
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਭੁਚਾਲ ਦਾ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਹੈ ਰਿਹਾ ਹੈ ਕਿ ਇਹ ਵੀਡੀਓ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿਥੇ ਅਲਾਸਕਾ ਸ਼ਹਿਰ ਵਿਚ 7.4 ਤੀਬਰਤਾ ਦਾ ਭੁਚਾਲ ਆਇਆ। ਇਸ ਵੀਡੀਓ ਵਿਚ ਭੁਚਾਲ ਦੌਰਾਨ ਇੱਕ ਘਰ ਅੰਦਰ ਮੱਚ ਰਹੀ ਹਫੜਾ-ਦਫੜੀ ਨੂੰ ਵੇਖਿਆ ਜਾ ਸਕਦਾ ਹੈ।
ਇੱਕ ਫੇਸਬੁੱਕ ਪੇਜ ਨੇ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, "ਅਮਰੀਕਾ ਦੇ ਅਲਾਸਕਾ ਵਿਚ ਭੂਚਾਲ ਦੇ ਜੋਰਦਾਰ ਝਟਕੇ ਘਰਾਂ-ਦਫਤਰਾਂ ਤੋਂ ਭੱਜੇ ਲੋਕ, ਹੁਣ ਸੁਨਾਮੀ ਦੀ ਚਿਤਾਵਨੀ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਪੋਕਸਮੈਨ ਦੀ ਪੜਤਾਲ;
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਵੀਡੀਓ 2018 ਦਾ ਹੈ
ਸਾਨੂੰ ਵੀਡੀਓ ਨੂੰ ਲੈ ਕੇ ਲਿਟਲ ਥਿੰਗਜ਼ ਦਾ ਇੱਕ ਲੇਖ ਮਿਲਿਆ। ਲੇਖ ਵਿਚ ਮੌਜੂਦ ਜਾਣਕਾਰੀ ਅਨੁਸਾਰ ਵਾਇਰਲ ਵੀਡੀਓ 5 ਦਸੰਬਰ 2018 ਨੂੰ ਵਾਇਰਲਹੋਗ ਨਾਮ ਦੇ ਇੱਕ ਯੂਟਿਊਬ ਚੈਨਲ ਦੁਆਰਾ ਸਾਂਝਾ ਕੀਤਾ ਗਿਆ ਸੀ।
ਵਾਇਰਲਹੋਗ ਦੁਆਰਾ ਪ੍ਰਕਾਸ਼ਿਤ ਉਪਰੋਕਤ ਵੀਡੀਓ ਦੇ ਵੇਰਵੇ ਦੇ ਅਨੁਸਾਰ ਵਾਇਰਲ ਵੀਡੀਓ 30 ਨਵੰਬਰ 2018 ਨੂੰ ਐਂਕਰੇਜ, ਅਲਾਸਕਾ ਵਿਚ ਆਏ ਭੂਚਾਲ ਦਾ ਹੈ।
WKRC ਲੋਕਲ 12 ਦੇ 2 ਦਸੰਬਰ 2018 ਨੂੰ ਪ੍ਰਕਾਸ਼ਿਤ ਇੱਕ ਲੇਖ ਅਨੁਸਾਰ ਇਸ ਵੀਡੀਓ ਨੂੰ ਐਂਕਰੇਜ, ਅਲਾਸਕਾ ਦੇ ਰਹਿਣ ਵਾਲੇ ਜੈਸੀ ਐਲਮੋਰ ਦੇ ਘਰ ਦਾ ਦੱਸਿਆ ਗਿਆ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2018 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।