
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਕੇਰਲ ਦਾ ਨਹੀਂ ਬਲਕਿ ਤਮਿਲ ਨਾਡੂ ਦਾ ਹੈ ਅਤੇ ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2019 ਦਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਕੁਝ ਲੋਕ ਡਾ. ਬੀ.ਆਰ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਰਲ ਵਿਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਕੇਰਲ ਦਾ ਨਹੀਂ ਬਲਕਿ ਤਮਿਲ ਨਾਡੂ ਦਾ ਹੈ ਅਤੇ ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2019 ਦਾ ਹੈ। ਵਾਇਰਲ ਪੋਸਟ ਗੁੰਮਰਾਹਕੁਨ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ 'ਆਪ ਪਾਰਟੀ ਪਾਪ ਪਾਰਟੀ' ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 'ਕੇਰਲ ਦੇ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਭੰਨਤੋੜ।'
ਇਹ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਲਿੰਕ ਨੂੰ Invid ਟੂਲ ਵਿਚ ਪਾ ਕੇ ਉਸਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਨਾਲ ਸਰਚ ਕੀਤਾ।
ਸਰਚ ਦੌਰਾਨ ਸਾਨੂੰ ਕਈ ਨਿਊਜ਼ ਰਿਪੋਰਟਾਂ ਮਿਲੀਆਂ ਜਿਸ ਵਿੱਚ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਟੀਵੀ 9 ਤੇਲਗੂ ਦੇ ਅਧਿਕਾਰਿਕ ਯੂਟਿਊਬ ਹੈਂਡਲ ਤੇ ਅਗਸਤ 26,2019 ਨੂੰ ਅਪਲੋਡ ਕੀਤੇ ਗਏ ਵੀਡੀਓ ਬੁਲਿਟਨ ਦੇ ਮੁਤਾਬਕ ਤਮਿਲਨਾਡੂ ਦੇ ਵੇਦਾਰਯਨ ਵਿੱਚ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ।
https://www.youtube.com/watch?v=RuJal5XMDCE&feature=emb_title
ਹੋਰ ਸਰਚ ਕਰਨ 'ਤੇ ਸਾਨੂੰ ਇੰਡੀਅਨ ਐਕਸਪ੍ਰੈਸ ਦੀ ਵੈੱਬਸਾਈਟ ਤੇ ਅਗਸਤ 26,2019 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਮਿਲੀ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਮੁਤਾਬਕ ਤਮਿਲਨਾਡੂ ਦੇ ਵੇਦਾਰਯਨ ਵਿੱਚ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੁਲਿਸ ਨੇ 28 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Twenty-eight people have been arrested after clashes broke out between two caste groups in Vedaranyam town in Nagapattinam district of Tamil Nadu on Sunday and a statue of BR Ambedkar was vandalised. The statue has now been replaced by a new bronze one.https://t.co/qQd573g59W
— Express Chennai (@ie_chennai) August 26, 2019
ਰਿਪੋਰਟ ਮੁਤਾਬਕ, ਤਮਿਲ ਨਾਡੂ ਦੇ ਨਾਗਾਪਟਨਮ ਜ਼ਿਲ੍ਹੇ ਦੇ ਵਿੱਚ ਦੋ ਸਮੂਹਾਂ ਦੇ ਵਿੱਚ ਆਪਸੀ ਸੰਘਰਸ਼ ਤੋਂ ਬਾਅਦ ਡਾ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ। ਸਥਾਈ ਰੂਪ ਤੋਂ ਪੰਡਿਤ ਬਰਾਦਰੀ ਦੀ ਇੱਕ ਵਿਅਕਤੀ ਦੀ ਕਾਰ ਨੇ ਬੱਸ ਸਟੈਂਡ ਕੋਲ ਦੂਜੇ ਬਰਾਦਰੀ ਦੀ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਆਰੋਪੀ ਉੱਥੋਂ ਫ਼ਰਾਰ ਹੋ ਗਿਆ ਪਰ ਭੀੜ ਨੇ ਉਸ ਦੀ ਕਾਰ ਨੂੰ ਅੱਗ ਲਗਾ ਦਿੱਤੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਪੰਡਿਤ ਬਰਾਦਰੀ ਦੇ ਸਮਰਥਕਾਂ ਨੇ ਡਾ. ਬੀ.ਆਰ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਕੇਰਲ ਦਾ ਨਹੀਂ ਬਲਕਿ ਤਮਿਲ ਨਾਡੂ ਦਾ ਹੈ ਅਤੇ ਇਹ ਵੀਡੀਓ ਹਾਲੀਆ ਵੀ ਨਹੀਂ ਸਗੋਂ 2019 ਦਾ ਹੈ। ਵਾਇਰਲ ਪੋਸਟ ਗੁੰਮਰਾਹਕੁਨ ਹੈ।
Claim- BR Ambedkar statue thrashed in Kerala
Claimeb By- FB Page Aaap party pap party
Fact Check- Misleading