ਫਰਜ਼ੀ ਖਬਰਾਂ ਤੋਂ ਬਚੋ: ਸੋਸ਼ਲ ਮੀਡੀਆ 'ਤੇ ਗੱਡੀ ਦੇ ਰੁੜ੍ਹਨ ਦਾ ਵਾਇਰਲ ਇਹ ਵੀਡੀਓ ਪੁਰਾਣਾ ਹੈ
Published : Jul 18, 2023, 12:07 pm IST
Updated : Jul 18, 2023, 12:07 pm IST
SHARE ARTICLE
Fact Check Old video from Sudan of car washed away shared as recent
Fact Check Old video from Sudan of car washed away shared as recent

ਸੋਸ਼ਲ ਮੀਡੀਆ 'ਤੇ ਇਹ ਵੀਡੀਓ ਜੁਲਾਈ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀਡੀਓ ਸੁਡਾਨ ਦਾ ਜੁਲਾਈ 2022 ਦਾ ਹੈ।

RSFC (Team Mohali)- ਉੱਤਰੀ ਭਾਰਤ 'ਚ ਹੜ੍ਹ ਦੇ ਹਲਾਤਾਂ ਵਿਚਕਾਰ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਸਵਾਰੀਆਂ ਨਾਲ ਭਰੀ ਇੱਕ ਗੱਡੀ ਨੂੰ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਦੇ ਵੇਖਿਆ ਜਾ ਸਕਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਹੜ੍ਹ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

ਇੱਕ ਨਾਮਵਰ ਮੀਡੀਆ ਅਦਾਰੇ ਨੇ ਇਸ ਵੀਡੀਓ ਨੂੰ 17 ਜੁਲਾਈ 2023 ਨੂੰ Live ਕਰਦਿਆਂ ਲਿਖਿਆ, "ਤਬਾਹੀ ਨਾਲ ਪੰਗਾ ਲੈਣਾ ਪਿਆ ਮਹਿੰਗਾ, ਦੇਖਦੇ ਹੀ ਰੁੜ੍ਹਗੀ ਗੱਡੀ ਤੇ ਵਿੱਚ ਸਵਾਰ ਵਿਅਕਤੀ!"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਜੁਲਾਈ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀਡੀਓ ਸੁਡਾਨ ਦਾ ਜੁਲਾਈ 2022 ਦਾ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਇਸ ਸਰਚ ਦੌਰਾਨ ਕਈ ਪੁਰਾਣੇ ਪੋਸਟਾਂ 'ਚ ਅਪਲੋਡ ਮਿਲਿਆ। ਇਹ ਲਿੰਕ 2022 ਦੇ ਸਨ ਅਤੇ ਜਾਣਕਾਰੀ ਅਨੁਸਾਰ ਇਸ ਵੀਡੀਓ ਸੁਡਾਨ ਦਾ ਦੱਸਿਆ ਗਿਆ। 

www.archyde.com ਨਾਂਅ ਦੀ ਵੈੱਬਸਾਈਟ ਨੇ ਮਾਮਲੇ ਨੂੰ ਲੈ ਕੇ 24 ਜੁਲਾਈ 2022 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "SUDAN.. WITNESS A DRIVER WHO VENTURED ACROSS A VALLEY DURING THE FLOW OF TORRENTS, AND THE DISASTER STRUCK"

NewsNews

ਮਾਮਲੇ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਇਸ ਵੀਡੀਓ ਨੂੰ ਸੁਡਾਨ ਦੇ ਦੱਖਣੀ ਕੋਰਡੋਫੈਨ ਰਾਜ ਦਾ ਦੱਸਿਆ ਗਿਆ।

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਕੀਵਰਡ ਸਰਚ ਕਰਨ ਨਾਲ ਸਾਨੂੰ ਕਈ ਖਬਰਾਂ ਮਿਲ ਗਈਆਂ। ਮਾਮਲੇ ਨੂੰ ਲੈ ਕੇ alsudantoday.com ਤੇ turkeyalyawm.com ਦੀ ਖਬਰਾਂ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਸੋਸ਼ਲ ਮੀਡੀਆ 'ਤੇ ਇਹ ਵੀਡੀਓ ਜੁਲਾਈ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀਡੀਓ ਸੁਡਾਨ ਦਾ ਜੁਲਾਈ 2022 ਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement