ਤੱਥ ਜਾਂਚ - ਕਾਂਗਰਸ ਨੇ ਨਹੀਂ ਦਿੱਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਪੋਸਟ ਗੁੰਮਰਾਹਕੁੰਨ 
Published : Jan 16, 2021, 1:52 pm IST
Updated : Jan 16, 2021, 2:03 pm IST
SHARE ARTICLE
Fact check - Congress did not issue orders to arrest farmers, post misleading
Fact check - Congress did not issue orders to arrest farmers, post misleading

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ ਹੈ।ਵੀਡੀਓ ਭਾਜਾਪਾ ਆਗੂ ਵੱਲੋਂ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਪੈਦਾ ਹੋਏ ਤਣਾਅ ਦੌਰਾਨ ਦੀ ਹੈ।

ਰੋਜ਼ਾਨਾ ਸਪੋਕਸਮੈਨ ( ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁੱਝ ਨੌਜਵਾਨਾਂ ਨੂੰ ਪੁਲਿਸ ਆਪਣੀ ਗੱਡੀ ਵਿਚ ਬਿਠਾ ਕੇ ਲਿਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਨੇ ਪੁਲਿਸ ਨੂੰ ਹੁਕਮ ਦੇ ਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। 
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ ਹੈ। ਇਹ ਵੀਡੀਓ ਭਾਜਾਪਾ ਆਗੂ ਵੱਲੋਂ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਪੈਦਾ ਹੋਏ ਤਣਾਅ ਦੌਰਾਨ ਦੀ ਹੈ।

ਵਾਇਰਲ ਪੋਸਟ 
ਫੇਸਬੁੱਕ ਪੇਜ਼ Agg Bani ਨੇ 10 ਜਨਵਰੀ ਨੂੰ ਵਾਇਰਲ ਵੀਡੀਓ ਪੋਸਟ ਕਰ ਕੇ ਆਪਣੇ ਕੈਪਸ਼ਨ ਵਿਚ ਲਿਖਿਆ, ''ਕਿਸਾਨਾਂ ਨੂੰ ਚੁੱਕਣਾ ਸ਼ੁਰੂ ਕਰਤਾ ਗੰਦੀ ਕਾਂਗਰਸ ਨੇ, ਕਰੋ ਸ਼ੇਅਰ ਵੀਰਾਂ ਤੇ ਹੱਕ ਚ ਅਵਾਜ਼ ਬੁਲੰਦ ਹੋਵੇ''

ਵਾਇਰਲ ਪੋਸਟ ਦਾ ਅਰਕਾਇਵਰਡ ਲਿੰਕ 

ਸਪੋਕਸਮੈਨ ਦੀ ਪੜਤਾਲ 
ਸਭ ਤੋਂ ਪਹਿਲਾਂ ਅਸੀਂ ਫੇਸਬੁੱਕ 'ਤੇ ਕੁੱਝ ਕੀਵਰਡ ਸਰਚ ਕੀਤੇ ਜਿਸ ਦੌਰਾਨ ਸਾਨੂੰ ਵਾਇਰਲ ਵੀਡੀਓ ਗੁਰਸੇਵਕ ਸਿੰਘ ਭਾਣਾ ਨਾਮ ਦੇ ਫੇਸਬੁੱਕ ਯੂਜ਼ਰ ਦੇ ਪੇਜ਼ 'ਤੇ ਅਪਲੋਡ ਕੀਤੀ ਮਿਲੀ। ਗੁਰਸੇਵਕ ਸਿੰਘ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਚ ਲਿਖਿਆ, ''ਇਹ ਸੁਖਪਾਲ ਸਰਾਂ ਦੇ ਘਰ ਮੂਹਰੇ ਜਦੋਂ ਪਹੁੰਚੇ ਸੀ ਉਦੋਂ ਦੀ ਵੀਡੀਓ ਹੈ ਪੀਲੀ ਦਸਤਾਰ ਮੇਰੇ ਬੰਨੀ ਹੋਈ ਹੈ।''
ਗੁਰਸੇਵਕ ਸਿੰਘ ਵੱਲੋਂ ਅਪਲੋਡ ਕੀਤੀ ਪੋਸਟ ਦੇ ਕੈਪਸ਼ਨ ਤੋਂ ਪਤਾ ਚੱਲਦਾ ਹੈ ਕਿ ਗੁਰਸੇਵਕ ਸਿੰਘ ਵੀ ਵਾਇਰਲ ਵੀਡੀਓ ਵਿਚ ਮੌਜੂਦ ਹੈ।

File Photo

ਇਸ ਤੋਂ ਬਾਅਦ ਅਸੀਂ ਗੁਰਸੇਵਕ ਸਿੰਘ ਨਾਲ ਸਪੰਰਕ ਕੀਤਾ ਤਾਂ ਉਹਨਾਂ ਨੇ ਸਪੋਕਸਮੈਨ ਨਾਲ ਇਸ ਵੀਡੀਓ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਬਠਿੰਡਾ ਤੋਂ ਭਾਜਪਾ ਆਗੂ ਸੁਖਪਾਲ ਸਿੰਘ ਸਰਾਂ ਨੇ ਇਕ ਡਿਬੇਟ ਵਿਚ ਇਹ ਕਿਹਾ ਸੀ ਕਿ ਜਿਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਉਸ ਸਮੇਂ ਦੇ ਤਾਨਾਸ਼ਾਹ ਔਰੰਗਜ਼ੇਬ ਨੂ ਜਫਰਨਾਮਾ ਲਿਖਿਆ ਸੀ, ਉਸੇ ਤਰ੍ਹਾਂ ਪੀਐੱਮ ਮੋਦੀ ਨੇ ਵੀ ਇਹ ਬਿੱਲ ਪਾਸ ਕਰਨ ਦੀ ਜੁਅਰਤ ਦਿਖਾਈ ਹੈ। ਉਸੇ ਤਰ੍ਹਾਂ ਦਾ ਹੀ  ਜਫਰਨਾਮਾ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀਆਂ ਪਾਰਟੀਆਂ ਲਈ ਪੀਐੱਮ ਮੋਦੀ ਦਾ ਹੈ। ਗੁਰਸੇਵਕ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਦੇ ਇਸ ਬਿਆਨ ਨੂੰ ਲੈ ਕੇ ਹੀ ਉਹ ਅਤੇ ਉਹਨਾਂ ਦੇ ਦੋ ਸਾਥੀ ਸੁਖਪਾਲ ਸਿੰਘ ਦੇ ਘਰ ਬਾਹਰ ਵਿਰੋਧ ਕਰਨ ਗਏ ਸਨ ਅਤੇ ਸੁਖਪਾਲ ਸਿੰਘ ਦੇ ਘਰ ਬਾਹਰ ਤੋਂ ਹੀ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਗੁਰਸੇਵਕ ਸਿੰਘ ਨਾਲ ਫੋਨ 'ਤੇ ਵੀ ਗੱਲ ਹੋਈ ਸੀ ਪਰ ਸੁਖਪਾਲ ਸਿੰਘ ਨੇ ਉਹਨਾਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਹਨਾਂ ਦੱਸਿਆ ਕਿ ਸੁਖਪਾਲ ਸਿੰਘ ਸਰਾਂ 'ਤੇ ਬਠਿੰਡਾ ਪੁਲਿਸ ਵੱਲੋਂ ਪਰਚਾ ਵੀ ਦਰਜ ਹੋ ਗਿਆ ਸੀ।  
ਗੁਰਸੇਵਕ ਸਿੰਘ ਨੇ ਸਪੋਕਸਮੈਨ ਨਾਲ ਸੁਖਪਾਲ ਸਿੰਘ 'ਤੇ ਦਰਜ ਹੋਈ ਐੱਫਆਈਆਰ ਦੀ ਕਾਪੀ ਵੀ ਸ਼ੇਅਰ ਕੀਤੀ ਹੈ। 
 

File Photo

File Photo

File Photo

File Photo

File Photo

File Photo

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਵੀਡੀਓ ਵਿਚ ਕੀਤੇ ਦਾਅਵੇ ਨੂੰ ਫਰਜ਼ੀ ਪਾਇਆ ਹੈ। ਇਹ ਵੀਡੀਓ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ। 
claim-  ਕਾਂਗਰਸ ਨੇ ਪੁਲਿਸ ਨੂੰ ਹੁਕਮ ਦੇ ਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। 
Claimed By - ਫੇਸਬੁੱਕ ਪੇਜ਼ Agg Bani 
Fact Check - ਗੁੰਮਰਾਹਕੁੰਨ 
  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement