ਕੁੜੀ ਦੀ ਹੱਤਿਆ ਦਾ ਇਹ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਨਹੀਂ ਹੈ, Fact Check ਰਿਪੋਰਟ
Published : Jun 13, 2024, 1:22 pm IST
Updated : Jun 13, 2024, 1:22 pm IST
SHARE ARTICLE
Old video of girl murder in Myanmar viral in the name of Manipur Violence Fact Check Report
Old video of girl murder in Myanmar viral in the name of Manipur Violence Fact Check Report

ਇਹ ਵੀਡੀਓ ਮਿਆਂਮਾਰ ਦਾ ਪੁਰਾਣਾ ਵੀਡੀਓ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim

ਸੋਸ਼ਲ ਮੀਡੀਆ 'ਤੇ ਮੁੜ ਇੱਕ ਰੂਹ ਕੰਬਾਉ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਸੈਨਾ ਦੇ ਜਵਾਨਾਂ ਨੂੰ ਸ਼ਰੇਆਮ ਇੱਕ ਕੁੜੀ ਨੂੰ ਮਾਰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

X ਅਕਾਊਂਟ "Amritpal Singh" ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, "ਸੁਪਰੀਮ ਕੋਰਟ ਨੂੰ ਮਨੀਪੁਰ ਸੰਘਰਸ਼ ਦਾ ਸਬੂਤ ਚਾਹੀਦਾ ਹੈ, ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਵੀਡੀਓ ਨੂੰ 48 ਘੰਟਿਆਂ ਦੇ ਅੰਦਰ ਵਾਇਰਲ ਕਰੋ, ਕਿਰਪਾ ਕਰਕੇ ਇਸ ਨੂੰ ਸਾਰਿਆਂ ਨਾਲ ਸਾਂਝਾ ਕਰੋ।"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਨਹੀਂ ਹੈ। ਇਹ ਵੀਡੀਓ ਮਿਆਂਮਾਰ ਦਾ ਪੁਰਾਣਾ ਵੀਡੀਓ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਵੱਖ-ਵੱਖ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

 ਵਾਇਰਲ ਵੀਡੀਓ ਪੁਰਾਣਾ ਅਤੇ ਮਿਆਂਮਾਰ ਦਾ ਹੈ

ਸਾਨੂੰ ਇਹ ਵੀਡੀਓ reeleak.com ਨਾਂਅ ਦੀ ਵੈੱਬਸਾਈਟ 'ਤੇ 9 ਦਿਸੰਬਰ 2022 ਦਾ ਸਾਂਝਾ ਮਿਲਿਆ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਮਿਆਂਮਾਰ ਦਾ ਦੱਸਿਆ ਗਿਆ ਅਤੇ ਕੈਪਸ਼ਨ ਦਿੱਤਾ ਗਿਆ, "Warning - Cruel Punishment In Myanmar"

MyanmarMyanmar

ਹੁਣ ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ ਤਾਂ ਸਾਨੂੰ ਵੀਡੀਓ ਨੂੰ ਲੈ ਕੇ ਕਈ ਅਧਿਕਰਿਕ ਰਿਪੋਰਟਾਂ ਮਿਲੀਆਂ। elevenmyanmar.com ਨੇ 3 ਦਿਸੰਬਰ 2022 ਨੂੰ ਖਬਰ ਸਾਂਝੀ ਕਰਦਿਆਂ ਸਿਰਲੇਖ ਲਿਖਿਆ, "A young woman beaten, shot dead, and was forced to make a confession that she was a “military informant,” according to a video circulating on social media"

ਇਥੇ ਮੌਜੂਦ ਜਾਣਕਾਰੀ ਅਨੁਸਾਰ, ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਜਿਸਦੇ ਵਿਚ ਇੱਕ ਕੁੜੀ ਨੂੰ ਜ਼ਬਰਨ "ਮਿਲਟਰੀ ਇੰਫੋਰਮਰ (ਜਸੂਸ)" ਕਬੂਲ ਕਰਵਾ ਕੇ ਮਾਰ ਦਿੱਤਾ ਜਾਂਦਾ ਹੈ। ਦੱਸ ਦਈਏ ਕਿ ਇਸ ਖਬਰ ਵਿਚ ਇਸ ਔਰਤ ਦੇ ਨਾਂਅ ਆਦਿ ਬਾਰੇ ਖਾਸਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ।

ਦੱਸ ਦਈਏ ਕਿ ਇਹ ਵੀਡੀਓ ਸਮਾਨ ਦਾਅਵੇ ਨਾਲ ਜੂਨ 2023 ਵਿਚ ਵੀ ਵਾਇਰਲ ਹੋਇਆ ਸੀ। ਉਸ ਸਮੇਂ ਕੀਤੀ ਸਾਡੀ ਪੜਤਾਲ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਮਣੀਪੁਰ ਹਿੰਸਾ ਨਾਲ ਸਬੰਧਿਤ ਨਹੀਂ ਹੈ। ਇਹ ਵੀਡੀਓ ਮਿਆਂਮਾਰ ਦਾ ਪੁਰਾਣਾ ਵੀਡੀਓ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result- Misleading

Our Sources

News Article Of reeleak.com Published On 9 December 2022

News Article Of elevenmyanmar.com Published On 3 December 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement