ਤੱਥ ਜਾਂਚ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸੰਬਿਤ ਪਾਤਰਾ ਦਾ ਫਰਜ਼ੀ ਬਿਆਨ ਵਾਇਰਲ 
Published : Mar 15, 2021, 6:08 pm IST
Updated : Mar 15, 2021, 6:13 pm IST
SHARE ARTICLE
Fake Post
Fake Post

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਸੰਬਿਤ ਪਾਤਰਾ ਨੇ ਵਾਇਰਲ ਦਾਅਵੇ ਵਰਗਾ ਕੋਈ ਬਿਆਨ ਨਹੀਂ ਦਿੱਤਾ ਹੈ। 

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ 100 ਰੁਪਏ ਨੂੰ ਪਾਰ ਕਰ ਗਈਆਂ ਹਨ। ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀਆਂ ਪਾਰਟੀਆਂ ਸਰਕਾਰ ਦਾ ਕਾਫ਼ੀ ਵਿਰੋਧ ਕਰ ਰਹੀਆਂ ਹਨ। ਇਸੇ ਦੇ ਚਲਦੇ ਹੁਣ ਸੋਸ਼ਲ ਮੀਡੀਆ 'ਤੇ ਭਾਜਪਾ ਆਗੂ ਸੰਬਿਤ ਪਾਤਰਾ ਦੇ ਨਾਮ ਤੋਂ ਇਕ ਬਿਆਨ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਬਿਤ ਪਾਤਰਾ ਨੇ ਇਹ ਬਿਆਨ ਦਿੱਤਾ ਹੈ ਕਿ ਪੀਐੱਮ ਮੋਦੀ ਨੇ ਪੈਟਰੋਲ ਦੀਆਂ ਕੀਮਤਾਂ 'ਚ ਇਸ ਲਈ ਵਾਧਾ ਕੀਤਾ ਹੈ ਤਾਂ ਜੋ ਕੋਈ ਵੀ ਦਹੇਜ ਵਿਚ ਬਾਈਕ ਜਾਂ ਕਾਰ ਨਾ ਮੰਗੇ। 

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਸੰਬਿਤ ਪਾਤਰਾ ਨੇ ਵਾਇਰਲ ਦਾਅਵੇ ਵਰਗਾ ਕੋਈ ਬਿਆਨ ਨਹੀਂ ਦਿੱਤਾ ਹੈ। 

ਵਾਇਰਲ ਪੋਸਟ
ਫੇਸਬੁੱਕ ਪੇਜ਼ Agg bani ਨੇ 15 ਮਾਰਚ ਨੂੰ ਵਾਇਰਲ ਪੋਸਟ ਸ਼ੇਅਰ ਕੀਤੀ ਅਤੇ ਕੈਪਸ਼ਨ ਲਿਖਿਆ, ''ਕਿੰਨੀ ਉੱਚੀ ਸੋਚ ਹੈ ਇਸ ਬੰਦੇ ਦੀ ਐਵੇਂ ਹੀ ਲੋਕੀ ਮਾੜਾ ਆਖਦੇ ਵਿਚਾਰੇ ਨੂੰ''

ਵਾਇਰਲ ਪੋਸਟ ਉੱਪਰ ਲਿਖਿਆ ਹੋਇਆ ਸੀ, ''मोदीजी पैट्रोल की कीमत इसलिये बढ़ा रहे ताकि कोई दहेज़ में बाइक या कार ना मांगे - संबित पात्रा ''

Photo

 

ਪੜਤਾਲ 
ਸਪੋਕਸਮੈਨ ਨੇ ਪੜਤਾਲ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਖ਼ਬਰਾਂ ਸਰਚ ਕਰਨੀਆਂ ਸ਼ੁਰੂ ਕੀਤੀਆਂ। ਸਰਚ ਦੌਰਾਨ ਸਾਨੂੰ ਅਜਿਹੀ ਕੋਈ ਰਿਪੋਰਟ ਨਹੀਂ ਮਿਲੀ ਜਿਸ ਤੋਂ ਵਾਇਰਲ ਦਾਅਵਾ ਸੱਚ ਸਾਬਿਤ ਹੋਵੇ। 

ਇਸ ਤੋਂ ਬਾਅਦ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਸੀਨੀਅਰ ਭਾਜਪਾ ਲੀਡਰ ਭੀਸ਼ਮਦਰ ਦ੍ਰਿਵੇਦੀ ਨਾਲ ਸੰਪਰਕ ਕੀਤਾ। ਉਹਨਾਂ ਨੇ ਸਾਡੇ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸੰਬਿਤ ਪਾਤਰਾ ਇਕ ਜ਼ਿੰਮੇਵਾਰ ਆਗੂ ਹਨ ਉਹਨਾਂ ਨੇ ਅਜਿਹਾ ਬਿਆਨ ਕਿਤੇ ਵੀ ਅਤੇ ਕਦੇ ਵੀ ਨਹੀਂ ਦਿੱਤਾ। ਉਹਨਾਂ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਕਈ ਹੋਰ ਕਾਰਨ ਹਨ ਜਿਸ ਕਰ ਕੇ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਉਹਨਾਂ ਨੇ ਵਾਇਰਲ ਪੋਸਟ ਨੂੰ ਸਾਫ਼ ਤੌਰ 'ਤੇ ਫਰਜ਼ੀ ਦੱਸਿਆ। 

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ ’ਤੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਸ਼ਨ ਕੀਤੇ ਗਏ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਵੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਗੈਰਵਾਜਬ ਦੱਸਿਆ। ਉਨਾਂ ਨੇ ਕੇਂਦਰ ਸਰਕਾਰ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਸੰਬਿਤ ਪਾਤਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

Claim: ਸੰਬਿਤ ਪਾਤਰਾ ਦਾ ਪੈਟਰੋਲ ਡੀਜ਼ਲ ਨੂੰ ਲੈ ਕੇ ਬਿਆਨ 
Claimed By: Agg Bani 
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM
Advertisement