ਪ੍ਰਿਯੰਕਾ ਗਾਂਧੀ ਵਾਡਰਾ ਦੀ ਰੈਲੀ 'ਚ ਪੱਤਰਕਾਰ ਨਾਲ ਹੋਈ ਬਦਸਲੂਕੀ ਦਾ ਇਹ ਵੀਡੀਓ 2019 ਦਾ ਹੈ, Fact Check ਰਿਪੋਰਟ
Published : May 13, 2024, 2:01 pm IST
Updated : May 13, 2024, 2:01 pm IST
SHARE ARTICLE
Fact Check Old Video Of Priyanka Gandhi Wadra Bodyguards Attacking Journalist Viral As Recent
Fact Check Old Video Of Priyanka Gandhi Wadra Bodyguards Attacking Journalist Viral As Recent

ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਹੀ ਦਾ ਨਹੀਂ ਹੈ ਬਲਕਿ 2019 ਦਾ ਹੈ।

Claim

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਇੱਕ ਪੱਤਰਕਾਰ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਤੋਂ ਧਾਰਾ 370 ਸਣੇ ਕੁਝ ਸਵਾਲ ਪੁੱਛਦਾ ਨਜ਼ਰ ਆ ਰਿਹਾ ਹੈ ਅਤੇ ਜਵਾਬ ਦੇਣ ਤੋਂ ਬਚਦੇ ਹੋਏ ਨੇਤਾ ਦਾ ਬਾਡੀਗਾਰਡ ਪੱਤਰਕਾਰ ਨਾਲ ਬਦਸਲੂਕੀ ਕਰਦਾ ਨਜ਼ਰ ਆ ਰਿਹਾ ਹੈ। ਯੂਜਰਜ਼ ਇਸ ਵੀਡੀਓ ਨੂੰ ਵਾਇਰਲ ਕਰਦਿਆਂ ਪ੍ਰਿਯੰਕਾ ਗਾਂਧੀ ਵਾਡਰਾ 'ਤੇ ਨਿਸ਼ਾਨੇ ਸਾਧ ਰਹੇ ਹਨ।

X ਅਕਾਊਂਟ MANOJ SHARMA LUCKNOW UP ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "अब बताइए तानाशाह कौन है ?????"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਹੀ ਦਾ ਨਹੀਂ ਹੈ ਬਲਕਿ 2019 ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਕੀਤਾ।

"ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ"

ਸਾਨੂੰ ਇਹ ਵੀਡੀਓ 2019 ਦੇ ਕਈ ਸੋਸ਼ਲ ਮੀਡਿਆ ਪੋਸਟਾਂ 'ਤੇ ਅਪਲੋਡ ਮਿਲਿਆ। ਫੇਸਬੁੱਕ ਪੇਜ "Anurag Tiwari" ਨੇ 13 ਅਗਸਤ 2019 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "सुनो यहीं ठोंक के बजा दूंगा, सवाल केवल धारा 370 पर पूछा गया और साहब को बीजेपी से पैसा लेकर सवाल पूछना नजर आ गया. सब कुछ हुआ प्रियंका गांधी के सामने"

ਇਸੇ ਤਰ੍ਹਾਂ ਸਾਨੂੰ ਇਸ ਮਾਮਲੇ ਸਬੰਧੀ ਕਈ ਖ਼ਬਰਾਂ ਵੀ ਮਿਲੀਆਂ। ਕੀ ਸੀ ਅਸਲ ਮਾਮਲਾ?

ਦੱਸ ਦੇਈਏ ਕਿ ਮਾਮਲਾ ਧਾਰਾ 370 ਹਟਾਏ ਜਾਣ ਤੋਂ ਬਾਅਦ ਦਾ ਹੈ ਜਦੋਂ ਮੀਡੀਆ ਆਉਟਲੇਟ ਏਬੀਪੀ ਨਿਊਜ਼ ਦੇ ਇੱਕ ਪੱਤਰਕਾਰ ਨੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਇਸ ਮਾਮਲੇ ਬਾਰੇ ਸਵਾਲ ਪੁੱਛਿਆ ਅਤੇ ਇਸ ਸਵਾਲ ਤੋਂ ਬਚਦੇ ਹੋਏ ਨੇਤਾ ਦੇ ਬਾਡੀਗਾਰਡ ਨੇ ਪੱਤਰਕਾਰ ਨਾਲ ਦੁਰਵਿਵਹਾਰ ਕੀਤਾ।

ਇਸ ਮਾਮਲੇ ਸੰਬੰਧੀ ABP Uncut ਦੀ 13 ਅਗਸਤ 2019 ਦੀ ਖਬਰ ਹੇਠਾਂ ਕਲਿੱਕ ਕਰਕੇ ਵੇਖੀ ਜਾ ਸਕਦੀ ਹੈ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲ ਹੀ ਦਾ ਨਹੀਂ ਹੈ ਬਲਕਿ 2019 ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Result- Misleading

Our Sources

Meta Post Of Ankit Tiwari Shared On 13 August 2019

Meta News Video Report Of ABP Uncut Shared On 13 August 2019

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ
 

SHARE ARTICLE

ਸਪੋਕਸਮੈਨ FACT CHECK

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement