Fact Check: ਪੱਛਮੀ ਬੰਗਾਲ ਚੋਣਾਂ ਵਿਚ ਧਾਂਦਲੀ ਨੂੰ ਲੈ ਕੇ ਵਾਇਰਲ ਹੋ ਰਿਹਾ ਪੁਰਾਣਾ ਵੀਡੀਓ
Published : Apr 13, 2021, 3:56 pm IST
Updated : Apr 13, 2021, 4:09 pm IST
SHARE ARTICLE
Old video Shared as recent
Old video Shared as recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਵੀਡੀਓ ਹਾਲੀਆ ਨਹੀਂ ਬਲਕਿ ਮਈ 2019 ਦਾ ਹੈ

ਰੋਜ਼ਾਨਾ ਸਪੋਕਸਮੈਨ (ਟੀਮ ਮੋਹਾਲੀ): ਸੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਜਿਸ ਵਿਚ ਵੋਟਿੰਗ ਕੇਂਦਰ ਵਿਚ ਇਕ ਮਹਿਲਾ ਨੂੰ ਦੂਜੀ ਮਹਿਲਾ ਨਾਲ ਵੋਟ ਪਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਮਹਿਲਾ ਵੋਟਿੰਗ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ ਤੇ ਬੂਥ ਇੰਚਾਰਜ ਉਸ ਨੂੰ ਰੋਕ ਨਹੀਂ ਰਿਹਾ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਪੱਛਮੀ ਬੰਗਾਲ ਚੋਣਾਂ ਦੌਰਾਨ ਇਕ ਬੂਥ ਦੀ ਹੈ ਜਿਥੇ ਟੀਐਮਸੀ ਦੇ ਵਰਕਰ ਵੋਟਾਂ ਵਿਚ ਧਾਂਦਲੀ ਕਰ ਰਹੇ ਹਨ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਵੀਡੀਓ ਹਾਲੀਆ ਨਹੀਂ ਬਲਕਿ ਮਈ 2019 ਦਾ ਹੈ ਅਤੇ ਇਸ ਦਾ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ Keya Ghosh ਨੇ 8 ਅਪ੍ਰੈਲ ਨੂੰ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ, "Got from WA. This is how TMC has been doing rigging. @ECISVEEP"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

photo

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ Invid ਟੂਲ ਵਿਚ ਅਪਲੋਡ ਕੀਤਾ ਅਤੇ ਇਸ ਦੇ ਕੀਫ਼੍ਰੇਮਸ ਕੱਢੇ। ਇਨ੍ਹਾਂ ਕੀਫ਼੍ਰੇਮਸ ਨੂੰ ਰਿਵਰਸ ਇਮੇਜ ਸਰਚ ਕਰਨ 'ਤੇ ਸਾਨੂੰ ਇਹ ਵੀਡੀਓ ਮਈ 2019 ਨੂੰ ਅਪਲੋਡ ਕੀਤਾ ਮਿਲਿਆ। ਹਿੰਦੁਸਤਾਨ ਟਾਇਮਜ਼ ਦੇ ਪੋਲੀਟੀਕਲ ਐਡੀਟਰ ਨੇ 15 ਮਈ 2019 ਨੂੰ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ, "Another achievement #ElectionCommission. Shocking to say the least."

ਇਹ ਟਵੀਟ ਹੇਠਾਂ ਕਲਿਕ ਕਰ ਦੇਖਿਆ ਜਾ ਸਕਦਾ ਹੈ।

 

ਇਸ ਵੀਡੀਓ ਨੂੰ ਸਬੰਧੀ  News Central 24X7 ਨੇ ਖਬਰ 16 ਮਈ 2019 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਲਿਖਿਆ, "Shocking: Viral Video Of Woman Holding Voters’ Hands To Press EVM Button (Watch)" ਇਸ ਖਬਰ ਵਿਚ ਵਾਇਰਲ ਵੀਡੀਓ ਦਾ ਜ਼ਿਕਰ ਕੀਤਾ ਗਿਆ ਹੈ ਪਰ ਵੀਡੀਓ ਨੂੰ ਲੈ ਕੇ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।

ਖਬਰ ਵਿਚ ਲੇਖਕ "Rita Banerji" ਦਾ ਟਵੀਟ ਅਪਲੋਡ ਕੀਤਾ ਗਿਆ ਜਿਸ ਵਿਚ ਵੀਡੀਓ ਨੂੰ ਬੰਗਾਲ ਦਾ ਦੱਸਿਆ ਗਿਆ। Rita Banerji ਨੇ 15 ਮਈ 2019 ਨੂੰ ਇਹ ਵੀਡੀਓ ਅਪਲੋਡ ਕਰਦਿਆਂ ਲਿਖਿਆ, "No independent vote for women in India! In rural Bengal what looks like a female election officer in a voting booth in a village, takes the hand of each woman voter and presses the #EVM button for the party that she is to favor. Wonder which party?"

ਟਵੀਟ ਹੇਠਾਂ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

https://twitter.com/Rita_Banerji/status/1128711413432602624

ਨਤੀਜਾ: ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ। ਵੀਡੀਓ ਦਾਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।

Claim: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਧਾਂਦਲੀ ਕਰ ਰਹੇ ਟੀਐਮਸੀ ਵਰਕਰ

Claim By: ਟਵਿੱਟਰ ਯੂਜ਼ਰ Keya Ghosh

Fact Check: ਫਰਜੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement