Fact Check: ਹਾਲੀਆ ਚੀਨ ਨਾਲ ਹੋਈ ਝੜਪ ਦਾ ਨਹੀਂ ਇਹ ਵਾਇਰਲ ਵੀਡੀਓ
Published : Dec 15, 2022, 7:35 pm IST
Updated : Dec 15, 2022, 7:35 pm IST
SHARE ARTICLE
Fact Check Old video of Galwan Clash shared in the name of Tawang Recent Clash
Fact Check Old video of Galwan Clash shared in the name of Tawang Recent Clash

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਗਲਵਾਨ ਘਾਟੀ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- 9 ਦਿਸੰਬਰ 2022 ਨੂੰ ਅਰੁਣਾਚਲ ਪ੍ਰਦੇਸ਼ ਦੇ ਤਾਵਾਂਗ ਵਿਚ ਭਾਰਤੀ ਸੈਨਿਕ ਅਤੇ ਚੀਨ ਸੈਨਿਕਾਂ ਵਿਚਕਾਰ LOC ਨੇੜੇ ਝੜਪ ਹੁੰਦੀ ਹੈ। ਇਸ ਝੜਪ ਨੂੰ ਲੈ ਕੇ ਖਬਰ ਸਾਹਮਣੇ ਆਉਣ ਤੋਂ ਬਾਅਦ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣੀ ਸ਼ੁਰੂ ਹੁੰਦੀਆਂ ਹਨ। ਹੁਣ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਚੀਨ ਸੈਨਿਕ ਅਤੇ ਭਾਰਤੀ ਸੈਨਿਕਾਂ ਵਿਚਕਾਰ ਝੜਪ ਹੁੰਦੀ ਵੇਖੀ ਜਾ ਸਕਦੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਗਲਵਾਨ ਘਾਟੀ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

Major Surendra Poonia ਨੇ 15 ਦਿਸੰਬਰ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Indian Army saying “Hi” to Ms @RichaChadha of Bollydawood from Tawang ⚠️-Use earphones ????"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕਰਕੇ ਜਾਂਚ ਸ਼ੁਰੂ ਕੀਤੀ।

ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ

ਸਾਨੂੰ ਇਹ ਵੀਡੀਓ ਪੱਤਰਕਾਰ Shiv Aroor ਦੇ ਟਵਿੱਟਰ ਅਕਾਊਂਟ ਤੋਂ ਜੂਨ 2020 ਦਾ ਸ਼ੇਅਰ ਕੀਤਾ ਮਿਲਿਆ। ਪੱਤਰਕਾਰ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Clearer and clearer that the June 15 bloodbath in Galwan was not spontaneous, but was 100% Chinese premeditated. Spontaneous clashes between India-China troops have never resulted in death or even serious injury, for instance this most recent one from late May in Pangong:"

ਪੱਤਰਕਾਰ ਨੇ ਇਸ ਵੀਡੀਓ ਨੂੰ ਲਦਾਖ਼ ਦੇ ਪੰਗੋਂਗ ਦਾ ਦੱਸਕੇ ਇਸਦੀ ਮਿਤੀ ਮਈ ਦੱਸੀ।

ਹੋਰ ਸਰਚ ਕਰਨ 'ਤੇ ਸਾਨੂੰ ਇਹ ਵੀਡੀਓ Youtube 'ਤੇ 31 ਮਈ 2020 ਦਾ ਅਪਲੋਡ ਮਿਲਿਆ ਜਿਸਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਮਾਮਲੇ ਨੂੰ ਲੈ ਕੇ ਅਸੀਂ ਨਿਊਜ਼ ਸਰਚ ਕੀਤੀ ਅਤੇ ਸਾਨੂੰ ਕਈ ਖਬਰਾਂ ਇਸ ਝੜਪ ਨੂੰ ਲੈ ਕੇ ਪ੍ਰਕਾਸ਼ਿਤ ਮਿਲੀਆਂ। ਮਾਮਲੇ ਨੂੰ ਲੈ ਕੇ BBC ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਗਲਵਾਨ ਘਾਟੀ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Video of Recent tawang clash between Indian and Chinese army
Claimed By- Major Surendra Punia
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement