ਸ਼ੀਤਲ ਅੰਗੂਰਾਲ ਦੇ ਰੋਣ ਦਾ ਵਾਇਰਲ ਇਹ ਵੀਡੀਓ ਵੋਟਾਂ ਤੋਂ ਪਹਿਲਾਂ ਦਾ ਹੈ, Fact Check ਰਿਪੋਰਟ
Published : Jul 18, 2024, 5:24 pm IST
Updated : Jul 18, 2024, 5:24 pm IST
SHARE ARTICLE
Fact Check Viral Video Of BJP Leader Sheetal Angural Crying Is Before Voting
Fact Check Viral Video Of BJP Leader Sheetal Angural Crying Is Before Voting

ਵਾਇਰਲ ਹੋ ਰਿਹਾ ਇਹ ਵੀਡੀਓ  ਜਿਮਨੀ ਚੋਣਾਂ ਦੇ ਨਤੀਜਿਆਂ ਅਤੇ ਵੋਟਾਂ ਤੋਂ ਪਹਿਲਾਂ ਦਾ ਹੈ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਭਾਜਪਾ ਲੀਡਰ ਅਤੇ ਜਲੰਧਰ ਪੱਛਮੀ ਤੋਂ ਉਮੀਦਵਾਰ ਰਹੇ ਸ਼ੀਤਲ ਅੰਗਰਾਲ ਨੂੰ ਰੋਂਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਆਗੂ ਨੂੰ 10 ਜੁਲਾਈ ਨੂੰ ਹੋਈ ਜਲੰਧਰ ਪੱਛਮੀ ਸੀਟ 'ਤੇ ਜ਼ਿਮਨੀ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਦਾ ਹੈ। ਦੱਸ ਦਈਏ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਭਗਤ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਹੈ।

ਫੇਸਬੁਕ ਯੂਜ਼ਰ Gurwinder Bath Sailbrah ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ”ਅੰਗੂਰਾਲ ਤੇ ਰੈਕੂ ਜਲੰਧਰ ਨਤੀਜੇ ਤੋ ਬਾਅਦ ਰੋਵੇ ਨਾ ਤੇ ਕੀ ਕਰੇ ਹੁਣ,,,, ਰੋ ਨਾ ਅੰਗੂਰ ਲਾਲ,”

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ  ਜਿਮਨੀ ਚੋਣਾਂ ਦੇ ਨਤੀਜਿਆਂ ਅਤੇ ਵੋਟਾਂ ਤੋਂ ਪਹਿਲਾਂ ਦਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ।

ਵਾਇਰਲ ਵੀਡੀਓ ਚੋਣ ਨਤੀਜਿਆਂ ਤੋਂ ਪਹਿਲਾਂ ਦਾ ਹੈ

ਸਾਨੂੰ ਇਹ ਵੀਡੀਓ ਪੰਜਾਬੀ ਮੀਡਿਆ ਅਦਾਰੇ ਰੋਜ਼ਾਨਾ ਸਪੋਕਸਮੈਨ ਦੁਆਰਾ 4 ਜੁਲਾਈ 2024 ਨੂੰ ਸਾਂਝਾ ਕੀਤਾ ਮਿਲਿਆ।

ਮੌਜੂਦ ਜਾਣਕਾਰੀ ਮੁਤਾਬਕ, ”ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਸਵੀਕਾਰ ਕਰਦੇ ਹੋਏ ਸਾਬਕਾ ਵਿਧਾਇਕ ਅਤੇ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਸਬੂਤਾਂ ਵਾਲੀ ਪੈਨ ਡਰਾਈਵ ਲੈ ਕੇ ਜਗਜੀਵਨ ਰਾਮ ਚੌਂਕ ਪਹੁੰਚੇ ਸਨ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼ੀਤਲ ਸਟੇਜ 'ਤੇ ਭਾਵੁਕ ਹੋ ਗਏ ਸਨ।”

ਇਹ ਵੀਡੀਓ ਕਈ ਮੀਡੀਆ ਚੈਨਲ ਦੁਆਰਾ 4 ਜੁਲਾਈ 2024 ਨੂੰ ਸਾਂਝਾ ਕੀਤਾ ਗਿਆ ਸੀ। ਵੀਡੀਓ ਵਿਚ ਸ਼ੀਤਲ ਅੰਗੁਰਲ ਨੂੰ ਸੁਸ਼ੀਲ ਰਿੰਕੂ ਦੇ ਗੱਲ ਲੱਗ ਰੋਂਦੇ ਦੇਖਿਆ ਜਾ ਸਕਦਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ  ਜਿਮਨੀ ਚੋਣਾਂ ਦੇ ਨਤੀਜਿਆਂ ਅਤੇ ਵੋਟਾਂ ਤੋਂ ਪਹਿਲਾਂ ਦਾ ਹੈ।

Result: Misleading

Our Sources:

Video Report Of Rozana Spokesman Published On 4 July 2024

Video Report Of PB8LiveNews Published On 4 July 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement