱਲਾਂ ਕਰਦੇ ਹਨ। ਉਨ੍ਹਾਂ ਨੇ ਵਾਇਰਲ ਦਾਅਵੇ ਵਰਗੀ ਕੋਈ ਵੀ ਗੱਲ ਨਹੀਂ ਕਹੀ ਹੈ।

ਰੋਜ਼ਾਨਾ ਸਪੋਕਸਮੈਨ ਵਾਇਰਲ ਵੀਡੀਓ 'ਚ ਇਸਤੇਮਾਲ ਕੀਤੇ ਗਏ ਆਡੀਓ ਦੇ ਅਸਲ ਸਰੋਤ ਨੂੰ ਲੱਭ ਰਿਹਾ ਹੈ ਅਤੇ ਜਿਵੇਂ ਹੀ ਸਾਨੂੰ ਆਡੀਓ ਦਾ ਸਰੋਤ ਮਿਲੇਗਾ, ਅਸੀਂ ਇਸ ਆਰਟੀਕਲ ਨੂੰ ਅਪਡੇਟ ਕਰਾਂਗੇ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਪੁਸ਼ਟੀ ਕਰਦਾ ਹੈ ਕਿ ਵਾਇਰਲ ਵੀਡੀਓ ਐਡੀਟੇਡ ਹੈ ਅਤੇ ਮਨਜਿੰਦਰ ਸਿੰਘ ਨੇ ਵਾਇਰਲ ਦਾਅਵੇ ਵਰਗੀ ਕੋਈ ਗੱਲ ਨਹੀਂ ਕਹੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਅਸਲ ਵੀਡੀਓ ਦੇ ਆਡੀਓ ਨਾਲ ਛੇੜਛਾੜ ਕਰਕੇ ਇਹ ਫਰਜ਼ੀ ਵੀਡੀਓ ਬਣਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement