
ਵਾਇਰਲ ਦਾਅਵਾ ਫਰਜ਼ੀ ਹੈ। ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਬਿਲਕੁਲ ਫਰਜ਼ੀ ਅਤੇ ਅਫਵਾਹ ਹੈ।
RSFC (Team Mohali)- ਕੱਲ 17 ਅਪ੍ਰੈਲ 2023 ਨੂੰ ਅੰਮ੍ਰਿਤਸਰ ਤੋਂ ਭਾਜਪਾ ਆਗੂ ਬਲਵਿੰਦਰ ਗਿੱਲ 'ਤੇ ਅਣਪਛਾਤੇ ਬਾਇਕ ਸਵਾਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਜਾਂਦਾ ਹੈ। ਇਸ ਹਮਲੇ ਤੋਂ ਬਾਅਦ ਗਿੱਲ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਾਂਦਾ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕੁਝ ਪੇਜਾਂ ਵੱਲੋਂ ਦਾਅਵਾ ਕੀਤਾ ਜਾਣ ਲੱਗਾ ਕਿ ਆਗੂ ਦੀ ਮੌਤ ਹੋ ਗਈ ਹੈ।
ਫੇਸਬੁੱਕ ਪੇਜ Apna Punjab Tv13 ਨੇ 17 ਅਪ੍ਰੈਲ 2023 ਨੂੰ ਵਾਇਰਲ ਦਾਅਵਾ ਸਾਂਝਾ ਕਰਦਿਆਂ ਗ੍ਰਾਫਿਕ ਸ਼ੇਅਰ ਕਰਦਿਆਂ ਲਿਖਿਆ, "ਪੰਜਾਬ BJP sc ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਦਾ ਹੋਇਆ ਕਤਲ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਬਿਲਕੁਲ ਫਰਜ਼ੀ ਅਤੇ ਅਫਵਾਹ ਹੈ।
ਸਪੋਕਸਮੈਨ ਦੀ ਪੜਤਾਲ;
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਦਾਅਵਾ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਆਗੂ ਸਹੀ ਸਲਾਮਤ ਹੈ
ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਪੰਜਾਬੀ ਮੀਡੀਆ ਅਦਾਰੇ ਰੋਜ਼ਾਨਾ ਸਪੋਕਸਮੈਨ ਦੀ ਰਿਪੋਰਟ ਮਿਲੀ। ਰਿਪੋਰਟ ਅਨੁਸਾਰ ਆਗੂ 'ਤੇ ਹਮਲਾ ਹੋਇਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਰਿਪੋਰਟ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ ਗਿਆ, "BREAKING: ਅੰਮ੍ਰਿਤਸਰ ‘ਚ BJP ਆਗੂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਤਸਵੀਰਾਂ ਆਈਆਂ ਸਾਹਮਣੇ, ਬਲਵਿੰਦਰ ਗਿੱਲ ਦੀ ਹਾਲਤ ਕਾਫ਼ੀ ਨਾਜ਼ੁਕ"
ਹੋਰ ਸਰਚ ਕਰਨ 'ਤੇ ਸਾਨੂੰ Jansatta ਦੀ ਖਬਰ ਮਿਲੀ ਜਿਸਦੇ ਵਿਚ ਦੱਸਿਆ ਗਿਆ ਕਿ ਆਗੂ ਦੇ ਚਿਹਰੇ ਦੀ ਹੇਂਠਲੀ ਹੱਡੀ ਟੁੱਟ ਗਈ ਹੈ ਅਤੇ ਆਗੂ ਹੁਣ ਬਿਲਕੁਲ ਠੀਕ ਹਨ ਤੇ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ।
ਹੁਣ ਅਸੀਂ ਇਸ ਦਾਅਵੇ ਨੂੰ ਲੈ ਕੇ ਸਾਡੇ ਅੰਮ੍ਰਿਤਸਰ ਤੋਂ ਰਿਪੋਰਟਰ ਸਰਵਣ ਸਿੰਘ ਰੰਧਾਵਾ ਨਾਲ ਗੱਲ ਕੀਤੀ। ਸਰਵਣ ਨੇ ਦੱਸਿਆ, "ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਆਗੂ ਸਹੀ ਸਲਾਮਤ ਹਨ। ਆਗੂ ਦੇ ਜਬਾੜੇ 'ਚ ਗੋਲੀ ਵੱਜੀ ਸੀ। ਆਗੂ ਸਹੀ ਹਨ ਅਤੇ ਹਾਲੇ ਹਸਪਤਾਲ 'ਚ ਹੀ ਦਾਖਲ ਹਨ।"
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਬਿਲਕੁਲ ਫਰਜ਼ੀ ਅਤੇ ਅਫਵਾਹ ਹੈ।