ਸੁਖਬੀਰ ਬਾਦਲ ਨੇ ਸੌਦਾ ਸਾਧ ਨੂੰ ਲੈ ਕੇ ਨਹੀਂ ਦਿੱਤਾ ਅਜਿਹਾ ਕੋਈ ਬਿਆਨ, ਵਾਇਰਲ ਨਿਊਜ਼ ਕਟਿੰਗ ਫਰਜ਼ੀ ਹੈ
Published : Feb 14, 2022, 8:33 pm IST
Updated : Feb 14, 2022, 8:33 pm IST
SHARE ARTICLE
Fact Check Fake News Cutting Viral In The Name Of Sukhbir Singh Badal
Fact Check Fake News Cutting Viral In The Name Of Sukhbir Singh Badal

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ। ਇਸ ਕਟਿੰਗ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ ਕਿ ਡੇਰਾ ਸੌਦਾ ਸਾਧ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਉਨ੍ਹਾਂ ਦੇ ਪਿਤਾ ਬਰਾਬਰ ਹਨ ਅਤੇ ਉਹ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Raman Gill ਨੇ 13 ਫਰਵਰੀ 2022 ਨੂੰ ਵਾਇਰਲ ਹੋ ਰਹੀ ਕਟਿੰਗ ਸ਼ੇਅਰ ਕਰਦਿਆਂ ਲਿਖਿਆ, 'ਖਿੱਚ ਕੇ ਰੱਖ ਕੰਮ'

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਕਟਿੰਗ ਨੂੰ ਧਿਆਨ ਨਾਲ ਪੜ੍ਹਿਆ। ਦੱਸ ਦਈਏ ਇਸ ਕਟਿੰਗ ਵਿਚ ਵਰਤੀ ਗਈ ਭਾਸ਼ਾ ਆਮ ਅਖਬਾਰ ਦੀ ਭਾਸ਼ਾ ਤੋਂ ਵੱਖਰੀ ਜਾਪਦੀ ਹੈ ਅਤੇ ਇਸ ਕਟਿੰਗ ਵਿਚ ਕਈ ਗਲਤੀਆਂ ਹਨ ਜਿਹੜੀ ਇੱਕ ਅਖਬਾਰ ਦੀ ਕਟਿੰਗ ਵਿਚ ਵੇਖਣ ਨੂੰ ਨਹੀਂ ਮਿਲਦੀਆਂ।

fake cutting

ਅੱਗੇ ਵਧਦੇ ਹੋਏ ਅਸੀਂ ਇਸ ਬਿਆਨ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ। ਜਦਕਿ, ਜੇਕਰ ਅਜਿਹਾ ਕੋਈ ਵੀ ਬਿਆਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਉਸਨੇ ਹੁਣ ਤਕ ਸੁਰਖੀ ਦਾ ਰੂਪ ਧਾਰ ਲੈਣਾ ਸੀ।

ਅੱਗੇ ਵਧਦੇ ਹੋਏ ਅਸੀਂ ਪੜਤਾਲ ਦੇ ਅੰਤਿਮ ਚਰਨ ਵਿਚ ਵਾਇਰਲ ਕਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨਾਲ ਗੱਲਬਾਤ ਕੀਤੀ। ਅਰਸ਼ਦੀਪ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਕਿਹਾ, "ਇਹ ਕਟਿੰਗ ਆਮ ਆਦਮੀ ਪਾਰਟੀ ਦੇ ਕਾਂਗਰੇਸ ਦੇ ਡਰ ਨੂੰ ਦਰਸ਼ਾ ਰਹੀ ਹੈ। ਵਿਰੋਧੀਆਂ ਨੂੰ ਪਤਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾ ਰਹੀ ਹੈ। ਇਸੇ ਕਰਕੇ ਹੁਣ ਵਿਰੋਧੀ ਘਟੀਆ ਰਾਜਨੀਤੀ ਕਰ ਰਹੇ ਹਨ। ਮੈਂ ਇਹ ਗੱਲ ਸਾਫ ਕਰਨਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਅਜਿਹੇ ਫਰਜ਼ੀ ਪੋਸਟਾਂ ਨਾਲ ਕੋਈ ਸਬੰਧ ਨਹੀਂ ਹੈ।"

ਮਤਲਬ ਸਾਫ ਸੀ ਕਿ ਵਾਇਰਲ ਕਟਿੰਗ ਫਰਜ਼ੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਕਟਿੰਗ ਫਰਜ਼ੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

Claim- Sukhbir Singh Badal requested Rapist Ram Rahim to support SAD in Punjab Elections
Claimed By- FB User Raman Gill
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement