Fact Check: ਉੱਤਰਾਖੰਡ 'ਚ ਕਿਸਾਨਾਂ ਨੇ BJP ਆਗੂ ਨੂੰ ਘੇਰਿਆ? ਨਹੀਂ, ਵੀਡੀਓ ਗਲਤ ਦਾਅਵੇ ਨਾਲ ਵਾਇਰਲ
Published : Jul 17, 2021, 2:43 pm IST
Updated : Jul 17, 2021, 2:43 pm IST
SHARE ARTICLE
Fact Check: Video of Tirath Pujaris beating bjp leader shared with misleading claim
Fact Check: Video of Tirath Pujaris beating bjp leader shared with misleading claim

ਵੀਡੀਓ ਵਿਚ ਦੇਵਸਥਾਨਮ ਬੋਰਡ ਦਾ ਵਿਰੋਧ ਕਰ ਰਹੇ ਤੀਰਥ ਪੁਰੋਹਿਤ ਸਮੁਦਾਏ ਦੇ ਲੋਕ ਭਾਜਪਾ ਆਗੂ ਪੰਕਜ ਭੱਟ ਨਾਲ ਧੱਕਾ ਮੁੱਕੀ ਕਰ ਰਹੇ ਹਨ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਲੋਕਾਂ ਦੀ ਭੀੜ ਨੂੰ ਇੱਕ ਗੱਡੀ ਘੇਰਦੇ ਅਤੇ ਗੱਡੀ ਵਿਚੋਂ ਬਾਹਰ ਆਊਂਦੇ ਵਿਅਕਤੀ ਨਾਲ ਧੱਕਾ-ਮੁੱਕੀ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰਾਖੰਡ ਵਿਖੇ ਕਿਸਾਨਾਂ ਦੁਆਰਾ ਭਾਜਪਾ ਆਗੂ ਦੇ ਵਿਰੋਧ ਦਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਸ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਵਿਚ ਦੇਵਸਥਾਨਮ ਬੋਰਡ ਦਾ ਵਿਰੋਧ ਕਰ ਰਹੇ ਤੀਰਥ ਪੁਰੋਹਿਤ ਸਮੁਦਾਏ ਦੇ ਲੋਕ ਭਾਜਪਾ ਆਗੂ ਪੰਕਜ ਭੱਟ ਨਾਲ ਧੱਕਾ ਮੁੱਕੀ ਕਰ ਰਹੇ ਹਨ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Agg Bani ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਭਾਜਪਾ ਦੇ ਲੀਡਰ ਦੀ ਉਤਰਾਖੰਡ ਵਿੱਚ ਵੀ ਕਿਸਾਨਾਂ ਨੇ ਸਪੀਡ ਚੈੱਕ ਕੀਤੀ"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ ਵਿਚ " न्यायालय परगना मजिस्ट्रेट/तहसीलदार उखीमठ (रुद्रप्रयाग)" ਲਿਖਿਆ ਬੋਰਡ ਵੇਖਿਆ ਜਾ ਸਕਦਾ ਹੈ। ਮਤਲਬ ਇਹ ਗੱਲ ਸਾਫ ਸੀ ਕਿ ਵੀਡੀਓ ਉੱਤਰਾਖੰਡ ਦਾ ਹੀ ਹੈ।

Board

ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਹ ਵੀਡੀਓ 14 ਜੁਲਾਈ 2021 ਨੂੰ ਪ੍ਰਕਾਸ਼ਿਤ News 18 ਦੀ ਇੱਕ ਖਬਰ ਵਿਚ ਅਪਲੋਡ ਮਿਲਿਆ। ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ, "VIDEO: उत्तराखंड में भीड़ ने BJP नेता को दौड़ाया, जान बचाने को गाड़ी छोड़ी, फांदी दीवार"

News 18

ਖਬਰ ਅਨੁਸਾਰ, " ਵੀਡੀਓ ਵਿਚ ਦੇਵਸਥਾਨਮ ਬੋਰਡ ਦਾ ਵਿਰੋਧ ਕਰ ਰਹੇ ਤੀਰਥ ਪੁਰੋਹਿਤ ਸਮੁਦਾਏ ਦੇ ਲੋਕ ਭਾਜਪਾ ਆਗੂ ਪੰਕਜ ਭੱਟ ਨਾਲ ਧੱਕਾ ਮੁੱਕੀ ਕਰ ਰਹੇ ਹਨ।" ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ ਦੈਨਿਕ ਜਾਗਰਣ ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Jagran

"ਦੇਵਸਥਾਨਮ ਬੋਰਡ ਦਾ ਵਿਰੋਧ"

ਦੇਵਸਥਾਨਮ ਐਕਟ ਨੂੰ ਤ੍ਰਿਵੇਂਦ੍ਰ ਰਾਵਤ ਸਰਕਾਰ ਦੀ ਤਰਫੋਂ ਕੇਦਾਰਨਾਥ, ਬਦਰੀਨਾਥ, ਯਮੁਨੋਤਰੀ ਅਤੇ ਗੰਗੋਤਰੀ ਮੰਦਿਰਾਂ ਨੂੰ ਇੱਕ IAS ਅਧਿਕਾਰੀ ਦੁਆਰਾ ਸ਼ਾਸਤ ਦੇਵਸਥਾਨਮ ਬੋਰਡ ਦੇ ਦਾਇਰੇ ਵਿਚ ਲਿਆਉਣ ਲਈ ਪੇਸ਼ ਕੀਤਾ ਗਿਆ ਸੀ। ਹੁਣ ਉੱਤਰਾਖੰਡ ਦੇ ਪੁਜਾਰੀ ਇਹ ਐਕਟ ਦਾ ਵਿਰੋਧ ਕਰ ਰਹੇ ਹਨ ਅਤੇ ਇਸਨੂੰ ਵਾਪਸ ਲੈਣ ਦੀ ਗੱਲ ਕਰ ਰਹੇ ਹਨ।  ਗੌਰਤਲਬ ਹੈ ਕਿ ਤ੍ਰਿਵੇਂਦ੍ਰ ਰਾਵਤ ਨੇ ਸਾਰੇ ਪੁਜਾਰੀਆਂ ਨੂੰ ਇਸ ਮਾਮਲੇ ਨੂੰ ਦੇਖਣ ਦਾ ਵਾਅਦਾ ਵੀ ਕੀਤਾ ਸੀ ਪਰ ਬਾਅਦ ਚ ਮੁੱਖਮੰਤਰੀ ਬਦਲ ਗਏ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਸ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਵਿਚ ਦੇਵਸਥਾਨਮ ਬੋਰਡ ਦਾ ਵਿਰੋਧ ਕਰ ਰਹੇ ਤੀਰਥ ਪੁਰੋਹਿਤ ਸਮੁਦਾਏ ਦੇ ਲੋਕ ਭਾਜਪਾ ਆਗੂ ਪੰਕਜ ਭੱਟ ਨਾਲ ਧੱਕਾ ਮੁੱਕੀ ਕਰ ਰਹੇ ਹਨ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Claim- Farmers beating BJP leader in Uttrakhand
Claimed By- FB Page Agg Bani 
Fact Check- Misleading 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement