Fact Check: ਗੁਰੂ ਸਾਹਿਬ ਦੀ ਹਜੂਰੀ 'ਚ ਵਜਾਏ ਗਏ ਗਾਣੇ? ਵੀਡੀਓ ਹਾਲੀਆ ਨਹੀਂ 2018 ਦਾ ਹੈ
Published : Nov 15, 2021, 1:34 pm IST
Updated : Nov 15, 2021, 1:34 pm IST
SHARE ARTICLE
Fact Check: Old video of music being played in front of Guru Granth Sahib shared as Recent
Fact Check: Old video of music being played in front of Guru Granth Sahib shared as Recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਉੱਚੀ-ਉੱਚੀ ਗਾਣੇ ਵਜਾਏ ਜਾ ਰਹੇ ਹਨ। ਵੀਡੀਓ ਵਿਆਹ ਸਮਾਗਮ ਵਰਗਾ ਜਾਪਦਾ ਹੈ। ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਇਸ ਵੀਡੀਓ ਨੂੰ ਕੁਝ ਪੰਜਾਬੀ ਮੀਡਿਆ ਅਦਾਰਿਆਂ ਨੇ ਵੀ ਹਾਲੀਆ ਦੱਸਕੇ ਵਾਇਰਲ ਕੀਤਾ ਹੈ। ਇੱਕ ਪੰਜਾਬੀ ਮੀਡੀਆ ਅਦਾਰੇ ਨੇ ਅੱਜ 15 ਨਵੰਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਸ਼ਰਮਨਾਕ! ਉੱਚੀ-ਉੱਚੀ ਗਾਣੇ ਲਗਾ ਕੀਤਾ ਜਾ ਰਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ, VIDEO VIRAL" 

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸੁਣਿਆ। ਇਸ ਵੀਡੀਓ ਵਿਚ ਵੀਡੀਓ ਬਣਾ ਰਿਹਾ ਵਿਅਕਤੀ ਮਾਮਲੇ ਨੂੰ ਗੰਗਾਨਗਰ ਦਾ ਦੱਸ ਰਿਹਾ ਹੈ।

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਸੜਕ ਕੀਤੀ।

ਵੀਡੀਓ ਹਾਲੀਆ ਨਹੀਂ 2018 ਦਾ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਪੁਰਾਣੇ ਫੇਸਬੁੱਕ ਲਿੰਕ ਮਿਲੇ ਜਿਨ੍ਹਾਂ ਵਿਚ ਇਸ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਸੀ। ਸਭ ਤੋਂ ਪੁਰਾਣੇ ਲਿੰਕ ਸਾਨੂੰ ਫਰਵਰੀ 2018 ਦੇ ਮਿਲੀ।

Old LinksOld Links

Chamkaur Singh Khalsa ਨਾਂਅ ਦੇ ਫੇਸਬੁੱਕ ਯੂਜ਼ਰ ਨੇ 1 ਫਰਵਰੀ 2018 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਅੰਦਰ ਗੁਰੂ ਸਾਹਿਬ ਦਾ ਪ੍ਰਕਾਸ ਹੈ ਬਾਹਰ ਕੰਜਰਖਾਨਾ, ਗਾਣੇ ਲਾ ਕੇ ਨਚਣ ਦੲੇ ਲੋਕਾਂ ਦੀ ਮਤ ਮਾਰੀ ਗੲੀ (ਗੰਗਾਨਗਰ)"

ਇਸ ਵੀਡੀਓ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਮੁੜ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਇਸ ਵੀਡੀਓ ਦੀ ਸਚਾਈ ਪੇਸ਼ ਕਰਦੀ ਰੋਜ਼ਾਨਾ ਸਪੋਕਸਮੈਨ ਦੀ ਵੀਡੀਓ ਰਿਪੋਰਟ ਹੇਠਾਂ ਕਲਿਕ ਕਰ ਵੇਖੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Video of music being played in front of Guru Granth Sahib is Recent
Claimed By- Punjabi Web Media Channel
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement