Fact Check: ਜੈਪੁਰ 'ਚ ਨਹੀਂ ਹੋਈ ਆਕਸੀਜਨ ਦੀ ਬਰਬਾਦੀ, ਅਮੋਨੀਆ ਲੀਕ ਹੋਣ ਦਾ ਪੁਰਾਣਾ ਵੀਡੀਓ ਵਾਇਰਲ
Published : May 18, 2021, 4:41 pm IST
Updated : May 18, 2021, 4:49 pm IST
SHARE ARTICLE
Fact Check: No oxygen wasted in Jaipur, Old video of ammonia gas leak viral
Fact Check: No oxygen wasted in Jaipur, Old video of ammonia gas leak viral

ਸਪੋਕਸਮੈਨ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ

ਰੋਜ਼ਾਨਾ ਸਪੋਕਸਮੈਨ (ਟੀਮ ਫੈਕਟ ਚੈੱਕ): ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਰੇਲ ਪਟੜੀਆਂ ਦੇ ਨੇੜੇ ਇੱਕ ਟਰੱਕ ਵਿਚੋਂ ਗੈਸ ਲੀਕ ਹੁੰਦੀ ਦਿਖਾਈ ਦੇ ਰਹੀ ਹੈ। ਵੀਡੀਓ ਨੂੰ ਜੈਪੁਰ ਦਾ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ ਅਤੇ ਸਰਕਾਰ 'ਤੇ ਤੰਜ ਕੱਸਦੇ ਹੋਏ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਸ਼ਾਸਤ ਰਾਜਸਥਾਨ ਵਿਚ ਆਕਸੀਜਨ ਗੈਸ ਬਰਬਾਦ ਕੀਤੀ ਜਾ ਰਹੀ ਹੈ।

ਸਪੋਕਸਮੈਨ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸ ਦੌਰਾਨ  ਆਕਸੀਜਨ ਗੈਸ ਨਹੀਂ ਬਲਕਿ ਅਮੋਨੀਆ ਗੈਸ ਲੀਕ ਹੋਈ ਸੀ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Sharda Verma ਨੇ 15 ਮਈ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "आज पूरे देश में जनता ऑक्सीजन के बिना मर रही है और यह कांग्रेस शासित राज्य मोदी सरकार से ऑक्सीजन की जरूरत से ज्यादा डिमांड करके मंगवा तो लिया पर उनके पास स्टोर करने की कोई जगह नहीं थी तो उन लोगों ने टैंकर खाली करने का नया तरीक ढूंढ लिया video जयपुर का है"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਜ਼ਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ First India News ਦੇ ਵੀਡੀਓ ਬੁਲੇਟਿਨ ਵਿਚ ਇਹ ਵੀਡੀਓ ਮਿਲੀ। 24 ਜੁਲਾਈ 2020 ਨੂੰ ਵੀਡੀਓ ਅਪਲੋਡ ਕਰਦਿਆਂ ਸਿਰਲੇਖ ਦਿੱਤਾ ਗਿਆ, "Jaipur के शिवदासपुरा में टोंक रोड पर गैस टैंकर से गैस रिसाव, बड़े हादसे की आशंका"

ਵੀਡੀਓ ਅਨੁਸਾਰ, "ਜੈਪੁਰ ਦੇ ਸ਼ਿਵਦਾਸਪੁਰੀ ਵਿਚ ਹਾਦਸਾ ਵਾਪਰਿਆ ਜਦੋਂ ਟੈਂਕ ਰੋਡ ਨੇੜੇ ਅੰਦਰਪਾਸ ਨਾਲ ਟਰੱਕ ਦੀ ਛੱਤ ਟਕਰਾਈ ਅਤੇ ਅਮੋਨੀਆ ਗੈਸ ਦਾ ਰਿਸਾਵ ਹੋਇਆ। ਹਾਲਾਂਕਿ ਮੌਕੇ 'ਤੇ ਸਿਵਲ ਡਿਫੈਂਸ ਟੀਮ ਪਹੁੰਚ ਗਈ ਸੀ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ।" ਇਹ ਵੀਡੀਓ ਹੇਠਾਂ ਵੇਖਿਆ ਜਾ ਸਕਦਾ ਹੈ।

ਇਸ ਮਾਮਲੇ ਨੂੰ ਲੈ ਕੇ ਪੱਤ੍ਰਿਕਾ ਅਤੇ ਹਿੰਦੁਸਤਾਨ ਦੇ ਵੀਡੀਓ ਬੁਲੇਟਿਨ ਹੇਠਾਂ ਵੇਖੇ ਜਾ ਸਕਦੇ ਹਨ।

ਹਿੰਦੁਸਤਾਨ ਦੀ ਖਬਰ ਵੇਖੋ:

ਪਤ੍ਰਿਕਾ ਦੀ ਖਬਰ  ਇੱਥੇ ਪੜ੍ਹੋ। 

Photo

"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ: ਸਪੋਕਸਮੈਨ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸ ਦੌਰਾਨ ਆਕਸੀਜਨ ਗੈਸ ਨਹੀਂ ਬਲਕਿ ਅਮੋਨੀਆ ਗੈਸ ਲੀਕ ਹੋਈ ਸੀ। ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Claim: ਕਾਂਗਰਸ ਸ਼ਾਸਤ ਰਾਜਸਥਾਨ ਵਿਚ ਆਕਸੀਜਨ ਗੈਸ ਬਰਬਾਦ ਕੀਤੀ ਜਾ ਰਹੀ

Claimed By: Facebook User - Sharda Verma

Fact Check: Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement