
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਸੁਪਰੀਮ ਕੋਰਟ ਨੇ ਇਸ ਬਿਆਨ ਨੂੰ ਲੈ ਕੇ ਪ੍ਰੈਸ ਰਿਲੀਜ਼ ਜਾਰੀ ਕਰ ਇਸਦਾ ਖੰਡਨ ਕੀਤਾ ਹੈ।
RSFC (Team Mohali)- ਸੋਸ਼ਲ ਮੀਡਿਆ 'ਤੇ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਤਸਵੀਰ ਨਾਲ ਉਨ੍ਹਾਂ ਦੇ ਨਾਂਅ ਤੋਂ ਇੱਕ ਬਿਆਨ ਵਾਇਰਲ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਡੀ.ਵਾਈ ਚੰਦਰਚੂੜ ਨੇ ਲੋਕਾਂ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।
ਇਸ ਵਾਇਰਲ ਗ੍ਰਾਫਿਕ ਦਾ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ।
Viral
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਭਾਰਤੀ ਸੁਪਰੀਮ ਕੋਰਟ ਨੇ ਇਸ ਬਿਆਨ ਨੂੰ ਲੈ ਕੇ ਪ੍ਰੈਸ ਰਿਲੀਜ਼ ਜਾਰੀ ਕਰ ਇਸਦਾ ਖੰਡਨ ਕੀਤਾ ਹੈ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਬਿਆਨ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਕਿ ਸਾਨੂੰ ਇਸ ਬਿਆਨ ਦੀ ਪੁਸ਼ਟੀ ਕਰਦੀ ਤਾਂ ਕੋਈ ਖਬਰ ਨਹੀਂ ਮਿਲੀ ਸਗੋਂ ਅਜਿਹੀਆਂ ਕਈ ਖਬਰਾਂ ਮਿਲੀਆਂ ਜਿਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਬਿਆਨ ਫਰਜ਼ੀ ਹੈ।
ਸਾਨੂੰ Live Law ਦੇ ਅਧਿਕਾਰਿਕ X ਅਕਾਊਂਟ 'ਤੇ 14 ਅਗਸਤ 2023 ਦਾ ਇੱਕ ਟਵੀਟ ਮਿਲਿਆ। ਟਵੀਟ ਵਿਚ ਸੁਪਰੀਮ ਕੋਰਟ ਵੱਲੋਂ ਜਾਰੀ ਪ੍ਰੈਸ ਰਿਲੀਜ਼ ਸਾਂਝੀ ਕੀਤੀ ਗਈ ਸੀ। ਇਸ ਪ੍ਰੈਸ ਰਿਲੀਜ਼ ਵਿਚ ਸਾਫ ਦੱਸਿਆ ਗਿਆ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ।
ਰੀਲੀਜ਼ ਅਨੁਸਾਰ, ਸੁਪਰੀਮ ਕੋਰਟ ਦੇ ਧਿਆਨ ਵਿਚ ਆਇਆ ਹੈ ਕਿ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਨੂੰ ਸਾਂਝਾ ਕੀਤਾ ਜਾ ਰਿਹਾ ਹੈ ਜਿਸ ਵਿਚ ਲੋਕਾਂ ਨੂੰ ਅਧਿਕਾਰੀਆਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਉਕਸਾਇਆ ਜਾ ਰਿਹਾ ਹੈ ਅਤੇ ਇਸਦੇ ਵਿਚ ਚੀਫ਼ ਜਸਟਿਸ ਦੀ ਤਸਵੀਰ ਦੀ ਵਰਤੋਂ ਕਰਕੇ ਉਹਨਾਂ ਦੇ ਤੋਂ ਇਹ ਬਿਆਨ ਵਾਇਰਲ ਕੀਤਾ ਜਾ ਰਿਹਾ ਹੈ। ਇਹ ਪੋਸਟ ਫਰਜ਼ੀ ਹੈ। ਚੀਫ਼ ਜਸਟਿਸ ਨੇ ਨਾ ਤਾਂ ਅਜਿਹੀ ਕੋਈ ਪੋਸਟ ਜਾਰੀ ਕੀਤੀ ਹੈ ਅਤੇ ਨਾ ਹੀ ਕਿਸੇ ਹੋਰ ਨੂੰ ਇਸ ਦੀ ਵਰਤੋਂ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਸਬੰਧੀ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਰਿਲੀਜ਼ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
#SupremeCourt issues a statement regarding a fake-news being spread in the social media falsely quoting the Chief Justice of India.
— Live Law (@LiveLawIndia) August 14, 2023
Law authorities are taking appropriate action in this regard.#SupremeCourtofIndia pic.twitter.com/gRy65EpIA6
ਇਸ ਸਰਚ ਦੌਰਾਨ ਅਸੀਂ ਪਾਇਆ ਕਿ ਇੰਡੀਆ ਟੂਡੇ ਦੁਆਰਾ 14 ਅਗਸਤ 2023 ਨੂੰ ਮਾਮਲੇ ਸਬੰਧੀ ਇੱਕ ਲੇਖ ਪ੍ਰਕਾਸ਼ਿਤ ਕੀਤਾ ਗਿਆ ਸੀ ਜਿਸਦੇ ਵਿਚ ਸੁਪਰੀਮ ਕੋਰਟ ਦੇ ਸਕੱਤਰ ਜਨਰਲ ਅਤੁਲ ਕੁਰਹੇਕਰ ਅਤੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਇਸ ਦਾਅਵੇ ਦਾ ਖੰਡਨ ਕੀਤਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਭਾਰਤੀ ਸੁਪਰੀਮ ਕੋਰਟ ਨੇ ਇਸ ਬਿਆਨ ਨੂੰ ਲੈ ਕੇ ਪ੍ਰੈਸ ਰਿਲੀਜ਼ ਜਾਰੀ ਕਰ ਇਸਦਾ ਖੰਡਨ ਕੀਤਾ ਹੈ।