
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਅਪੀਲ ਕੀਤੀ ਸੀ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਸਮ ਦੇ ਡਿਬ੍ਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ ਹੈ। ਇਸ ਵੀਡੀਓ ਵਿਚ ਅੰਮ੍ਰਿਤਪਾਲ ਨੂੰ ਆਪਣੇ ਕੇਸਾਂ ਬਾਰੇ ਤੇ ਲੋਕਾਂ ਨੂੰ ਤਗੜੇ ਰਹਿਣ ਬਾਰੇ ਬੋਲਦੇ ਵੇਖਿਆ ਜਾ ਸਕਦਾ ਹੈ।
ਫੇਸਬੁੱਕ ਯੂਜ਼ਰ ਸੁਖਜਿੰਦਰ ਸਿੰਘ ਨੇ ਵਾਇਰਲ ਵੀਡੀਓ ਦਾ ਰੀਲ ਸਾਂਝਾ ਕਰਦਿਆਂ ਦਾਅਵਾ ਕੀਤਾ ਕਿ ਅਸਮ ਦੇ ਡਿਬ੍ਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿਚੋਂ ਲਾਈਵ ਹੋ ਕੇ ਸੰਗਤਾਂ ਨੂੰ ਅਪੀਲ ਕੀਤੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਅਪੀਲ ਕੀਤੀ ਸੀ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਦਾਅਵੇ ਨੂੰ ਲੈ ਕੇ ਕੀਵਰਡ ਸਰਚ ਕੀਤਾ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਕੋਈ ਪੁਖਤਾ ਰਿਪੋਰਟ ਨਹੀਂ ਮਿਲੀ। ਜੇਕਰ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ੍ਹ ਤੋਂ ਲਾਈਵ ਆਇਆ ਜਾਂਦਾ ਤਾਂ ਉਸਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ ਪਰ ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਕੋਈ ਰਿਪੋਰਟ ਨਹੀਂ ਮਿਲੀ।
ਵਾਇਰਲ ਵੀਡੀਓ ਪੁਰਾਣਾ ਹੈ
ਦੱਸ ਦਈਏ ਸਾਨੂੰ ਇਸ ਸਰਚ ਦੌਰਾਨ ਵਾਇਰਲ ਇਹ ਵੀਡੀਓ ਕਈ ਪੁਰਾਣੀ ਪੋਸਟਾਂ 'ਤੇ ਅਪਲੋਡ ਮਿਲਿਆ। ਦੱਸ ਦਈਏ ਕਿ ਇਹ ਵੀਡੀਓ ਅਪ੍ਰੈਲ 2023 ਦਾ ਹੈ ਜਦੋਂ ਅੰਮ੍ਰਿਤਪਾਲ ਸਿੰਘ ਵੱਲੋਂ ਪਿੰਡ ਰੋਡੇ ਵਿਖੇ ਪੁਲਿਸ ਨੂੰ ਸੁਰਰੈਂਡਰ ਕਰਨ ਤੋਂ ਪਹਿਲਾਂ ਲੋਕਾਂ ਨੂੰ ਵੀਡੀਓ ਰਾਹੀਂ ਸੰਦੇਸ਼ ਦਿੱਤਾ ਗਿਆ ਸੀ।
ਕੁਝ ਅਜਿਹੇ ਪੁਰਾਣੇ ਪੋਸਟ ਇਥੇ ਅਤੇ ਇਥੇ ਕਲਿਕ ਕਰ ਵੇਖੇ ਜਾ ਸਕਦੇ ਹਨ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਅੰਮ੍ਰਿਤਪਾਲ ਸਿੰਘ ਨੇ ਗ੍ਰਿਫਤਾਰੀ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਅਪੀਲ ਕੀਤੀ ਸੀ।
Our Sources:
Old Facebook Posts Published In April 2023