ਟ੍ਰੇਨ ਦੇ ਪਟੜੀ ਤੋਂ ਉਤਰਨ ਦਾ ਵਾਇਰਲ ਇਹ ਵੀਡੀਓ ਹਾਲੀਆ ਨਹੀਂ 2022 ਦਾ ਹੈ, Fact Check ਰਿਪੋਰਟ
Published : Aug 13, 2024, 6:05 pm IST
Updated : Aug 13, 2024, 6:05 pm IST
SHARE ARTICLE
Old video of train derail in solapur viral as recent in the name of bhiwani
Old video of train derail in solapur viral as recent in the name of bhiwani

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਟਰੇਨ ਨੂੰ ਪਟੜੀ ਤੋਂ ਉਤਰਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਹਾਲੀਆ ਹੈ ਅਤੇ ਹਰਿਆਣਾ ਦੇ ਭਿਵਾਨੀ ਤੋਂ ਸਾਹਮਣੇ ਆਇਆ ਹੈ।

ਮੀਡੀਆ ਅਦਾਰੇ FirstBiharJharkhand ਨੇ 8 ਅਗਸਤ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "भिवानी स्टेशन पर पटरी से उतर खेत में घुसी ट्रेन, इस रूट से जयपुर आएंगी ट्रेन,मालगाड़ी के पटरी से उतरने के कारण  8 गाड़ियों को किया आंशिक रद्द."

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਟਵੀਟ ਅਤੇ ਖਬਰਾਂ ਮਿਲੀਆਂ। ਸਭਤੋਂ ਪੁਰਾਣੀਆਂ ਖਬਰਾਂ ਤੇ ਟਵੀਟ ਸਾਨੂੰ ਸਿਤੰਬਰ 2022 ਦੇ ਮਿਲੇ। ਪੱਤਰਕਾਰ Rajendra B. Aklekar ਨੇ 4 ਸਿਤੰਬਰ 2022 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Into the fields. One of India's most powerful locomotives, WAG-9 class. near Solapur, earlier today. Credit: Respective owner."

ਦੱਸ ਦਈਏ ਮੀਡੀਆ ਰਿਪੋਰਟਾਂ ਅਨੁਸਾਰ ਮਾਮਲਾ ਮਹਾਰਾਸ਼ਟਰ ਦੇ ਸੋਲਪੁਰ ਜਿਲ੍ਹੇ ਵਿਚ ਵਾਪਰਿਆ ਜਦੋਂ ਸਵੇਰੇ 2:30 ਵਜੇ ਕੇਮ ਪਿੰਡ ਨੇੜੇ ਮਾਲ ਗੱਡੀ ਪਟੜੀ ਤੋਂ ਉਤਰ ਗਈ ਸੀ।

ਇਸ ਮਾਮਲੇ ਨੂੰ ਲੈ ਕੇ Times Of India ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। 

ਅੰਤ ਵਿਚ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਹਰਿਆਣਾ ਦੇ ਭਿਵਾਨੀ ਵਿਖੇ ਕੋਈ ਅਜਿਹਾ ਮਾਮਲਾ ਵਾਪਰਿਆ ਹੈ ਜਾਂ ਨਹੀਂ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਵਰਗੀ ਕੋਈ ਪੁਖਤਾ ਖਬਰ ਨਹੀਂ ਮਿਲੀ ਹੈ।

ਮਤਲਬ ਸਾਫ ਸੀ ਕਿ ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result: Misleading

Our Sources:

X Post Of Rajendra B. Aklekar shared on 4 September 2022

News Article Of The Times Of India Published On 5 September 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ
 

SHARE ARTICLE

ਸਪੋਕਸਮੈਨ FACT CHECK

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement