
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। WHO ਦੇ ਮੁਖੀ ਨੇ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।
RSFC (Team Mohali)- ਦੇਸ਼ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘੱਟ ਗਿਆ ਪਰ ਇਸਦਾ ਮਤਲਬ ਇਹ ਨਹੀਂ ਕਿ ਕੋਰੋਨਾ ਖ਼ਤਮ ਹੋ ਗਿਆ ਹੈ। ਹੁਣ ਇਸੇ ਮਾਹੌਲ ਵਿਚਕਾਰ ਇੱਕ ਪੋਸਟ ਵਾਇਰਲ ਹੋ ਰਹੀ ਹੈ। ਪੋਸਟ ਵਿਚ WHO ਦੇ ਡਾਇਰੈਕਟਰ ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਦੇ ਹਵਾਲਿਓਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਖੀ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਹੁਣ ਕੋਰੋਨਾ ਵਾਇਰਸ ਮਹਾਂਮਾਰੀ ਨੇੜੇ-ਤੇੜੇ ਵੀ ਨਹੀਂ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। WHO ਦੇ ਮੁਖੀ ਨੇ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ "ਪੰਜਾਬੀ ਲਾਈਵ" ਨੇ WHO ਦੇ ਮੁਖੀ ਦੀ ਤਸਵੀਰ ਨਾਲ ਬਿਆਨ ਸਾਂਝਾ ਕਰਦਿਆਂ ਲਿਖਿਆ, "ਕੋਵਿਡ -19 ਮਹਾਂਮਾਰੀ ਨੇੜੇ-ਤੇੜੇ ਨਹੀਂ ਹੈ :WHO ਮੁਖੀ"
ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਕਿ ਜੇਕਰ ਅਜਿਹਾ ਕੋਈ ਵੀ ਬਿਆਨ WHO ਵਲੋਂ ਆਇਆ ਹੁੰਦਾ ਤਾਂ ਹੁਣ ਤੱਕ ਓਹਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ ਪਰ ਸਾਨੂੰ ਅਜਿਹੇ ਬਿਆਨ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ। ਹਾਲਾਂਕਿ ਸਾਨੂੰ ਅਜਿਹੀਆਂ ਕਈ ਖਬਰਾਂ ਮਿਲੀਆਂ ਜਿਨ੍ਹਾਂ ਵਿਚ ਦੱਸਿਆ ਗਿਆ ਕਿ ਹਾਲੀਆ WHO ਦੀ ਪ੍ਰੈਸ ਕਾਨਫਰੰਸ ਵਿਚ ਡਾਇਰੈਕਟਰ ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਕੋਰੋਨਾ ਵਾਇਰਸ ਦੀਆਂ ਨਵੀਆਂ ਲਹਿਰਾਂ ਤੋਂ ਪ੍ਰਮਾਣਿਤ ਹੁੰਦਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਖ਼ਤਮ ਹੋਣ ਦੀ ਕਗਾਰ 'ਤੇ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਮਹਾਂਮਾਰੀ ਦੀ ਸ਼ੁਰੂਆਤ ਨਾਲੋਂ ਕਿਤੇ ਵਧੀਆ ਸਥਿਤੀ ਵਿੱਚ ਹਾਂ ਪਰ ਸਾਨੂੰ ਮਹਾਂਮਾਰੀ ਨੂੰ ਹਲਕੇ ਦੇ ਵਿਚ ਨਹੀਂ ਲੈਣਾ ਚਾਹੀਦਾ।
ਇਸ ਮਾਮਲੇ ਨੂੰ ਲੈ ਕੇ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਮਾਮਲੇ ਨੂੰ ਲੈ ਕੇ ਅੱਗੇ ਵਧਦਿਆਂ ਅਸੀਂ ਇਸ ਮਾਮਲੇ ਨੂੰ ਲੈ ਕੇ WHO ਦੀ ਅਧਿਕਾਰਿਕ ਵੈੱਬਸਾਈਟ ਦਾ ਰੁੱਖ ਕੀਤਾ। ਇਥੇ ਸਾਨੂੰ WHO ਦੇ ਡਾਇਰੈਕਟਰ ਜਨਰਲ ਦੁਆਰਾ 12 ਜੁਲਾਈ 2022 ਨੂੰ ਕੀਤੀ ਗਈ ਮੀਡੀਆ ਬ੍ਰੀਫਿੰਗ ਮਿਲੀ। ਡਾਇਰੈਕਟਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੀਆਂ ਨਵੀਆਂ ਲਹਿਰਾਂ ਤੋਂ ਪ੍ਰਮਾਣਿਤ ਹੁੰਦਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਖ਼ਤਮ ਹੋਣ ਦੀ ਕਗਾਰ 'ਤੇ ਨਹੀਂ ਹੈ।
WHO
WHO ਦੁਆਰਾ ਕੀਤੀ ਗਈ ਪ੍ਰੈੱਸ ਬ੍ਰੀਫਿੰਗ ਨੂੰ ਹੇਠਾਂ ਕਲਿਕ ਕਰ ਸੁਣਿਆ ਜਾ ਸਕਦਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। WHO ਦੇ ਮੁਖੀ ਨੇ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।
Claim- Covid 19 is nowhere near- WHO Chief
Claimed By- FB Page Punjabi Live
Fact Check- Fake