
ਵਾਇਰਲ ਹੋ ਰਿਹਾ ਪੋਸਟ ਫਰਜ਼ੀ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਡਾਕਟਰ ਮਨੋਜ ਮਿੱਤਲ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦਸਦਿਆਂ ਆਪਣੇ ਤੰਦਰੁਸਤ ਹੋਣ ਦੀ ਜਾਣਕਾਰੀ ਦਿੱਤੀ ਹੈ।
RSFC (Team Mohali)- ਕੁਝ ਦਿਨਾਂ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਇਸ ਵੀਡੀਓ ਵਿਚ ਹਰਿਆਣਾ ਤੋਂ ਇੱਕ ਡਾਕਟਰ ਮਨੋਜ ਮਿੱਤਲ ਨੂੰ ਗਾਂ ਦਾ ਗੋਬਰ ਖਾਂਦੇ ਅਤੇ ਗੋਬਰ ਦੇ ਫਾਇਦੇ ਦੱਸਦੇ ਵੇਖਿਆ ਜਾ ਸਕਦਾ ਸੀ। ਹੁਣ ਉਸ ਡਾਕਟਰ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਡਾਕਟਰ ਮਨੋਜ ਮਿੱਤਲ ਹੁਣ ਬਿਮਾਰ ਹੋ ਕੇ ਹਸਪਤਾਲ ਵਿਚ ਭਰਤੀ ਹੈ। ਇਸ ਦਾਅਵੇ ਨਾਲ ਇੱਕ ਤਸਵੀਰ ਵਿਚ ਵਾਇਰਲ ਕੀਤੀ ਜਾ ਰਹੀ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਹਸਪਤਾਲ ਵਿਚ ਭਰਤੀ ਵੇਖਿਆ ਜਾ ਸਕਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਪੋਸਟ ਫਰਜ਼ੀ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਡਾਕਟਰ ਮਨੋਜ ਮਿੱਤਲ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦਸਦਿਆਂ ਆਪਣੇ ਤੰਦਰੁਸਤ ਹੋਣ ਦੀ ਜਾਣਕਾਰੀ ਦਿੱਤੀ ਹੈ। ਇਸ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਵਿਚ ਡਾਕਟਰ ਮਨੋਜ ਮਿੱਤਲ ਦੀ ਨਹੀਂ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ "ابرول جببار حان" ਨੇ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, "एक अंधभक्त पहुँचा अपनी सही जगह करनाल का एमबीबीएस डॉक्टर जो दूसरों को गोबर खाने की सलाह देता था खुद गोबर खा खा कर पेट में इन्फेक्शन कर बैठा पहुंचा मेडिकल"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਪੋਸਟ ਵਿਚ ਸ਼ੇਅਰ ਕੀਤੀ ਗਈ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਰਚ ਦੌਰਾਨ ਸਾਨੂੰ ਇਹ ਤਸਵੀਰ ਕਈ ਪੁਰਾਣੀ ਖਬਰਾਂ ਵਿਚ ਅਪਲੋਡ ਮਿਲੀ।
ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ "gofundme.com" ਨਾਂਅ ਦੀ ਫ਼ੰਡਰੇਜ਼ਰ ਵੈੱਬਸਾਈਟ ਦੀ ਇੱਕ ਰਿਪੋਰਟ ਵਿਚ ਪ੍ਰਕਾਸ਼ਿਤ ਮਿਲੀ। ਇਹ ਰਿਪੋਰਟ 10 ਜੁਲਾਈ 2017 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਇਸ ਰਿਪੋਰਟ ਅਨੁਸਾਰ ਤਸਵੀਰ ਵਿਚ ਦਿੱਸ ਰਿਹਾ ਵਿਅਕਤੀ ਨੇਪਾਲ ਤੋਂ ਸੀ ਜਿਸਦੀ ਮੌਤ ਹੋ ਗਈ ਹੈ ਅਤੇ ਉਸਦੀ ਮ੍ਰਿਤਕ ਦੇਹ ਨੂੰ ਵਾਪਸ ਉਸਦੇ ਘਰ ਪਹੁੰਚਾਉਣ ਲਈ ਪੈਸਿਆਂ ਦੀ ਲੋੜ ਹੈ। ਰਿਪੋਰਟ ਅਨੁਸਾਰ ਵਿਅਕਤੀ ਦਾ ਨਾਂਅ ਬਿਧਾਨ ਥਾਪਾ ਹੈ ਅਤੇ ਵਿਅਕਤੀ ਨੇਪਾਲ ਦਾ ਰਹਿਣ ਵਾਲਾ ਸੀ।
Google Reverse Image Search
ਇਹ ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਇਸ ਰਿਪੋਰਟ ਤੋਂ ਇਹ ਤਾਂ ਸਾਫ ਹੋਇਆ ਕਿ ਵਾਇਰਲ ਤਸਵੀਰ ਵਿਚ ਡਾਕਟਰ ਮਨੋਜ ਮਿੱਤਲ ਨਹੀਂ ਹਨ। ਇਸਲਈ ਪੜਤਾਲ ਦੇ ਅੰਤਿਮ ਚਰਣ ਵਿਚ ਅਸੀਂ ਡਾਕਟਰ ਮਨੋਜ ਮਿੱਤਲ ਨਾਲ ਫੋਨ 'ਤੇ ਗੱਲਬਾਤ ਕੀਤੀ। ਡਾਕਟਰ ਮਨੋਜ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਕਿਹਾ, "ਮੈਂ ਬਿਲਕੁਲ ਤੰਦਰੁਸਤ ਹਾਂ ਅਤੇ ਇਹ ਵਾਇਰਲ ਪੋਸਟ ਮੈਂਨੂੰ ਲੈ ਕੇ ਫਰਜ਼ੀ ਜਾਣਕਾਰੀ ਫੈਲਾ ਰਿਹਾ ਹੈ।"
ਮਤਲਬ ਸਾਫ ਸੀ ਕਿ ਵਾਇਰਲ ਪੋਸਟ ਫਰਜ਼ੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਪੋਸਟ ਫਰਜ਼ੀ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਡਾਕਟਰ ਮਨੋਜ ਮਿੱਤਲ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦਸਦਿਆਂ ਆਪਣੇ ਤੰਦਰੁਸਤ ਹੋਣ ਦੀ ਜਾਣਕਾਰੀ ਦਿੱਤੀ ਹੈ। ਇਸ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਵਿਚ ਡਾਕਟਰ ਮਨੋਜ ਮਿੱਤਲ ਦੀ ਨਹੀਂ ਹੈ।
Claim- Cow Dung Eator Doctor Manoj Mittal Fell Ill and Admitted in Hospital
Claimed By- FB User ابرول جببار حان
Fact Check- Fake