ਦਿੱਲੀ ਕੂਚ ਦੌਰਾਨ ਕਿਸਾਨਾਂ ਵੱਲੋਂ ਨਹੀਂ ਦਰੜਿਆ ਗਿਆ ਇਹ ਪੁਲਿਸ ਮੁਲਾਜ਼ਮ, Fact Check ਰਿਪੋਰਟ
Published : Feb 14, 2024, 11:45 am IST
Updated : Mar 1, 2024, 11:24 am IST
SHARE ARTICLE
Fact Check Old video from Sangrur viral as Farmers Protest 2024 Delhi Chalo Movement
Fact Check Old video from Sangrur viral as Farmers Protest 2024 Delhi Chalo Movement

ਵੀਡੀਓ ਹਾਲੀਆ ਨਹੀਂ ਬਲਕਿ ਅਗਸਤ 2023 ਦਾ ਹੈ ਜਦੋਂ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਝੜਪ ਹੋ ਗਈ ਸੀ।

RSFC (Team Mohali)- 13 ਫਰਵਰੀ 2024 ਨੂੰ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਤੇ ਹੋਰ ਰਾਜਾਂ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਲੈ ਕੇ ਕਈ ਫਰਜ਼ੀ ਦਾਅਵੇ ਵੀ ਵਾਇਰਲ ਹੁੰਦੇ ਦੇਖਣ ਨੂੰ ਮਿਲ ਰਹੇ ਹਨ। ਹੁਣ ਇਸੇ ਲੜੀ 'ਚ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਇੱਕ ਵੀਡੀਓ ਹੈ ਜਿਸਦੇ ਵਿਚ ਕਿਸਾਨਾਂ ਦੀ ਟਰਾਲੀ ਹੇਠਾਂ ਇੱਕ ਪੁਲਿਸ ਮੁਲਾਜ਼ਮ ਦਰੜਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਦਿ ਹਾਲੀਆ ਕਿਸਾਨਾਂ ਦੇ ਸੰਘਰਸ਼ ਦਾ ਹੈ ਜਿਥੇ ਦਿੱਲੀ ਕੂਚ ਕਰਦਿਆਂ ਕਿਸਾਨਾਂ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਆਪਣੀ ਟਰਾਲੀ ਹੇਠਾਂ ਦਰੜ ਦਿੱਤਾ। ਇਸ ਪੋਸਟ ਰਾਹੀਂ ਕਿਸਾਨਾਂ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ।

X ਅਕਾਊਂਟ ਨੰਦਨੀ ਇਦਨਾਨੀ ਨੇ ਇਹ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "So called Anndatta Farmers crushed a Police officer under a tractor !! #FarmersProtest2024 #FarmersProtest #KisanAndolan"

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਗਸਤ 2023 ਦਾ ਹੈ ਜਦੋਂ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਝੜਪ ਹੋ ਗਈ ਸੀ। ਇਸ ਵੀਡੀਓ ਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਦੇ ਦਿੱਲੀ ਕੂਚ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

"ਵਾਇਰਲ ਵੀਡੀਓ ਦਾ ਦਿੱਲੀ ਕੂਚ ਨਾਲ ਕੋਈ ਸਬੰਧ ਨਹੀਂ"

ਸਾਨੂੰ ਇਹ ਵੀਡੀਓ ਪੱਤਰਕਾਰ Gagandeep ਦੇ X ਅਕਾਊਂਟ ਵੱਲੋਂ 21 ਅਗਸਤ 2023 ਦਾ ਸਾਂਝਾ ਕੀਤਾ ਮਿਲਿਆ। ਪੱਤਰਕਾਰ ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "A clash between farmers and the Punjab Police occurred in Sangrur's village Longowal as they were heading towards Chandigarh to participate in a protest. During the clash, one farmer lost his leg as he came under a tractor trolley tyre & he lost his life during treatment. While one policeman got severely injured."

 

 

ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ੋਰਦਾਰ ਝੜਪ ਦਾ ਹੈ। ਦੱਸ ਦਈਏ ਕਿਸਾਨਾਂ ਵੱਲੋਂ ਚੰਡੀਗੜ੍ਹ ਲਈ ਕੂਚ ਕੀਤੀ ਜਾ ਰਹੀ ਸੀ ਜਿਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ ਅਤੇ ਇੱਕ ਕਿਸਾਨ ਦੀ ਮੌਤ ਹੋ ਗਈ ਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ।

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਕੀਵਰਡ ਸਰਚ ਕੀਤਾ ਤਾਂ ਸਾਨੂੰ ਮਾਮਲੇ ਨੂੰ ਲੈ ਕੇ ਕਈ ਮੀਡੀਆ ਰਿਪੋਰਟਾਂ ਵੀ ਮਿਲੀਆਂ। ਇਸ ਮਾਮਲੇ ਨੂੰ ਲੈ ਕੇ ਮੀਡੀਆ ਅਦਾਰੇ Rozana Spokesman ਦੀ Live ਰਿਪੋਰਟ ਹੇਠਾਂ ਕਲਿਕ ਕਰ ਵੇਖੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਗਸਤ 2023 ਦਾ ਹੈ ਜਦੋਂ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਝੜਪ ਹੋ ਗਈ ਸੀ। ਇਸ ਵੀਡੀਓ ਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਦੇ ਦਿੱਲੀ ਕੂਚ ਨਾਲ ਕੋਈ ਸਬੰਧ ਨਹੀਂ ਹੈ।

Our Sources:

Tweet Of Journalist Gagandeep, Dated 21- August 2023

Live News Report Of Media House Rozana Spokesman, Dated 21-August-2023

SHARE ARTICLE

ਸਪੋਕਸਮੈਨ FACT CHECK

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement