ਸਾਬਕਾ CM ਚਰਨਜੀਤ ਚੰਨੀ ਨੂੰ ਲੈ ਕੇ ਦਿੱਤਾ ਬੀਬੀ ਜਗੀਰ ਕੌਰ ਦਾ ਪੁਰਾਣਾ ਬਿਆਨ ਮੁੜ ਵਾਇਰਲ, Fact Check ਰਿਪੋਰਟ
Published : May 13, 2024, 11:34 am IST
Updated : May 13, 2024, 11:34 am IST
SHARE ARTICLE
Fact Check Old Video Of Bibi Jagir Kaur Protesting Against EX CM Charanjit Channi Viral As Recent
Fact Check Old Video Of Bibi Jagir Kaur Protesting Against EX CM Charanjit Channi Viral As Recent

ਵਾਇਰਲ ਹੋ ਰਿਹਾ ਬੀਬੀ ਜਗੀਰ ਕੌਰ ਦਾ ਬਿਆਨ ਹਾਲੀਆ ਨਹੀਂ ਬਲਕਿ 2018 ਦਾ ਹੈ ਅਤੇ ਹੁਣ 2018 ਦੇ ਬਿਆਨ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim

ਸੋਸ਼ਲ ਮੀਡੀਆ 'ਤੇ ਬੀਤੇ ਦਿਨਾਂ ਇੱਕ ਵੀਡੀਓ ਬਹੁਤ ਚਰਚਾ ਦਾ ਵਿਸ਼ੈ ਰਿਹਾ ਹੈ। ਵੀਡੀਓ ਸੀ ਸਾਬਕਾ CM ਚਰਨਜੀਤ ਸਿੰਘ ਚੰਨੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਹੋਏ ਹਾਸੇ-ਮਖੌਲ ਦਾ। ਦੱਸ ਦਈਏ ਕਿ ਦੋਵੇਂ ਆਗੂ ਆਗਾਮੀ ਲੋਕ ਸਭਾ ਚੋਣਾਂ 2024 ਲਈ ਆਪਣੀ ਪਾਰਟੀਆਂ ਤੋਂ ਜਲੰਧਰ ਸੀਟ ਤੋਂ ਉਮੀਦਵਾਰ ਹਨ ਅਤੇ ਪਿੱਛਲੇ ਦਿਨਾਂ ਦੋਵੇਂ ਆਗੂ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਏ। ਇਸੇ ਦੌਰਾਨ ਦੋਵੇਂ ਵਿਚ ਹਾਸੀ-ਖੇਡੀ ਦਾ ਮਾਹੌਲ ਵੇਖਣ ਨੂੰ ਮਿਲਿਆ। ਹੁਣ ਇਸੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬੀਬੀ ਜਗੀਰ ਕੌਰ ਦਾ ਇੱਕ ਬਿਆਨ ਵਾਇਰਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਬੀਬੀ ਸਾਬਕਾ CM ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਕਰਦੇ ਉਨ੍ਹਾਂ ਦੀ ਹਰਕਤ ਨੂੰ ਨਾ ਬਕਸ਼ਣਯੋਗ ਕਹਿੰਦੇ ਹੋਏ ਸ਼ਰਮਸਾਰ ਕਰਨ ਵਾਲੀ ਘਟਨਾ ਦੱਸ ਰਹੇ ਹਨ।

Instagram ਅਕਾਊਂਟ "ranglaa_punjabb" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਚੰਨੀ ਦੀ ਹਰਕਤ ਨਾ ਬਖ਼ਸ਼ਣਯੋਗ"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਬੀਬੀ ਜਗੀਰ ਕੌਰ ਦਾ ਬਿਆਨ ਹਾਲੀਆ ਨਹੀਂ ਬਲਕਿ 2018 ਦਾ ਹੈ ਅਤੇ ਹੁਣ 2018 ਦੇ ਬਿਆਨ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ। 

"ਬੀਬੀ ਜਗੀਰ ਕੌਰ ਦਾ ਇਹ ਪੁਰਾਣਾ ਬਿਆਨ ਹੈ"

ਸਾਨੂੰ ਇਹ ਬਿਆਨ PTC News ਦੀ 31 ਅਕਤੂਬਰ 2018 ਦੀ ਖਬਰ ਵਿਚ ਸਾਂਝਾ ਮਿਲਿਆ। ਬੀਬੀ ਜਗੀਰ ਕੌਰ ਦੀ ਪ੍ਰੈਸ ਵਾਰਤਾ ਸਾਂਝੀ ਕਰਦਿਆਂ ਅਦਾਰੇ ਨੇ ਸਿਰਲੇਖ ਲਿਖਿਆ, "ਅਸੀ ਤਾਂ ਨਹੀਂ ਕਿਹਾ ਸੀ ਕਿ ਚੰਨੀ ਕਿਸੇ ਮਹਿਲਾ ਅਫਸਰ ਨੂੰ ਮੈਸਜ ਭੇਜੇ : ਬੀਬੀ ਜਾਗੀਰ ਕੌਰ"

 

ਖਬਰ ਅਨੁਸਾਰ ਮਾਮਲਾ 2018 ਦਾ ਹੈ ਜਦੋਂ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਮਹਿਲਾ IAS ਅਫਸਰ ਨੂੰ ਅਸ਼ਲੀਲ ਮੈਸੇਜ ਕੀਤੇ ਗਏ ਸਨ ਅਤੇ ਇਸੇ ਵਿਵਾਦ ਨੂੰ ਲੈ ਕੇ ਅਕਾਲੀ ਦਲ ਦੀ ਇਸਤਰੀ ਵਿੰਗ ਵੱਲੋਂ ਚੰਨੀ ਖਿਲਾਫ ਪ੍ਰਦਰਸ਼ਨ ਕਰਦਿਆਂ ਬੀਬੀ ਜਗੀਰ ਕੌਰ ਨੇ ਪ੍ਰੈਸ ਵਾਰਤਾ ਕੀਤੀ ਸੀ।

ਇਸ ਮਾਮਲੇ ਨੂੰ ਲੈ ਕੇ Chardikala Time TV ਦੀ ਰਿਪੋਰਟ ਹੇਠਾਂ ਕਲਿਕ ਕਰ ਵੇਖੀ ਜਾ ਸਕਦੀ ਹੈ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਬੀਬੀ ਜਗੀਰ ਕੌਰ ਦਾ ਬਿਆਨ ਹਾਲੀਆ ਨਹੀਂ ਬਲਕਿ 2018 ਦਾ ਹੈ ਅਤੇ ਹੁਣ 2018 ਦੇ ਬਿਆਨ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result- Misleading 

Our Sources 

Meta News Post Of PTC News Shared On 31 October 2018

Youtube News Report Of Chardikala Time TV Shared On 31 October 2018

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement