ਫਲਿਸਤੀਨੀ ਨਹੀਂ ਕਰ ਰਹੇ ਜ਼ਖਮੀ ਹੋਣ ਦਾ ਦਿਖਾਵਾ, ਇਹ ਵੀਡੀਓ ਇੱਕ ਫ਼ਿਲਮੀ ਸ਼ੂਟ ਦਾ ਹਿੱਸਾ ਹੈ
Published : Oct 14, 2023, 6:48 pm IST
Updated : Oct 14, 2023, 6:48 pm IST
SHARE ARTICLE
Fact Check Video of Movie shoot makeup viral with fake claim
Fact Check Video of Movie shoot makeup viral with fake claim

ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2017 ਦਾ ਹੈ। ਇਸ ਵੀਡੀਓ ਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਔਰਤ ਕੁਝ ਲੋਕਾਂ 'ਤੇ ਮੇਕਅੱਪ ਕਰ ਉਨ੍ਹਾਂ ਨੂੰ ਜ਼ਖਮੀ ਬਣਾ ਰਹੀ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਫਿਲਿਸਤਿਨ ਤੋਂ ਸਾਹਮਣੇ ਆਇਆ ਹੈ ਜਿੱਥੇ ਲੋਕ ਫਰਜ਼ੀ ਜਖਮੀ ਬਣ ਕੇ ਦੁਨੀਆ ਨੂੰ ਗੁੰਮਰਾਹ ਕਰ ਰਹੇ ਹਨ।

X ਅਕਾਊਂਟ ਪ੍ਰੀਤੀ ਯਾਦਵ ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Welcome to Islamic University of Victim Card. Here you can learn how to do full makeup and cry using chemical and then blame #ISRAEL. This University has special discount for women and small children."

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਇੱਕ ਫਿਲਮ ਦੇ ਸ਼ੂਟ ਦਾ ਹਿੱਸਾ ਸੀ ਅਤੇ ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2017 ਦਾ ਹੈ। ਇਸ ਵੀਡੀਓ ਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ 2017 ਦਾ ਹੈ

ਸਾਨੂੰ ਇਹ ਵੀਡੀਓ Youtube 'ਤੇ l Love Israel ਅਕਾਊਂਟ ਦੁਆਰਾ ਫਰਵਰੀ 2019 ਦਾ ਸਾਂਝਾ ਕੀਤਾ ਮਿਲਿਆ। ਇਸ ਵੀਡੀਓ ਨੂੰ ਧਿਆਨ ਨਾਲ ਦੇਖਣ 'ਤੇ ਅਸੀਂ ਪਾਇਆ ਕਿ ਵੀਡੀਓ ਨੂੰ TRT World ਦੁਆਰਾ ਬਣਾਇਆ ਗਿਆ ਹੈ ਕਿਉਂਕਿ ਇਸਦੇ ਵਿਚ ਇਸਦਾ ਲੋਗੋ ਵੇਖਿਆ ਜਾ ਸਕਦਾ ਸੀ।

ਦੱਸ ਦਈਏ ਕਿ TRT, "Turkish Radio and Television Corporation" ਸਰਵਿਸ ਹੈ। ਹੁਣ ਅਸੀਂ ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਕੀਵਰਡ ਸਰਚ ਕੀਤਾ ਤਾਂ ਸਾਨੂੰ ਅਸਲ ਵੀਡੀਓ TRT World ਦੁਆਰਾ ਉਨ੍ਹਾਂ ਦੇ Youtube ਅਕਾਊਂਟ 'ਤੇ 2 ਮਾਰਚ 2017 ਨੂੰ ਸਾਂਝਾ ਕੀਤਾ ਮਿਲਿਆ। ਇਥੇ ਵੀਡੀਓ ਨੂੰ ਅਪਲੋਡ ਕਰਦਿਆਂ ਲਿਖਿਆ ਗਿਆ, "Palestinian film industry | Cinema | Showcase"

ਇਸ ਰਿਪੋਰਟ ਮੁਤਾਬਕ ਵਾਇਰਲ ਵੀਡੀਓ 'ਚ ਮੇਕਅੱਪ ਕਰ ਰਹੀ ਆਰਟਿਸਟ Mariam Salah ਬਾਰੇ ਦੱਸਿਆ ਗਿਆ ਜਿਨ੍ਹਾਂ ਨੇ ਗਾਜ਼ਾ ਫਿਲਮ ਇੰਡਸਟਰੀ ਵਿਚ ਆਪਣੀ ਇੱਕ ਲਹਿਦਾ ਪਛਾਣ ਬਣਾਈ।

ਮਤਲਬ ਸਾਫ ਸੀ ਕਿ ਇਹ ਵੀਡੀਓ ਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਇੱਕ ਫਿਲਮ ਦੇ ਸ਼ੂਟ ਦਾ ਹਿੱਸਾ ਸੀ ਅਤੇ ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2017 ਦਾ ਹੈ। ਇਸ ਵੀਡੀਓ ਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement