
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਰੂਸ ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਕੁਝ ਡਾਕਟਰਾਂ ਨੂੰ ਇੱਕ ਔਰਤ ਦੇ ਮੂੰਹ ਵਿੱਚੋਂ ਸੱਪ ਕੱਢਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਮਾਮਲਾ ਹਾਲੀਆ ਹੈ। ਹਾਲਾਂਕਿ ਯੂਜ਼ਰਸ ਮਾਮਲੇ ਦੀ ਥਾਂ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕਰ ਰਹੇ ਹਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਰੂਸ ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਨਾਮਵਰ ਮੀਡੀਆ ਅਦਾਰੇ News18 Punjab ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, "ਲੋਕ ਇਹ ਵੀ ਸਵਾਲ ਕਰ ਰਹੇ ਹਨ ਕਿ 4 ਫੁੱਟ ਲੰਬਾ ਸੱਪ ਔਰਤ ਦੇ ਮੂੰਹ ਵਿਚ ਵੜ ਕਿਵੇਂ ਗਿਆ, ਇਹ VIDEO ਤੇਜ਼ੀ ਨਾਲ ਵਾਇਰਲ ਹੋ ਰਹੀ ਹੈ"
ਵਾਇਰਲ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਸਰਚ ਕਰਨਾ ਸ਼ੁਰੂ ਕੀਤਾ।
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ
ਸਾਨੂੰ ਵਾਇਰਲ ਹੋ ਰਿਹਾ ਵੀਡੀਓ ਯੂਟਿਊਬ ਅਕਾਊਂਟ 'Cobra Post' ਦੁਆਰਾ ਸਾਲ 2020 ਵਿਚ ਸ਼ੇਅਰ ਕੀਤਾ ਮਿਲਿਆ।
Cobra Post
ਇਸ ਪੋਸਟ ਤੋਂ ਇਹ ਤਾਂ ਸਾਫ ਹੋਇਆ ਕਿ ਵਾਇਰਲ ਵੀਡੀਓ ਪੁਰਾਣਾ ਹੈ।
ਇਸੇ ਸਰਚ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਖਬਰ ਨਾਮਵਰ ਮੀਡੀਆ ਅਦਾਰੇ 'Mirror.uk' ਦੇ 31 ਅਗਸਤ 2020 ਨੂੰ ਪ੍ਰਕਾਸ਼ਿਤ ਆਰਟੀਕਲ ਵਿਚ ਅਪਲੋਡ ਮਿਲੀ।
ਰਿਪੋਰਟ ਮੁਤਾਬਕ, "ਇਹ ਘਟਨਾ ਰਸ਼ੀਆ ਦੇ ਦਾਗਿਸਤਾਨ ਦੀ ਹੈ ਜਿੱਥੇ ਇੱਕ ਔਰਤ ਆਪਣੇ ਘਰ ਦੇ ਗਾਰਡਨ ਵਿੱਚ ਸੁੱਤੀ ਪਈ ਸੀ। ਇਸ ਦੌਰਾਨ ਮਹਿਲਾ ਨੂੰ ਆਪਣੇ ਸਿਹਤ ਖ਼ਰਾਬ ਲੱਗੀ ਜਿਸ ਤੋਂ ਬਾਅਦ ਮਹਿਲਾ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰਾਂ ਨੇ ਇਲਾਜ ਦੌਰਾਨ 4 ਫੁੱਟ ਦੇ ਸੱਪ ਨੂੰ ਕੱਢਿਆ।"
ਇਸ ਵੀਡੀਓ ਨੂੰ ਰਸ਼ੀਅਨ ਮੀਡੀਆ ਅਦਾਰਿਆਂ ਵੱਲੋਂ ਵੀ ਸਾਲ 2020 'ਚ ਪ੍ਰਕਾਸ਼ਿਤ ਕੀਤਾ ਗਿਆ ਸੀ।
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਰੂਸ ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।