
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਇਸਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।
RSFC (Team Mohali)- "ਪੰਜਾਬ ਦੇ ਸਿੱਖਿਆ ਪੱਧਰ ਨੂੰ ਮਜ਼ਬੂਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿਖੇ ‘ਸਿੱਖਿਆ ਕ੍ਰਾਂਤੀ ਰੈਲੀ’ ਦਾ ਸੰਬੋਧਨ ਕੀਤਾ। ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ।"
ਹੁਣ ਇਸੇ ਰੈਲੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਵੀ ਕੁਝ ਪੋਸਟ ਸਾਂਝੇ ਕੀਤੇ ਗਏ। ਇਸ ਲੜੀ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵੀਡੀਓ ਸਾਂਝਾ ਕੀਤਾ ਜਿਸਦੇ ਵਿਚ ਇੱਕ ਵਿਅਕਤੀ ਨੂੰ ਬਸ ਦੇ ਡਰਾਈਵਰ ਨਾਲ ਬਹਿਸ ਕਰਦੇ ਵੇਖਿਆ ਜਾ ਸਕਦਾ ਹੈ। ਵਿਅਕਤੀ ਡਰਾਈਵਰ ਨਾਲ ਗੱਲ ਕਰਦਿਆਂ ਸਵਾਲ ਚੁੱਕਦਾ ਨਜ਼ਰ ਆ ਰਿਹਾ ਹੈ ਕਿ ਸਰਕਾਰੀ ਬਸ ਨੂੰ ਰੈਲੀ ਲਈ ਕਿਉਂ ਬੁੱਕ ਕੀਤਾ ਗਿਆ ਹੈ।
ਬਿਕਰਮ ਮਜੀਠੀਆ ਨੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਪੰਜਾਬ ਦੀਆਂ ਸਰਕਾਰੀ ਬੱਸਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਕੇ ਸਾਰੇ ਰੂਟ ਬੰਦ ਕਰ ਕੇ ਸਵਾਰੀਆਂ ਨੂੰ ਖਜੱਲ ਖੁਆਰ ਕਰਨਾ ਬੇਹੱਦ ਨਿੰਦਣਯੋਗ ਹੈ। ਆਪ ਸਰਕਾਰ ਦੇ ਰਾਜ ਵਿਚ ਆਮ ਆਦਮੀ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਕੀ ਇਹ ਹੈ BADLAV?"
ਪੰਜਾਬ ਦੀਆਂ ਸਰਕਾਰੀ ਬੱਸਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਕੇ ਸਾਰੇ ਰੂਟ ਬੰਦ ਕਰ ਕੇ ਸਵਾਰੀਆਂ ਨੂੰ ਖਜੱਲ ਖੁਆਰ ਕਰਨਾ ਬੇਹੱਦ ਨਿੰਦਣਯੋਗ ਹੈ। ਆਪ ਸਰਕਾਰ ਦੇ ਰਾਜ ਵਿਚ ਆਮ ਆਦਮੀ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਕੀ ਇਹ ਹੈ BADLAV ? @BhagwantMann @AAPPunjab pic.twitter.com/h7YuhMNXXo
— Bikram Singh Majithia (@bsmajithia) September 14, 2023
ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਈ ਸਾਰੇ ਯੂਜ਼ਰਸ ਵਾਇਰਲ ਕਰ ਰਹੇ ਹਨ। ਇਨ੍ਹਾਂ ਕੁਝ ਯੂਜ਼ਰਸ ਦੇ ਪੋਸਟ ਇਥੇ, ਇਥੇ ਤੇ ਇਥੇ ਕਲਿਕ ਕਰ ਦੇਖੇ ਜਾ ਸਕਦੇ ਹਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਇਸਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਜਾਣਕਾਰੀ ਲੱਭਣੀ ਸ਼ੁਰੂ ਕੀਤੀ।
ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
ਸਾਨੂੰ ਆਪਣੀ ਸਰਚ ਦੌਰਾਨ ਵਾਇਰਲ ਵੀਡੀਓ ਕਈ ਪੁਰਾਣੇ ਪੋਸਟਾਂ 'ਤੇ ਸਾਂਝਾ ਕੀਤਾ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਮਾਰਚ 2022 ਦੇ ਮਿਲੇ। ਫੇਸਬੁੱਕ ਪੇਜ "Punjabi News Corner" ਨੇ 14 ਮਾਰਚ 2022 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਭਗਵੰਤ ਮਾਨ ਦੇ ਰੋਡ ਸ਼ੋਅ 'ਚ ਸਰਕਾਰੀ ਬੱਸਾਂ ਜਾਣ ਕਾਰਨ ਪ੍ਰਸ਼ਾਨ ਹੋਈਆਂ ਸਵਾਰੀਆਂ ਦੇਖੋ ਕਿਵੇਂ ਰੈਲੀ ਲਈ ਬੁੱਕ ਹੋਈਆਂ ਬੱਸ ਡਰਾਈਵਰ ਤੇ 'ਆਪ' ਵਰਕਰਾਂ ਨਾਲ ਭਿੜੇ ਲੋਕ #BhagwantMaan #Punjab #AAP"
ਇਸੇ ਤਰ੍ਹਾਂ AMBEDKAR MISSION NEWS CHANNEL ਨੇ 14 ਮਾਰਚ 2022 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "ਭਗਵੰਤ ਮਾਨ ਦੀ ਰੈਲੀ ਤੇ ਚੱਲੀ ਸਰਕਾਰੀ ਬੱਸ ਦੇ ਕੰਡਕਟਰ ਨੂੰ ਘੇਰਿਆ ਆਪ ਸਮਰਥਕ ਨੇ," ਕਹਿੰਦਾ ਵੋਟਾਂ ਅਸੀਂ ਵੀ ਝਾੜੂ ਨੂੰ ਪਾਇਆ"
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਸਗੋਂ ਸਾਲ ਪੁਰਾਣਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਹੈ ਅਤੇ ਇਸਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।