ਪੰਜਾਬ ਦਾ ਨਹੀਂ ਪਾਕਿਸਤਾਨ ਦਾ ਹੈ ਲੁੱਟ-ਖੋਹ ਦੌਰਾਨ ਹੋਈ ਗੋਲੀਬਾਰੀ ਦਾ ਇਹ ਵੀਡੀਓ 
Published : May 17, 2023, 3:24 pm IST
Updated : May 17, 2023, 3:24 pm IST
SHARE ARTICLE
Viral video of shooting during robbery is from Pakistan
Viral video of shooting during robbery is from Pakistan

ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ।

RSFC (Team Mohali)- ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਚੁੱਕਿਆ ਜਾ ਰਿਹਾ ਹੈ। ਇਸ ਵੀਡੀਓ ਵਿਚ ਬਦਮਾਸ਼ਾਂ ਵੱਲੋਂ ਲੁੱਟ-ਖੋਹ ਕੀਤੀ ਜਾਂਦੀ ਹੈ ਅਤੇ ਗੋਲੀਬਾਰੀ ਵੀ ਕੀਤੀ ਜਾਂਦੀ ਹੈ ਜਿਸ ਦੌਰਾਨ ਇੱਕ ਵਿਅਕਤੀ ਜ਼ਖਮੀ ਹੋ ਜਾਂਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦਾ ਹੈ।

ਫੇਸਬੁੱਕ ਪੇਜ ਮੰਜੀ ਠੋਕ ਮਹਿਕਮਾਂ ਨੇ 9 ਮਈ 2023 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਝੰਡੇ ਅਮਲੀ ਦਾ ਰੰਗਲਾ ਪੰਜਾਬ???? ਜਥੇਦਾਰ ਸਾਹਿਬ ਦੇ ਅਸਲੇ ਵਾਲੇ ਬਿਆਨ ਦਾ ਵਿਰੋਧ ਕਰਨ ਵਾਲਿਆਂ ਨੂੰ ਇਹ ਵੀਡੀਓ ਜਰੂਰ ਦੇਖਣੀ ਚਾਹੀਦੀ। ਅੱਗੇ ਸ਼ੇਅਰ ਕਰਦੋ।"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਇਸਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਪਾਕਸਿਤਾਨ ਦਾ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਇੱਕ ਟਵੀਟ ਮਿਲਿਆ ਜਿਸਦੇ ਵਿਚ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਇਸਨੂੰ ਪਾਕਿਸਤਾਨ ਦੇ ਮਨਸੁਰਆਬਾਦ ਦਾ ਦੱਸਿਆ ਗਿਆ। 

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ ਤਾਂ ਸਾਨੂੰ ਮਾਮਲੇ ਦੀ ਜਾਣਕਾਰੀ ਰੱਖਦੀ ਇੱਕ ਖਬਰ ਮਿਲੀ। ਪਾਕਿਸਤਾਨ ਦੀ ਸਥਾਨਕ ਮੀਡੀਆ ਵੈੱਬਸਾਈਟ 24 News HD Tv ਨੇ 6 ਮਈ ਨੂੰ ਖਬਰ ਸਾਂਝਾ ਕਰਦਿਆਂ ਸਿਰਲੇਖ ਲਿਖਿਆ, "Brave citizen injures mobile dacoit in crossfire, video viral"

ਇਸ ਖਬਰ ਵਿਚ ਵੀ ਇਸਨੂੰ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਦੱਸਿਆ ਗਿਆ ਜਦੋਂ 6 ਮਈ ਦੀ ਸਵੇਰ ਨੂੰ ਇਹ ਘਟਨਾ ਵਾਪਰਦੀ ਹੈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਜਾਂਦਾ ਹੈ।

ਹੁਣ ਇਸ ਮਾਮਲੇ ਨੂੰ ਲੈ ਕੇ ਅਖੀਰਲੀ ਪੁਸ਼ਟੀ ਲਈ ਅਸੀਂ ਸਾਡੇ ਪਾਕਿਸਤਾਨ ਦੇ ਲਾਹੌਰ ਤੋਂ ਇੰਚਾਰਜ ਪੱਤਰਕਾਰ ਬਾਬਰ ਜਲੰਧਰੀ ਨਾਲ ਗੱਲ ਕੀਤੀ। ਬਾਬਰ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, "ਇਹ ਵੀਡੀਓ ਪਾਕਿਸਤਾਨ ਦਾ ਹੈ ਭਾਰਤ ਪੰਜਾਬ ਦਾ ਨਹੀਂ। ਇਹ ਵੀਡੀਓ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਦਾ ਨਹੀਂ ਬਲਕਿ ਪਾਕਿਸਤਾਨ ਦੇ ਫੈਸਲਾਬਾਦ ਪੈਂਦੇ ਮਨਸੁਰਆਬਾਦ ਇਲਾਕੇ ਦਾ ਹੈ ਜਿਸਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰਦਿਆਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement