Fact Check: PM ਮੋਦੀ ਦੀ ਐਡੀਟੇਡ ਤਸਵੀਰ ਵਾਇਰਲ ਕਰ ਲੋਕਾਂ ਨੂੰ ਕੀਤਾ ਜਾ ਰਿਹਾ ਗੁੰਮਰਾਹ
Published : Nov 17, 2021, 3:43 pm IST
Updated : Nov 17, 2021, 3:43 pm IST
SHARE ARTICLE
Fact Check: Morphed image viral claiming PM Modi pays tribute to Nehru's statue
Fact Check: Morphed image viral claiming PM Modi pays tribute to Nehru's statue

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ PM ਮਹਾਤਮਾ ਗਾਂਧੀ ਦੀ ਮੂਰਤੀ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਸਨ। 

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਮੂਰਤੀ ਨੂੰ ਸ਼ਰਧਾਂਜਲੀ ਦਿੰਦੇ ਨਜ਼ਰ ਆ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ PM ਨੇ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਦਿੱਤੀ। ਕੁਝ ਯੂਜ਼ਰ ਗਲਤ ਮੰਸ਼ਾ ਨਾਲ ਤਸਵੀਰ ਨੂੰ ਸ਼ੇਅਰ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ PM ਮਹਾਤਮਾ ਗਾਂਧੀ ਦੀ ਮੂਰਤੀ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਸਨ। 

ਵਾਇਰਲ ਪੋਸਟ

ਟਵਿੱਟਰ ਯੂਜ਼ਰ "Rakesh Yadav" ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ ਲਿਖਿਆ, "भारत के प्रथम प्रधानमंत्री स्वर्गीय #पंडित_जवाहरलाल_नेहरू जी के जन्मदिवस पर शत शत नमन,विनम्र श्रद्धांजलि।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਤਸਵੀਰ ਨੂੰ ਸਭ ਤੋਂ ਪਹਿਲਾਂ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਅਸਲ ਤਸਵੀਰ Narendra Modi ਦੇ ਫੇਸਬੁੱਕ ਪੇਜ 'ਤੇ ਅਪਲੋਡ ਮਿਲੀ।

ਵਾਇਰਲ ਤਸਵੀਰ ਐਡੀਟੇਡ ਹੈ

ਅਸਲ ਤਸਵੀਰ ਵਿਚ PM ਮੋਦੀ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਸ਼ਰਧਾਂਜਲੀ ਦੇ ਰਹੇ ਹਨ। ਅਸਲ ਤਸਵੀਰ 8 ਅਗਸਤ 2020 ਨੂੰ PM ਦੇ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਸੀ ਅਤੇ ਕੈਪਸ਼ਨ ਲਿਖਿਆ ਗਿਆ ਸੀ, "Sharing some glimpses from the newly inaugurated Rashtriya Swachhata Kendra."

ਕੈਪਸ਼ਨ ਅਨੁਸਾਰ ਅਸਲ ਤਸਵੀਰ ਰਾਸ਼ਟਰੀ ਸਵੱਛਤਾ ਕੇਂਦਰ ਦੇ ਉਦਘਾਟਨ ਮੌਕੇ ਖਿੱਚੀ ਗਈ ਸੀ।

ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

Collage

ਵਾਇਰਲ ਤਸਵੀਰ ਵਿਚ ਦਿੱਸ ਰਹੀ ਜਵਾਹਰ ਲਾਲ ਨਹਿਰੂ ਦੀ ਮੂਰਤੀ ਮਹਾਰਾਸ਼ਟਰ ਦੇ ਸੋਲਾਪੁਰ ਵਿਖੇ ਸਥਾਪਿਤ ਹੈ। ਇਸ ਤਸਵੀਰ ਨੂੰ ਇਥੇ ਕਲਿਕ ਕਰ Getty Images 'ਤੇ ਵੇਖਿਆ ਜਾ ਸਕਦਾ ਹੈ।

Getty ImagesGetty Images

PM ਮੋਦੀ ਨੇ ਟਵੀਟ ਕਰ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ ਦਿੱਤੀ ਸੀ ਜਿਸਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ PM ਮਹਾਤਮਾ ਗਾਂਧੀ ਦੀ ਮੂਰਤੀ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਸਨ।

Claim- PM Modi pays tribute to Nehru's Statue
Claimed By- Twitter User Rakesh Yadav
Fact Check- Morphed

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement