ਪੱਤਰਕਾਰ ਵੀ ਸੋਸ਼ਲ ਮੀਡੀਆ 'ਤੇ ਕਿਸਾਨਾਂ ਪ੍ਰਤੀ ਫੈਲਾ ਰਹੇ ਨਫਰਤ, ਪੜ੍ਹੋ ਇਸ ਵਾਇਰਲ ਵੀਡੀਓ ਦਾ ਅਸਲ ਸੱਚ
Published : Feb 16, 2024, 11:02 am IST
Updated : Feb 29, 2024, 6:04 pm IST
SHARE ARTICLE
Fact Check Old video viral by senior journalist to defame farmers
Fact Check Old video viral by senior journalist to defame farmers

ਵਾਇਰਲ ਵੀਡੀਓ ਅਪ੍ਰੈਲ 2020 ਤੋਂ ਹੀ ਇੰਟਰਨੈੱਟ 'ਤੇ ਮੌਜੂਦ ਹੈ ਅਤੇ ਇਸਦਾ ਹਾਲੀਆ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਕਿਸਾਨ ਸੰਘਰਸ਼ 2024 ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੂੜ ਪ੍ਰਚਾਰ ਤੇਜ਼ ਹੁੰਦਾ ਜਾ ਰਿਹਾ ਹੈ। ਨਾ ਸਿਰਫ ਆਮ ਜਨਤਾ ਬਲਕਿ ਸੀਨੀਅਰ ਪੱਤਰਕਾਰ ਵੀ ਕਿਸਾਨਾਂ ਪ੍ਰਤੀ ਨਫਰਤੀ ਪ੍ਰਚਾਰ ਕਰ ਰਹੇ ਹਨ। ਇਸੇ ਲੜੀ 'ਚ ਇੱਕ ਵੀਡੀਓ ਕੁਝ ਪੱਤਰਕਾਰਾਂ ਵੱਲੋਂ ਬਿਨਾਂ ਜਾਂਚ ਕੀਤੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਸ਼ਰਾਬ ਵੰਡਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਕਿਸਾਨ ਸੰਘਰਸ਼ ਦਾ ਹੈ।

ਸੀਨੀਅਰ ਪੱਤਰਕਾਰ ਗਿਆਨੇਂਦਰ ਸ਼ੁਕਲਾ ਨੇ ਇਹ ਵੀਡੀਓ ਕੋਟ ਟਵੀਟ ਕਰਦਿਆਂ ਲਿਖਿਆ, "‘मदिरादान’ कहीं ‘महादान’ न घोषित हो जाए!?"

 

 

ਸੀਨੀਅਰ ਪੱਤਰਕਾਰ ਨੇ ਇਹ ਕੋਟ ਟਵੀਟ ANUPAM MISHRA ਨਾਂਅ ਦੇ ਰਿਪੋਰਟਰ ਦਾ ਕੀਤਾ ਜਿਸਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "अन्नदाता अपने आंदोलन की खुराक लेते हुए ?"

 

 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ। ਵਾਇਰਲ ਵੀਡੀਓ ਅਪ੍ਰੈਲ 2020 ਤੋਂ ਹੀ ਇੰਟਰਨੈੱਟ 'ਤੇ ਮੌਜੂਦ ਹੈ ਅਤੇ ਇਸਦਾ ਹਾਲੀਆ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ InVid ਟੂਲ ਵਿਚ ਅਪਲੋਡ ਕੀਤਾ ਅਤੇ ਵੀਡੀਓ ਦੇ ਕੀਫ਼੍ਰੇਮਸ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਸਾਨੂੰ ਇਹ ਵੀਡੀਓ ਅਪ੍ਰੈਲ 2020 ਵਿਚ ਅਪਲੋਡ ਮਿਲਿਆ।

ਇਸ ਤੋਂ ਸਾਫ ਹੋਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਫੇਸਬੁੱਕ ਪੇਜ *Gym Jan De Shaukeen Punjabi* ਨੇ 11 ਅਪ੍ਰੈਲ 2020 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, "Kro tag sharabia nu"

ਦੱਸ ਦਈਏ ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਅਧਿਕਾਰਿਕ ਮਿਤੀ ਅਤੇ ਥਾਂ ਦੀ ਕੋਈ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਵੀ ਸਬੰਧ ਨਹੀਂ ਹੈ। 

"2020 'ਚ ਹੋਏ ਕਿਸਾਨੀ ਸੰਘਰਸ਼ ਦੌਰਾਨ ਵੀ ਇਸ ਵੀਡੀਓ ਨੂੰ ਵਾਇਰਲ ਕੀਤਾ ਗਿਆ ਸੀ ਅਤੇ ਉਸ ਸਮੇਂ ਵੀ ਸਪੋਕਸਮੈਨ ਵੱਲੋਂ ਇਸ ਵੀਡੀਓ ਦੀ ਪੜਤਾਲ ਕੀਤੀ ਗਈ ਸੀ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ। ਵਾਇਰਲ ਵੀਡੀਓ ਅਪ੍ਰੈਲ 2020 ਤੋਂ ਹੀ ਇੰਟਰਨੈੱਟ 'ਤੇ ਮੌਜੂਦ ਹੈ ਅਤੇ ਇਸਦਾ ਹਾਲੀਆ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

Our Sources:

Meta Post Of Page "Gym Jan De Shaukeen Punjabi" Dated 11-April-2020

SHARE ARTICLE

ਸਪੋਕਸਮੈਨ FACT CHECK

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement