
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਭਗਵੰਤ ਮਾਨ ਦੀ ਪਾਣੀ ਪੀਂਦਿਆਂ ਦੀ ਤਸਵੀਰ ਨੂੰ ਐਡਿਟ ਕਰਕੇ ਫਰਜੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ (ਟੀਮ ਮੋਹਾਲੀ): 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸਿਆਸੀ ਧਿਰਾਂ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ ਵਿਚ ਜੁਟੀਆਂ ਹੋਈਆਂ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਇਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਕੁਝ ਪੀ ਰਹੇ ਦਿਖਾਈ ਦਿੰਦੇ ਹਨ। ਤਸਵੀਰ ਵਿਚ ਭਗਵੰਤ ਮਾਨ ਪਿੱਛੇ ਕੁਝ ਸ਼ਰਾਬ ਦੀਆਂ ਬੋਤਲਾਂ ਵੀ ਦਿਖਾਈ ਦੇ ਰਹੀਆਂ ਹਨ। ਇਸ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰੇਆਮ ਸੜਕ 'ਤੇ ਸ਼ਰਾਬ ਪੀ ਰਹੇ ਸਨ।
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਭਗਵੰਤ ਮਾਨ ਦੀ ਪਾਣੀ ਪੀਂਦਿਆਂ ਦੀ ਤਸਵੀਰ ਨੂੰ ਐਡਿਟ ਕਰਕੇ ਫਰਜੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਵਾਇਰਲ ਦਾਅਵਾ
ਫੇਸਬੁੱਕ ਪੇਜ "Agg Bani" ਨੇ ਇਸ ਐਡੀਟੇਡ ਤਸਵੀਰ ਨੂੰ ਅਪਲੋਡ ਕਰਦੇ ਹੋਏ ਲਿਖਿਆ, "ਪੁਰਾਨੀ ਯਾਦ ਜਦੋਂ ਲੋਕਡਾਉਨ ਤੋਂ ਬਾਅਦ ਪਹਿਲੇ ਦਿਨ ਠੇਕੇ ਖੁੱਲ੍ਹੇ ਸੀ"
ਇਸ ਪੋਸਟ ਦਾ ਆਰਕਾਇਵਡ ਲਿੰਕ https://archive.ph/LKGsA
ਪੜਤਾਲ
ਪੜਤਾਲ ਦੀ ਸ਼ੁਰੁਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਧਿਆਨ ਨਾਲ ਵੇਖਿਆ। ਧਿਆਨ ਨਾਲ ਦੇਖਣ 'ਤੇ ਤਸਵੀਰ ਵਿਚ ਭਗਵੰਤ ਮਾਨ ਦੇ ਪਿੱਛੇ ਦਿਖਾਈ ਦੇ ਰਹੇ ਵਿਅਕਤੀ ਦੇ ਮੋਢੇ ਨਾਲ ਇਕ ਦੂਜੇ ਵਿਅਕਤੀ ਦੇ ਕੱਪੜਿਆਂ ਨੂੰ ਵੇਖਿਆ ਜਾ ਸਕਦਾ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਵਾਇਰਲ ਤਸਵੀਰ ਨੂੰ ਐਡਿਟ ਕਰ ਕੇ ਇਸ ਵਿਚ ਸ਼ਰਾਬ ਦੀਆਂ ਬੋਤਲਾਂ ਭਗਵੰਤ ਮਾਨ ਪਿੱਛੇ ਚਿਪਕਾਈ ਗਈਆਂ ਹਨ।
ਤਸਵੀਰ ਨੂੰ ਲੈ ਕੇ ਕੁਝ ਕੀਵਰਡ ਸਰਚ ਕਰਨ 'ਤੇ ਸਾਨੂੰ ਅਸਲ ਤਸਵੀਰ Sukhveer Brar ਸੁਖਵੀਰ ਬਰਾੜ ਨਾਂ ਦੇ ਫੇਸਬੁੱਕ ਪੇਜ ’ਤੇ ਅਪਲੋਡ ਇਕ ਪੋਸਟ ਵਿਚ ਮਿਲੀ। ਅਸਲ ਤਸਵੀਰ ਵਿਚ ਕੀਤੇ ਵੀ ਸ਼ਰਾਬ ਦੀਆਂ ਬੋਤਲਾਂ ਨਹੀਂ ਦਿਖਾਈ ਦੇ ਰਹੀਆਂ।
Original Post
https://www.facebook.com/aapsukhveerbrar/photos/a.318320335434243/618874995378774/
ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
ਨਤੀਜਾ: ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਭਗਵੰਤ ਮਾਨ ਦੀ ਪਾਣੀ ਪੀਂਦਿਆਂ ਦੀ ਤਸਵੀਰ ਨੂੰ ਐਡਿਟ ਕਰਕੇ ਫਰਜੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Claim: ਭਗਵੰਤ ਮਾਨ ਦੀ ਐਡਿਟਡ ਫੋਟੋ ਵਾਇਰਲ
Claim By: Agg Bani
Fact Check: ਫਰਜੀ