
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ 2015 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ ‘ਤੇ ਨਸ਼ਾ ਤਸਕਰੀ ਮਾਮਲੇ 'ਚ ਕਥਿਤ ਨਾਮਜ਼ਦ ਕਾਂਗਰੇਸ ਆਗੂ ਸੁਖਪਾਲ ਖਹਿਰਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਦੋਵੇਂ ਆਗੂਆਂ ਨੂੰ ਕੱਠੇ ਵੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
"ਦੱਸ ਦਈਏ ਸਾਲ 2015 'ਦੇ ਨਸ਼ਾ ਤਸਕਰੀ ਮਾਮਲੇ ’ਚ SIT ਵੱਲੋਂ ਨਾਮਜ਼ਦ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਲਗਾਤਾਰ 6 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਸੁਖਪਾਲ ਖਹਿਰਾ ਨੂੰ ਨਿਆਇਕ ਹਿਰਾਸਤ ’ਚ 27 ਅਕਤੂਬਰ ਤਕ ਨਾਭਾ ਜੇਲ ਭੇਜ ਦਿੱਤਾ ਗਿਆ ਹੈ। ਓਥੇ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸੁਖਪਾਲ ਖਹਿਰਾ ਦੀ ਜਮਾਨਤ ਪਟੀਸ਼ਨ 'ਤੇ 19 ਅਕਤੂਬਰ ਨੂੰ ਆਪਣਾ ਫੈਸਲਾ ਸੁਣਾਵੇਗੀ।"
ਫੇਸਬੁੱਕ ਪੇਜ ਨੇ 6 ਅਕਤੂਬਰ ਨੂੰ ਵੀਡੀਓ ਦਾ ਰੀਲ ਸਾਂਝਾ ਕਰਦਿਆਂ ਲਿਖਿਆ,' ਕੁਰਸੀ ਦੀ ਭੁੱਖ ਥੁੱਕ ਚਟਾ ਹੀ ਦਿੰਦੀ ਆ ਨਹੀਂ ਯਕੀਨ ਆਪੇ ਦੇਖ ਲੋ ਖੈੜਾ ਕੀ ਕਰਦਾ।'
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2015 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਸਪੋਕਸਮੈਨ ਦੀ ਪੜਤਾਲ
ਪੜਤਾਲ ਸੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਦੇਖਿਆ ਅਤੇ ਪਾਇਆ ਕਿ ਇਸ ਵੀਡੀਓ ਵਿਚ ਸਾਰੇ ਆਗੂਆਂ ਨੇ ਗਰਮ ਜੈਕਟਾਂ ਪਾਈਆਂ ਹੋਈਆਂ ਹਨ ਤੇ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦਾ ਪੱਟਾ ਪੱਗ 'ਤੇ ਬੰਨਿਆ ਹੋਇਆ ਹੈ। ਇਨ੍ਹਾਂ ਗੱਲਾਂ ਨੂੰ ਦੇਖ ਕੇ ਇਹ ਅੰਦੇਸ਼ਾ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੋ ਸਕਦਾ ਹੈ।
ਹੁਣ ਅਸੀਂ ਇਸ ਗੱਲ ਨੂੰ ਧਿਆਨ 'ਚ ਰੱਖਦਿਆਂ ਕੀਵਰਡ ਸਰਚ ਕੀਤਾ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਮੀਡਿਆ ਏਜੇਂਸੀ "ANI" ਦੁਆਰਾ ਆਪਣੇ ਅਧਿਕਾਰਿਕ Youtube ਚੈਨਲ ਤੋਂ ਸਾਲ 2015 ਵਿਚ ਸਾਂਝਾ ਕੀਤਾ ਮਿਲਿਆ।
"ਇਹ ਵੀਡੀਓ ਪੁਰਾਣਾ ਜਦੋਂ ਸੁਖਪਾਲ ਆਪ ਵਿਚ ਸ਼ਾਮਲ ਹੋਏ ਸਨ"
ਵੀਡੀਓ ਰਿਪੋਰਟ ਮੁਤਾਬਕ ਸੁਖਪਾਲ ਸਿੰਘ ਖਹਿਰਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।
"ਗੌਰਤਲਬ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਸਾਲ 2017 'ਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ।"
HT
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਦੁਆਰਾ ਕਾਂਗਰਸ ਛੱਡਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨੂੰ ਕਈ ਮੀਡਿਆ ਅਦਾਰਿਆਂ ਨੇ ਪ੍ਰਕਾਸ਼ਿਤ ਕੀਤਾ ਸੀ। ਪੁਰਾਣੀਆਂ ਖਬਰਾਂ ਨੂੰ ਇਥੇ ਅਤੇ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2015 ਦਾ ਹੈ ਜਦੋਂ ਸੁਖਪਾਲ ਸਿੰਘ ਖਹਿਰਾ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ।