Fact Check: ਗਾਇਕ ਬੱਬੂ ਮਾਨ ਦੀ ਪੁਰਾਣੀ ਤਸਵੀਰ ਸ਼ੇਅਰ ਕਰ ਲੋਕਾਂ ਨੂੰ ਕੀਤਾ ਜਾ ਰਿਹਾ ਗੁੰਮਰਾਹ
Published : Dec 16, 2021, 3:23 pm IST
Updated : Dec 16, 2021, 8:04 pm IST
SHARE ARTICLE
Fact Check Old Image Of Punjabi Singer Babbu Mann Shared With Misleading Claim
Fact Check Old Image Of Punjabi Singer Babbu Mann Shared With Misleading Claim

ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਸ਼ੇਅਰ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

RSFC (Team Mohali)- ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ-ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਣੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਾਲ ਬੈਠਿਆਂ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਵੀ ਕਾਂਗਰਸ ਪਾਰਟੀ ਦੇ ਸਮਰਥਕ ਹਨ। ਤਸਵੀਰ ਸ਼ੇਅਰ ਕਰਦਿਆਂ ਗਾਇਕ ਬੱਬੂ ਮਾਨ 'ਤੇ ਤੰਜ ਕੱਸਿਆ ਜਾ ਰਿਹਾ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਸ਼ੇਅਰ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "ਇੱਕ ਅਵਾਜ਼ ਸਿਰਫ ਪੰਜਾਬ only Punjab" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਮੂਸੇ ਵਾਲੇ ਨੂੰ ਇਕੱਲੇ ਨੂੰ ਗਾਲਾਂ ਕੱਢੀ ਜਾਂਦੇ ਹੋ। ਬਿੱਲੀ ਇਹ ਵੀ ਕਾਂਗਰਸੀ ਹੈ।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਕੀਵਰਡ ਸਰਚ ਜਰੀਏ ਤਸਵੀਰ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ ਪੰਜਾਬੀ ਵੈੱਬਸਾਈਟ ਬਾਬੂਸ਼ਾਹੀ ਦੇ 5 ਸਤੰਬਰ 2017 ਨੂੰ ਪ੍ਰਕਾਸ਼ਿਤ ਇੱਕ ਆਰਟੀਕਲ ਵਿਚ ਅਪਲੋਡ ਮਿਲੀ। 

ਬਾਬੂਸ਼ਾਹੀ ਦੀ ਰਿਪੋਰਟ ਮੁਤਾਬਕ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੁਲਜੀਤ ਸਿੰਘ ਨਾਗਰਾ ਗਾਇਕ ਬੱਬੂ ਮਾਨ ਦੁਆਰਾ ਖੋਲ੍ਹੇ ਗਏ ਕੱਪੜਿਆਂ ਦੇ ਸਟੋਰ ਦੇ ਲਾਂਚ 'ਤੇ ਪੁੱਜੇ ਸਨ। 

BabuShahiBabuShahi

ਹੋਰ ਸਰਚ ਕਰਨ 'ਤੇ ਸਾਨੂੰ ਯੂ-ਟਿਊਬ ਚੈਨਲ Sukh Jattizm Live 'ਤੇ 5 ਸਤੰਬਰ 2017 ਨੂੰ ਅਪਲੋਡ ਕੀਤੇ ਵੀਡੀਓ ਵਿਚ ਸਟੋਰ ਲਾਂਚ ਦਾ ਵੀਡੀਓ ਮਿਲਿਆ। ਇਸ ਵੀਡੀਓ ਵਿਚ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਕਮਲਜੀਤ ਸਿੰਘ ਬਰਾੜ ਸਮੇਤ ਹੋਰਨਾਂ ਕਾਂਗਰਸ ਵਿਧਾਇਕਾਂ ਨੂੰ ਵੀ ਦੇਖਿਆ ਜਾ ਸਕਦਾ ਸੀ। 

YT Video

ਪੜਤਾਲ ਦੇ ਅੰਤਿਮ ਚਰਣ ਵਿਚ ਅਸੀਂ ਰੋਜ਼ਾਨਾ ਸਪੋਕਸਮੈਨ ਦੇ ਐਂਟਰਟੇਨਮੈਂਟ ਡਿਪਾਰਟਮੈਂਟ Cine Punjabi ਦੇ ਹੈਡ ਜਗਜੀਤ ਸਰਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਜਗਜੀਤ ਨੇ ਕਿਹਾ, "ਇਹ ਤਸਵੀਰ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਇਹ ਤਸਵੀਰ 2017 ਦੀ ਹੈ ਜਦੋਂ ਬੱਬੂ ਮਾਨ ਵੱਲੋਂ ਖੋਲ੍ਹੇ ਗਏ ਕੱਪੜਿਆ ਦੇ ਸ਼ੋਰੂਮ 'ਚ ਇਨ੍ਹਾਂ ਲੀਡਰਾਂ ਨੇ ਸ਼ਮੂਲੀਅਤ ਦਰਜ ਕੀਤੀ ਸੀ।"

ਮਤਲਬ ਸਾਫ ਸੀ ਕਿ ਪੁਰਾਣੀ ਤਸਵੀਰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਸ਼ੇਅਰ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

Claim- Recent image of Babbu Mann Meeting Punjab Congress Leaders
Claimed By- FB Page ਇੱਕ ਅਵਾਜ਼ ਸਿਰਫ ਪੰਜਾਬ only Punjab

Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement