Fact Check: ਸੌਦਾ ਸਾਧ ਦੀ ਰਿਹਾਈ 'ਤੇ ਭਗਵੰਤ ਮਾਨ ਨੇ ਨਹੀਂ ਦਿੱਤੀ ਵਧਾਈ, ਵਾਇਰਲ ਦਾਅਵਾ ਫਰਜ਼ੀ ਹੈ
Published : Feb 17, 2022, 3:23 pm IST
Updated : Feb 17, 2022, 3:23 pm IST
SHARE ARTICLE
Fact Check Fake news going viral in the name of Bhagwant Mann regarding ram rahim Furlough
Fact Check Fake news going viral in the name of Bhagwant Mann regarding ram rahim Furlough

ਭਗਵੰਤ ਮਾਨ ਵੱਲੋਂ ਰਾਮ ਰਹੀਮ ਦੀ ਪੈਰੋਲ 'ਤੇ ਕੋਈ ਵਧਾਈ ਨਹੀਂ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਨਾਂਅ ਤੋਂ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਰਾਮ ਰਹੀਮ ਦੀ ਰਿਹਾਈ 'ਤੇ ਖੁਸ਼ੀ ਜਾਹਰ ਕਰਦਿਆਂ ਵਧਾਈਆਂ ਦਿੱਤੀਆਂ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਭਗਵੰਤ ਮਾਨ ਵੱਲੋਂ ਰਾਮ ਰਹੀਮ ਦੀ ਪੈਰੋਲ 'ਤੇ ਕੋਈ ਵਧਾਈ ਨਹੀਂ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Sp Singh Maan" ਨੇ ਵਾਇਰਲ ਗ੍ਰਾਫਿਕ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਬਦਲਾਅ ਤਾ ਸੱਚਮੁੱਚ ਬੁਹਤ ਆ ਜਾਣਾ, ਜੇ ਪੰਜਾਬੀਆਂ ਨੇ ਇਹ ਦਿਲੀ ਮਹਿਕਮਾ ਸਿਰ ਤੇ ਬਿਠਾ ਲਿਆ ਤਾ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਪੋਸਟ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀ। ਦੱਸ ਦਈਏ ਕਿ ਜੇਕਰ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਵਧਾਈਆਂ ਦਿੱਤੀ ਗਈ ਹੁੰਦੀ ਤਾਂ ਉਸਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ ਪਰ ਸਾਨੂੰ ਅਜੇਹੀ ਕੋਈ ਖਬਰ ਨਹੀਂ ਮਿਲੀ।

ਅੱਗੇ ਵਧਦੇ ਹੋਏ ਅਸੀਂ ਵਾਇਰਲ ਪੋਸਟ ਨੂੰ ਲੈ ਕੇ ਭਗਵੰਤ ਮਾਨ ਦੇ ਅਧਿਕਾਰਿਕ ਸੋਸ਼ਲ ਮੀਡੀਆ ਹੈਂਡਲਸ 'ਤੇ ਵਿਜ਼ਿਟ ਕੀਤਾ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਵਰਗੀ ਕੋਈ ਵੀ ਪੋਸਟ ਸਾਨੂੰ ਓਥੇ ਨਹੀਂ ਮਿਲੀ।

FB Page Bhagwant MannFB Page Bhagwant Mann

ਪੜਤਾਲ ਦੇ ਅੰਤਿਮ ਚਰਣ ਵਿਚ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਹਿਬਾਬ ਗਰੇਵਾਲ ਨਾਲ ਗੱਲਬਾਤ ਕੀਤੀ। ਅਹਿਬਾਬ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, "ਵਾਇਰਲ ਹੋ ਰਿਹਾ ਪੋਸਟ ਬਿਲਕੁਲ ਫਰਜ਼ੀ ਹੈ। ਅਜਿਹੇ ਪੋਸਟ ਵਿਰੋਧੀਆਂ ਦੇ ਡਰਾਂ ਨੂੰ ਦਰਸ਼ਾ ਰਹੇ ਹਨ। ਵਿਰੋਧੀਆਂ ਕੋਲ ਸਾਨੂੰ ਟਾਰਗੈਟ ਕਰਨ ਲਈ ਕੁਝ ਨਹੀਂ ਹੈ ਇਸਲਈ ਹੁਣ ਉਹ ਇਸ ਤਰ੍ਹਾਂ ਦੀ ਘਟੀਆ ਰਾਜਨੀਤੀ ਕਰ ਰਹੇ ਹਨ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਭਗਵੰਤ ਮਾਨ ਵੱਲੋਂ ਰਾਮ ਰਹੀਮ ਦੀ ਪੈਰੋਲ 'ਤੇ ਕੋਈ ਵਧਾਈ ਨਹੀਂ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

Claim- AAP Leader Bhagwant Mann welcomed decision of Ram Rahim Furlough
Claimed By- FB User Sp Singh Maan
Fact Check- Fake

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement