Fact Check: ਕੀ ਹਰਨਾਮ ਧੂੰਮਾ ਨੇ ਕੀਤੀ ਰਾਮਦੇਵ ਨਾਲ ਮੁਲਾਕਾਤ? ਵਾਇਰਲ ਵੀਡੀਓ ਪੁਰਾਣਾ ਹੈ
Published : Mar 14, 2023, 10:49 pm IST
Updated : Mar 15, 2023, 11:24 am IST
SHARE ARTICLE
Fact Check Old video of Harnam Dhooma viral as recent with misleading claim
Fact Check Old video of Harnam Dhooma viral as recent with misleading claim

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂੰਮਾ ਨੇ ਯੋਗ ਗੁਰੂ ਬਾਬਾ ਰਾਮਦੇਵ ਨਾਲ ਮੁਲਾਕਾਤ ਕੀਤੀ। ਇਸ ਵੀਡੀਓ ਵਿਚ ਹਰਨਾਮ ਸਿੰਘ ਧੂੰਮਾ ਨੂੰ ਰਾਮਦੇਵ ਬਾਬਾ ਨਾਲ ਵੇਖਿਆ ਜਾ ਸਕਦਾ ਹੈ।

ਫੇਸਬੁੱਕ ਯੂਜ਼ਰ "Gurpreet singh Jeon wala ਗੁਰਪ੍ਰੀਤ ਸਿੰਘ ਜਿਓਣ ਵਾਲਾ" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਹੋਲੇ ਮੁਹੱਲੇ ਤੋਂ ਬਾਅਦ ਹਰਨਾਮ ਧੁੰਮਾ ਅਤੇ ਸਰਸੇ ਵਾਲੇ ਨੂੰ ਮਾਫ ਕਰਨ ਵਾਲਾ ਜਥੇਦਾਰ ਗੁਰਬਚਨ ਸਿੰਘ ਵੀ ਪਹੁੰਚੇ ਅਯੁੱਧਿਆ ਸੁਆਮੀ ਰਾਮਦੇਵ ਵੀ ਨਾਲ ਨਜ਼ਰ ਆ ਰਿਹਾ ਹੈ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।"

ਸਪੋਕਸਮੈਨ ਦੀ ਪੜਤਾਲ 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਵਾਇਰਲ ਵੀਡੀਓ 2020 ਦਾ ਹੈ

ਸਾਨੂੰ ਇਹ ਵੀਡੀਓ Daily Motion ਦੀ ਸਾਈਟ 'ਤੇ Punjab Spectrum ਪੇਜ ਦੁਆਰਾ 1 ਅਗਸਤ 2020 ਦਾ ਸਾਂਝਾ ਕੀਤਾ ਮਿਲਿਆ। ਇਥੇ ਮੌਜੂਦ ਇਸ ਵੀਡੀਓ ਨਾਲ ਕੈਪਸ਼ਨ ਲਿਖਿਆ ਗਿਆ, "Viral Video of Baba Dhumma Gurbachan Singh and ramdev"

Daily MotionDaily Motion

ਇਸੇ ਤਰ੍ਹਾਂ ਸਾਨੂੰ ਇਸ ਸਰਚ ਦੌਰਾਨ Punjabiyat TV ਦੇ Youtube ਅਕਾਊਂਟ ਤੋਂ ਇਹ ਵੀਡੀਓ 19 May 2020 ਦਾ ਸਾਂਝਾ ਕੀਤਾ ਮਿਲਿਆ। ਵੀਡੀਓ ਸਾਂਝਾ ਕਰਦਿਆਂ ਲਿਖਿਆ ਗਿਆ, "ਬਾਬਾ ਹਰਨਾਮ ਸਿੰਘ ਧੂੰਮਾ ਤੇ ਰਾਮ ਦੇਵ ਹੋਏ ਇਕੱਠੇ, ਵੀਡੀਓ ਲੀਕ Damdami Taksal Chief Dhuma with baba Ramdev"

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ।

"ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਤੋਂ ਵਾਇਰਲ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement