Fact Check: ਇਹ ਵੀਡੀਓ ਯੇਰੂਸ਼ਲਮ ਦੇ ਅਲ-ਅਕਸਾ ਮਸਜਿਦ ਵਿਚ ਹੋਏ ਧਮਾਕੇ ਦਾ ਨਹੀਂ ਹੈ
Published : May 15, 2021, 3:53 pm IST
Updated : May 15, 2021, 3:53 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 7 ਸਾਲ ਪੁਰਾਣਾ ਹੈ

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਫਿਲਸਤੀਨ ਅਤੇ ਇਜ਼ਰਾਇਲ ਵਿਚਕਾਰ ਤਣਾਅ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਹਲਾਤ ਜੰਗ ਤੱਕ ਆ ਗਏ ਹਨ। ਇਨ੍ਹਾਂ ਦੋਵੇਂ ਦੇਸ਼ਾਂ ਵਿਚ ਤਣਾਅ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਹੁਣ ਅਜਿਹਾ ਇੱਕ ਮਸਜਿਦ ਵਿਚ ਧਮਾਕੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ਵਿਚ ਹੋਏ ਧਮਾਕੇ ਦਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 7 ਸਾਲ ਪੁਰਾਣਾ ਹੈ ਜਦੋਂ ਸੀਰੀਆ ਵਿਚ ਇੱਕ ਮਕਬਰੇ ਨੂੰ ਧਮਾਕਾ ਕਰ ਖ਼ਤਮ ਕਰ ਦਿੱਤਾ ਗਿਆ ਸੀ। ਇਹ ਵੀਡੀਓ ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ਦਾ ਨਹੀਂ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Vinod Hindu ਨੇ ਇਹ ਵੀਡੀਓ ਅਪਲੋਡ ਕਰਦਿਆਂ ਲਿਖਿਆ, "मक्का और मदीना के बाद इस्लाम में अल अक्शा तीसरी सबसे पवित्र मस्जिद मानी जाती थी जोकि इजरायल द्वारा तोड़ दी गई"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ Invid ਟੂਲ ਵਿਚ ਅਪਲੋਡ ਕੀਤਾ ਅਤੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਸਾਨੂੰ ਇਹ ਵੀਡੀਓ 24 ਜੂਨ 2014 ਦੀ CNN Turk ਦੀ ਇੱਕ ਰਿਪੋਰਟ ਵਿਚ ਪ੍ਰਕਾਸ਼ਿਤ ਮਿਲਿਆ। ਵੀਡੀਓ ਨੂੰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਦਿੱਤਾ , "ISIS blows up Veysel Karani Mausoleum in Syria

(ਗੂਗਲ ਅਨੁਵਾਦ)

ਖਬਰ ਅਨੁਸਾਰ, ISIS ਨੇ ਸੀਰੀਆ ਦੇ ਰੱਕਾ ਵਿਚ ਇੱਕ ਮਕਬਰੇ ਨੂੰ ਧਮਾਕੇ ਨਾਲ ਉਡਾ ਦਿੱਤਾ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Photo

ਸਾਨੂੰ ਇਹ ਵੀਡੀਓ Mint ਦੇ ਯੂਟਿਊਬ ਪੇਜ਼ 'ਤੇ ਵੀ ਅਪਲੋਡ ਕੀਤਾ ਮਿਲਿਆ। ਇਹ ਵੀਡੀਓ ਅਗਸਤ 2015 ਵਿਚ ਅਪਲੋਡ ਕੀਤਾ ਗਿਆ ਸੀ ਜਿਸ ਦੇ ਵਿਚ ਉਨ੍ਹਾਂ ਨੇ ISIS ਦੇ 5 ਪੁਰਾਣੇ ਪ੍ਰਾਚੀਨ ਸ਼ਹਿਰਾਂ ਨੂੰ ਤਬਾਹ ਕਰਨ ਬਾਰੇ ਦੱਸਿਆ। 26 ਅਗਸਤ 2015 ਨੂੰ ਇਹ ਵੀਡੀਓ ਅਪਲੋਡ ਕਰਦਿਆਂ ਸਿਰਲੇਖ ਦਿੱਤਾ ਗਿਆ, "5 ancient sites ISIS has destroyed | In 90 seconds"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ਵਿਚ ਵੀ ਪ੍ਰਦਰਸ਼ਨਕਾਰੀਆਂ ਦੁਆਰਾ ਹਮਲਾ ਕੀਤਾ ਗਿਆ ਹੈ ਅਤੇ ਓਥੇ ਵੀ ਖਤਰੇ ਦਾ ਮਾਹੌਲ ਜਾਰੀ ਹੈ। ਮਾਮਲੇ ਨੂੰ ਲੈ ਕੇ Middle East Eye ਦੀ ਖਬ਼ਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Photo

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 7 ਸਾਲ ਪੁਰਾਣਾ ਹੈ ਜਦੋਂ ਸੀਰੀਆ ਵਿਚ ਇੱਕ ਮਕਬਰੇ ਨੂੰ ਧਮਾਕਾ ਕਰ ਖਤਮ ਕਰ ਦਿੱਤਾ ਗਿਆ ਸੀ। ਇਹ ਵੀਡੀਓ ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ਦਾ ਨਹੀਂ ਹੈ।

Claim: ਵੀਡੀਓ ਯੇਰੂਸ਼ਲਮ ਦੀ ਅਲ-ਅਕਸਾ ਮਸਜਿਦ ਵਿਚ ਹੋਏ ਧਮਾਕੇ ਦਾ ਹੈ।
Claimed By: ਫੇਸਬੁੱਕ ਯੂਜ਼ਰ Vinod Hindu
Fact ChecK: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement