Fact Check: ਕਿਸਾਨ ਆਗੂ ਬਲਬੀਰ ਰਾਜੇਵਾਲ ਨੂੰ ਲੈ ਕੇ ਵਾਇਰਲ ਹੋਈ ਫਰਜ਼ੀ ਨਿਊਜ਼ ਕਟਿੰਗ
Published : Sep 17, 2021, 7:50 pm IST
Updated : Sep 17, 2021, 7:50 pm IST
SHARE ARTICLE
Fact Check Fake news cutting viral to defame Balbir Singh Rajewal
Fact Check Fake news cutting viral to defame Balbir Singh Rajewal

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਅਜੇਹੀ ਕੋਈ ਵੀ ਨਿਊਜ਼ ਕਟਿੰਗ ਕਿਸੇ ਅਖਬਾਰ ਦੁਆਰਾ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ। ਵਾਇਰਲ ਹੋ ਰਹੀ ਅਖਬਾਰ ਦੀ ਕਟਿੰਗ ਐਡੀਟੇਡ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਲੈ ਕੇ ਇੱਕ ਨਿਊਜ਼ ਕਟਿੰਗ ਵਾਇਰਲ ਹੋ ਰਹੀ ਹੈ। ਵਾਇਰਲ ਅਖ਼ਬਾਰ ਦੀ ਕਟਿੰਗ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਨੂੰ ਢਾਅ ਲਾਉਣ ਅਤੇ ਕਿਸਾਨੀ ਮਸਲਿਆਂ ਦਾ ਹੱਲ ਨਾ ਕਰਵਾਉਣ ਵਿੱਚ ਬਲਬੀਰ ਸਿੰਘ ਰਾਜੇਵਾਲ ਨੇ ਅਹਿਮ ਭੂਮਿਕਾ ਨਿਭਾਈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਅਜੇਹੀ ਕੋਈ ਵੀ ਨਿਊਜ਼ ਕਟਿੰਗ ਕਿਸੇ ਅਖਬਾਰ ਦੁਆਰਾ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ। ਵਾਇਰਲ ਹੋ ਰਹੀ ਅਖਬਾਰ ਦੀ ਕਟਿੰਗ ਐਡੀਟੇਡ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Karamjeet Singh ਨੇ ਵਾਇਰਲ ਕਟਿੰਗ ਸ਼ੇਅਰ ਕਰਦਿਆਂ ਲਿਖਿਆ, "ਕਾਮਰੇਡ ਨੇ ਕਾਮਰੇਡਾਂ ਵਾਲੀ ਕੀਤੀ, ਕਰੋੜਾਂ ਦੀ ਬੋਲੀ ਲੱਗੀ ਤੇ ਰਾਜੇਵਾਲ ਵਿਕ ਗਿਆ????????"

ਇਹ ਪੋਸਟ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਇਸ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਜੇਕਰ ਇਹ ਕਟਿੰਗ ਕਿਸੇ ਵੀ ਅਖਬਾਰ ਦੁਆਰਾ ਪ੍ਰਕਾਸ਼ਿਤ ਕੀਤੀ ਜਾਂਦੀ ਤਾਂ ਉਸ ਅਖਬਾਰ ਦੀ ਜਾਣਕਾਰੀ ਸਾਹਮਣੇ ਆ ਜਾਣੀ ਸੀ ਪਰ ਸਾਨੂੰ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਵਿਚ ਕਾਫੀ ਗ਼ਲਤੀਆਂ ਸਨ, ਜੋ ਆਮ ਤੌਰ 'ਤੇ ਕਿਸੇ ਅਖਬਾਰ ਦੀ ਭਾਸ਼ਾ ਵਿਚ ਵੇਖਣ ਨੂੰ ਨਹੀਂ ਮਿਲਦੀਆਂ ਹਨ। ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੇ ਅੱਖਰਾਂ ਵਿਚ ਕਾਫੀ ਅੰਤਰ ਸੀ।

Clip

ਇਨ੍ਹਾਂ ਗੱਲਾਂ ਤੋਂ ਸਾਫ ਹੁੰਦਾ ਹੈ ਕਿ ਵਾਇਰਲ ਕਲਿਪ ਕਿਸੇ ਐਡੀਟੇਡ ਟੂਲ ਦੀ ਮਦਦ ਨਾਲ ਬਣਾਈ ਗਈ ਹੈ ਅਤੇ ਲੋਕ ਹੁਣ ਗੁੰਮਰਾਹ ਹੋ ਕੇ ਇਸਨੂੰ ਵਾਇਰਲ ਕਰ ਰਹੇ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਅਜੇਹੀ ਕੋਈ ਵੀ ਨਿਊਜ਼ ਕਟਿੰਗ ਕਿਸੇ ਅਖਬਾਰ ਦੁਆਰਾ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ। ਵਾਇਰਲ ਹੋ ਰਹੀ ਅਖਬਾਰ ਦੀ ਕਟਿੰਗ ਐਡੀਟੇਡ ਹੈ।

Claim- Clip regarding Farmer Leader Balbir Singh Rajewal
Claimed By- FB User Karamjeet Singh
Fact Check- Manipulated

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement