
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਪਸ਼ਟੀਕਰਣ ਦੇ ਕੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਮੀਡੀਆ ਅਦਾਰੇ ਦਾ ਨਿਊਜ਼ ਬੁਲੇਟਿਨ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਨਿਊਜ਼ ਐਂਕਰ ਦਾਅਵਾ ਕਰ ਰਿਹਾ ਹੈ ਕਿ NGT ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਪਾਬੰਦੀ ਹਟਾ ਲਈ ਹੈ।
ਨਾਮਵਰ ਹਿੰਦੀ ਮੀਡੀਆ ਅਦਾਰੇ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Delhi : आपकी खबर आपका फायदा, पुराने डीजल, पेट्रोल वाहन से जुड़ी बड़ी खबर, 10 साल पुराने डीजल वाहन पर पाबंदी खत्म"
ਇਹ ਵੀਡੀਓ ਸਾਨੂੰ Whatsapp 'ਤੇ ਵੀ Fact Check ਕਰਨ ਲਈ ਪ੍ਰਾਪਤ ਹੋਇਆ ਹੈ।
"ਦੱਸ ਦਈਏ ਕਿ 2015 ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਦਿੱਲੀ ਵਿੱਚ ਚੱਲ ਰਹੇ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਦੀ ਮੁੜ ਰਜਿਸਟ੍ਰੇਸ਼ਨ 'ਤੇ ਪਾਬੰਦੀ ਲਗਾ ਦਿੱਤੀ ਸੀ। ਜਿੱਥੇ ਕੁਝ ਥਾਵਾਂ 'ਤੇ ਅਜਿਹੇ ਵਾਹਨਾਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ ਓਥੇ ਹੀ ਕੁਝ ਥਾਵਾਂ 'ਤੇ ਅਜਿਹੇ ਵਾਹਨਾਂ ਨੂੰ ਖਰੀਦਣ ਅਤੇ ਵੇਚਣ ਜਾਂ ਚਲਾਉਣ ਦੀ ਮਨਾਹੀ ਨਹੀਂ ਹੈ।"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਪਸ਼ਟੀਕਰਣ ਦੇ ਕੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
ਪੜ੍ਹੋ ਸਪੋਕਸਮੈਨ ਦੀ ਪੜਤਾਲ;
ਅਸੀਂ ਪੜਤਾਲ ਦੀ ਸ਼ੁਰੂਆਤ ਕਰਦਿਆਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
"ਵਾਇਰਲ ਦਾਅਵਾ ਫਰਜ਼ੀ ਹੈ"
ਸਾਨੂੰ ਆਪਣੀ ਸਰਚ ਦੌਰਾਨ 13 ਫਰਵਰੀ 2023 ਨੂੰ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਵਾਇਰਲ ਦਾਅਵੇ ਨੂੰ ਲੈ ਕੇ ਸਪਸ਼ਟੀਕਰਣ ਮਿਲਿਆ। ਟਵੀਟ 'ਚ ਸਾਫ ਕੀਤਾ ਗਿਆ ਕਿ ਸੋਸ਼ਲ ਮੀਡਿਆ 'ਤੇ ਪੁਰਾਣੇ ਵਾਹਨਾਂ ਨੂੰ ਲੈ ਕੇ ਸਬੰਧਿਤ ਵਾਇਰਲ ਦਾਅਵਾ ਫਰਜ਼ੀ ਹੈ।
A fake news is in circulation in Social Media claiming that MoRTH has issued a notification lifting ban imposed by Hon'ble NGT on vehicles (10 year old for diesel and 15 year old for petrol) in Delhi NCR.
— MORTHINDIA (@MORTHIndia) February 13, 2023
ਇਸ ਟਵੀਟ ਦੇ ਇੱਕ ਥਰੈਡ 'ਚ ਉਸ ਨੋਟੀਫਿਕੇਸ਼ਨ ਬਾਰੇ ਵੀ ਦੱਸਿਆ ਗਿਆ ਜਿਸਦੇ ਅਧਾਰ 'ਤੇ ਵਾਇਰਲ ਖਬਰ ਸਾਂਝੀ ਕੀਤੀ ਜਾ ਰਹੀ ਹੈ। ਮੰਤਰਾਲੇ ਨੇ ਦੱਸਿਆ ਕਿ ਇਹ ਨੋਟੀਫਿਕੇਸ਼ਨ 22 ਦਿਸੰਬਰ 2022 ਦਾ ਹੈ ਅਤੇ ਪੁਰਾਣੇ ਵਾਹਨਾਂ ਦੀ ਵਿਕਰੀ ਨੂੰ ਲੈ ਕੇ ਹੈ ਅਤੇ ਇਸਦਾ NGT ਦੁਆਰਾ ਲਗਾਈ ਪਾਬੰਦੀ ਨਾਲ ਕੋਈ ਸਬੰਧ ਨਹੀਂ ਹੈ।
The notification GSR 901(E) dated 22-12-2022, which is in circulation, is published by this Ministry to regulate the trading of in-use registered vehicles and is no way concerned with the ban imposed by the Hon’ble NGT.
— MORTHINDIA (@MORTHIndia) February 13, 2023
ਮਤਲਬ ਸਾਫ ਸੀ ਕਿ ਵਾਇਰਲ ਦਾਅਵਾ ਫਰਜ਼ੀ ਹੈ।
ਦੱਸ ਦਈਏ ਕਿ 22 ਦਿਸੰਬਰ 2022 ਨੂੰ ਜਾਰੀ ਨੋਟੀਫਿਕੇਸ਼ਨ ਦੇ ਗਜ਼ਟ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ ਅਤੇ ਇਸਨੂੰ ਲੈ ਕੇ PIB ਦੀ ਪ੍ਰੈਸ ਰਿਲੀਜ਼ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
Gazette
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸਪਸ਼ਟੀਕਰਣ ਦੇ ਕੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ।