ਤੱਥ ਜਾਂਚ: ਪੰਜਾਬ ਭਾਜਪਾ ਦੇ ਵਿਧਾਇਕਾਂ ਨੇ ਨਹੀਂ ਜੁਆਇਨ ਕੀਤੀ ਕਾਂਗਰਸ, ਵਾਇਰਲ ਦਾਅਵਾ ਫਰਜੀ
Published : Mar 17, 2021, 6:14 pm IST
Updated : Mar 17, 2021, 6:15 pm IST
SHARE ARTICLE
Viral claim that BJP MLAs in Punjab joined Congress is false
Viral claim that BJP MLAs in Punjab joined Congress is false

ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ।

ਰੋਜ਼ਾਨਾ ਸਪੋਕਸਮੈਨ (ਟੀਮ ਮੋਹਾਲੀ): ਖੇਤੀ ਕਾਨੂੰਨਾਂ ਖ਼ਿਲਾਫ ਕਰੀਬ ਚਾਰ ਮਹੀਨਿਆਂ ਤੋਂ ਜਾਰੀ ਕਿਸਾਨੀ ਸੰਘਰਸ਼ ਦੇ ਚਲਦਿਆਂ ਕਈ ਭਾਜਪਾ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਜਾ ਚੁੱਕੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਪੰਜਾਬ ਭਾਜਪਾ ਮੁਕਤ ਹੋ ਗਿਆ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਵਿਚ ਭਾਜਪਾ ਦੇ ਤਿੰਨ ਵਿਧਾਇਕਾਂ ਨੇ ਅਸਤੀਫਾ ਦੇ ਕੇ ਕਾਂਗਰਸ ਜੁਆਇਨ ਕਰ ਲਈ ਹੈ।

ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਦਰਅਸਲ ਪੰਜਾਬ ਵਿਧਾਨ ਸਭਾ ਵਿਚ ਭਾਜਪਾ ਦੇ ਦੋ ਵਿਧਾਇਕ ਹਨ। ਸੁਜਾਨਪੁਰ ਤੋਂ ਦਿਨੇਸ਼ ਸਿੰਘ ਅਤੇ ਅਬੋਹਰ ਤੋਂ ਅਰੁਣ ਨਾਰੰਗ। ਇਹਨਾਂ ਵਿਧਾਇਕਾਂ ਨੇ ਅਸਤੀਫ਼ਾ ਨਹੀਂ ਦਿੱਤਾ ਹੈ।

ਵਾਇਰਲ ਪੋਸਟ

ਟਵਿਟਰ ਯੂਜ਼ਰ Jangsherkhan ਨੇ 16 ਮਾਰਚ ਨੂੰ ਟਵੀਟ ਕਰਦਿਆਂ ਲਿਖਿਆ,पंजाब BJP के तीनों विधायक कांग्रेस में शामिल  BJP विधायक संख्या  00000000 भाजपा मुक्त पंजाब बधाई हो!

(ਪੰਜਾਬੀ ਅਨੁਵਾਦ- ਪੰਜਾਬ ਭਾਜਪਾ ਦੇ ਤਿੰਨੋ ਵਿਧਾਇਕ ਕਾਂਗਰਸ ਵਿਚ ਸ਼ਾਮਲ। ਭਾਜਪਾ ਵਿਧਾਇਕਾਂ ਦੀ ਗਿਣਤੀ 00000000। ਭਾਜਪਾ ਮੁਕਤ ਪੰਜਾਬ ਵਧਾਈ ਹੋਵੇ।)

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

ਰੋਜ਼ਾਨਾ ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਵਾਇਰਲ ਦਾਅਵੇ ਸਬੰਧੀ ਖ਼ਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਇਸ ਦੌਰਾਨ ਸਾਨੂੰ ਕੋਈ ਅਜਿਹੀ ਖ਼ਬਰ ਨਹੀਂ ਮਿਲੀ ਜਿਸ ਵਿਚ ਦਾਅਵਾ ਕੀਤਾ ਗਿਆ ਹੋਵੇ ਕਿ ਭਾਜਪਾ ਦੇ ਵਿਧਾਇਕਾਂ ਨੇ ਅਸਤੀਫਾ ਦੇ ਕੇ ਕਾਂਗਰਸ ਜੁਆਇਨ ਕੀਤੀ ਹੋਵੇ। ਪੜਤਾਲ ਜਾਰੀ ਰੱਖਦੇ ਹੋਏ ਅਸੀਂ ਪੰਜਾਬ ਵਿਧਾਨ ਸਭਾ ਵਿਚ ਭਾਜਪਾ ਦੇ ਵਿਧਾਇਕਾਂ ਦੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਦੀ ਮਦਦ ਲਈ।

Photo

ਇੱਥੇ ਜਾਣਕਾਰੀ ਮਿਲੀ ਕਿ ਪੰਜਾਬ ਵਿਧਾਨ ਸਭਾ ਵਿਚ ਭਾਜਪਾ ਦੇ ਸਿਰਫ ਦੋ ਹੀ ਵਿਧਾਇਕ ਹਨ। । ਸੁਜਾਨਪੁਰ ਤੋਂ ਦਿਨੇਸ਼ ਸਿੰਘ ਅਤੇ ਅਬੋਹਰ ਤੋਂ ਅਰੁਣ ਨਾਰੰਗ। ਦੱਸ ਦਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ 2017 ਵਿਚ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਵਿਧਾਇਕ ਚੁਣੇ ਗਏ ਸੀ। ਹਾਲਾਂਕਿ ਉਹਨਾਂ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋ ਬਾਅਦ ਉਹਨਾਂ ਨੇ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜੀ ਸੀ। ਸੋਮ ਪ੍ਰਕਾਸ਼ ਹੁਣ ਲੋਕ ਸਭਾ ਵਿਚ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਹਨ।

ਸੋਮ ਪ੍ਰਕਾਸ਼ ਦੇ ਅਸਤੀਫਾ ਦੇਣ ਤੋਂ ਬਾਅਦ ਫਗਵਾੜਾ ਵਿਚ ਜ਼ਿਮਨੀ ਚੋਣ ਹੋਈ ਸੀ ਜਿਸ ਵਿਚ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਆਈਏਐਸ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਜਪਾ ਦੇ ਉਮੀਦਵਾਰ ਰਾਜੇਸ਼ ਬੱਗਾ ਨੂੰ ਹਰਾਇਆ ਸੀ ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 2 ਰਹਿ ਗਈ। ਇਸ ਤੋਂ ਸਾਫ ਹੁੰਦਾ ਹੈ ਕਿ ਵਾਇਰਲ ਦਾਅਵਾ ਗਲਤ ਹੈ।

ਵਧੇਰੇ ਪੁਸ਼ਟੀ ਲਈ ਅਸੀਂ ਪੰਜਾਬ ਵਿਧਾਨ ਸਭਾ ਵਿਚ ਸੁਜਾਨਪੁਰ ਤੋਂ ਭਾਜਪਾ ਦੇ ਵਿਧਾਇਕ ਦਿਨੇਸ਼ ਸਿੰਘ ਨਾਲ ਸੰਪਰਕ ਕੀਤਾ। ਉਹਨਾਂ ਦੱਸਿਆ ਕਿ ਵਾਇਰਲ ਦਾਅਵਾ ਬਿਲਕੁਲ ਗਲਤ ਹੈ।

ਨਤੀਜਾ: ਰੋਜ਼ਾਨਾ ਸਪੋਕਸਮੈਨ ਦੀ ਪੜਤਾਲ ਤੋਂ ਸਾਫ ਹੁੰਦਾ ਹੈ ਕਿ ਭਾਜਪਾ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿਚੋਂ ਅਸਤੀਫਾ ਦੇ ਕੇ ਕਾਂਗਰਸ ਜੁਆਇਨ ਨਹੀਂ ਕੀਤੀ ਹੈ।

Claim: ਪੰਜਾਬ ਵਿਚ ਭਾਜਪਾ ਦੇ ਤਿੰਨੋ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿਚੋਂ ਅਸਤੀਫਾ ਦਿੱਤਾ ਹੈ।

Claim By: ਟਵਿਟਰ ਯੂਜ਼ਰ Jangsherkhan

Fact Check: ਫਰਜੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement