
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਤੋਂ ਵਾਇਰਲ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਬਿਪੋਰਜੋਏ ਤੂਫ਼ਾਨ ਨੂੰ ਲੈ ਕੇ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਤੇਜ਼ ਲਹਿਰਾਂ ਦੇ ਬਹਾਵ ਨੂੰ ਇੱਕ ਪੁਲ ਦੇ ਤਟ ਨਾਲ ਟਕਰਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਗੁਜਰਾਤ ਦਾ ਹਾਲੀਆ ਬਿਪੋਰਜੋਏ ਤੂਫ਼ਾਨ ਨਾਲ ਸਬੰਧਿਤ ਹੈ।
ਟਵਿੱਟਰ ਅਕਾਊਂਟ "Arun Gangwar" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Biparjoy cyclone eats up a bridge in Gujarat, India. The cyclone is affecting India and Pakistan's coastal belt."
Biparjoy cyclone eats up a bridge in Gujarat, India. The cyclone is affecting India and Pakistan's coastal belt.#CycloneBiparjoy #CycloneBiparjoyUpdate #CycloneBiporjoy pic.twitter.com/CPosMev5Kf
— Arun Gangwar (@AG_Journalist) June 15, 2023
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਤੋਂ ਵਾਇਰਲ ਹੈ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਵੀਡੀਓ 2017 ਦਾ ਹੈ
ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਚ ਅਪਲੋਡ ਮਿਲਿਆ ਜਿਸਤੋਂ ਇਸ ਸਾਫ ਹੋਇਆ ਕਿ ਵਾਇਰਲ ਇਹ ਵੀਡੀਓ ਪਹਿਲੀ ਵਾਰ ਵਾਇਰਲ ਨਹੀਂ ਹੋਇਆ ਹੈ। ਅਸੀਂ ਇਹ ਵੀ ਪਾਇਆ ਕਿ ਇਹ ਵੀਡੀਓ ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਦਾਅਵਿਆਂ ਨਾਲ ਵਾਇਰਲ ਹੋ ਰਿਹਾ ਹੈ।
ਸਾਨੂੰ ਸਭਤੋਂ ਪੁਰਾਣਾ ਵੀਡੀਓ ਲਿੰਕ Youtube ਦਾ ਮਿਲਿਆ। Youtube ਅਕਾਊਂਟ LAKSHDWEEP ਨੇ 24 ਅਗਸਤ 2017 ਨੂੰ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ, "Minicoy Eastern Jetty ROUGH SEAS.."
ਦੱਸ ਸਾਨੂੰ ਆਪਣੀ ਸਰਚ ਦੌਰਾਨ ਕਈ ਪੁਰਾਣੀ ਰਿਪੋਰਟਾਂ ਮਿਲੀਆਂ ਜਿਨ੍ਹਾਂ ਵਿਚ ਵਾਇਰਲ ਵੀਡੀਓ ਬਾਰੇ Fact Check ਕੀਤੇ ਗਏ ਸੀ। ਮਤਲਬ ਸਾਫ ਸੀ ਕਿ ਪੁਰਾਣੇ ਵੀਡੀਓ ਨੂੰ ਹੁਣ ਹਾਲੀਆ ਬਿਪੋਰਜੋਏ ਤੂਫ਼ਾਨ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਵੀਡੀਓ ਗੁਜਰਾਤ ਦਾ ਹਾਲੀਆ ਬਿਪੋਰਜੋਏ ਤੂਫ਼ਾਨ ਨਾਲ ਸੰਬੰਧ ਨਹੀਂ ਰੱਖਦਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਤੋਂ ਵਾਇਰਲ ਹੈ।