
ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ 5 ਸਾਲ ਪੁਰਾਣੀ ਖਬਰ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਨੈਸ਼ਨਲ ਮੀਡਿਆ ਨੈੱਟਵਰਕ India TV ਦਾ ਇੱਕ ਵੀਡੀਓ ਬੁਲੇਟਿਨ ਵਾਇਰਲ ਹੋ ਰਿਹਾ ਹੈ। ਇਸ ਬੁਲੇਟਿਨ ਵਿਚ ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਫੇਰੀ ਦੌਰਾਨ ਖਾਲਿਸਤਾਨੀ ਅੱਤਵਾਦੀ ਗੁਰਿੰਦਰ ਸਿੰਘ ਦੇ ਘਰ ਰਾਤ ਗੁਜ਼ਾਰੀ ਸੀ। ਹੁਣ ਇਸ ਖਬਰ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ 5 ਸਾਲ ਪੁਰਾਣੀ ਖਬਰ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ Paa Tii Topi ਪਾ ਤੀ ਟੋਪੀ ਨੇ ਵਾਇਰਲ ਖਬਰ ਸ਼ੇਅਰ ਕਰਦਿਆਂ ਲਿਖਿਆ, "ਪੰਜਾਬ ਨੂੰ ਅੱਗ ਲਾਉਣ ਦੀ ਪੂਰੀ ਤਿਆਰੀ ਚ ਕੇਜਰੀਵਾਲ, ਖਾਲਿਸਤਾਨੀਆਂ ਦਾ ਸਾਂਝ ਹੋਈ ਜੱਗ ਜਾਹਰ"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਵੇਖਿਆ। ਇਹ ਵੀਡੀਓ ਨੈਸ਼ਨਲ ਮੀਡੀਆ ਅਦਾਰੇ India TV ਦਾ ਇੱਕ ਨਿਊਜ਼ ਬੁਲੇਟਿਨ ਹੈ। ਇਸਲਈ ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਅਸਲ ਬੁਲੇਟਿਨ ਲੱਭਣਾ ਸ਼ੁਰੂ ਕੀਤਾ।
ਵਾਇਰਲ ਖਬਰ 2017 ਦੀ ਹੈ
ਸਾਨੂੰ ਇਹ ਬੁਲੇਟਿਨ India TV ਦੇ ਅਧਿਕਾਰਿਕ Youtube ਅਕਾਊਂਟ 'ਤੇ ਜਨਵਰੀ 2017 ਨੂੰ ਅਪਲੋਡ ਕੀਤੀ ਮਿਲੀ। ਵੀਡੀਓ ਸ਼ੇਅਰ ਕਰਦਿਆਂ ਮੀਡੀਆ ਅਦਾਰੇ ਵੱਲੋਂ ਸਿਰਲੇਖ ਦਿੱਤਾ ਗਿਆ, "Kejriwal Alleged of having Link with Khalistani Terrorist, AAP Hits-back at Badal"
ਇਸ ਖਬਰ ਤੋਂ ਇਹ ਗੱਲ ਸਾਫ ਹੋਈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ।
ਇਸ ਮਾਮਲੇ ਨੂੰ ਲੈ ਕੇ ਹੋਰ ਖਬਰਾਂ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਬਲਕਿ 2017 ਦੀ ਹੈ। ਹੁਣ 5 ਸਾਲ ਪੁਰਾਣੀ ਖਬਰ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Claim- Arvind Kejriwal Stays Night at KCF Terrorist Home
Claimed By- FB Page Paa Tii Topi ਪਾ ਤੀ ਟੋਪੀ
Fact Check- Misleading