Fact Check: ਤਾਲਿਬਾਨੀਆਂ ਦੁਆਰਾ ਅਫ਼ਗ਼ਾਨੀ ਵਿਅਕਤੀ ਦੀ ਪੱਥਰਾਂ ਮਾਰ-ਮਾਰ ਹੱਤਿਆ? ਜਾਣੋ ਵੀਡੀਓ ਦਾ ਸੱਚ
Published : Sep 18, 2021, 6:52 pm IST
Updated : Sep 18, 2021, 6:52 pm IST
SHARE ARTICLE
Fact Check Old video of man beating to death viral with misleading claim
Fact Check Old video of man beating to death viral with misleading claim

ਵੀਡੀਓ 2018 ਦਾ ਹੈ ਜਦੋਂ 60 ਸਾਲਾਂ ਰੇਪ ਦੇ ਆਰੋਪੀ ਨੂੰ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਵਿਅਕਤੀਆਂ ਨੂੰ ਪੱਥਰਾਂ ਦੇ ਨਾਲ ਦੂਜੇ ਵਿਅਕਤੀ ਨੂੰ ਜਾਨੋਂ ਮਾਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਤਾਲਿਬਾਨੀਆਂ ਨੇ ਅਫ਼ਗ਼ਾਨਿਸਤਾਨ ਦੇ ਵਸਨੀਕ ਨੂੰ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ 2018 ਦਾ ਹੈ ਜਦੋਂ 60 ਸਾਲਾਂ ਰੇਪ ਦੇ ਆਰੋਪੀ ਨੂੰ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ ਸੀ। ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Heshmat Alavi" ਨੇ 15 ਸਿਤੰਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "To those who say the #Taliban have changed, watch this horrifying footage from #Afghanistan of a man being stoned to death. This is who the Biden administration is appeasing."

ਵਾਇਰਲ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਦੇ ਲਿੰਕ ਨੂੰ InVID ਟੂਲ ਵਿਚ ਅਪਲੋਡ ਕੀਤਾ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਸਰਚ ਦੌਰਾਨ ਸਾਨੂੰ ਇਹ ਵੀਡੀਓ 2018 ਦੇ ਕਈ ਪੁਰਾਣੇ ਸੋਸ਼ਲ ਮੀਡੀਆ ਪੋਸਟਾਂ 'ਤੇ ਅਪਲੋਡ ਮਿਲਿਆ। ਇੱਕ ਸੋਸ਼ਲ ਮੀਡੀਆ ਯੂਜ਼ਰ ਦੁਆਰਾ ਸਾਲ 2018 ਵਿੱਚ ਅਪਲੋਡ ਕੀਤੇ ਇਸ ਵੀਡੀਓ ਦੇ ਕੈਪਸ਼ਨ ਮੁਤਾਬਕ, '60 ਸਾਲਾਂ ਰੇਪ ਦੇ ਆਰੋਪੀ ਵਿਅਕਤੀ ਨੂੰ ਇਸਲਾਮਿਕ ਸਟੇਟ ਦੇ ਅਤਿਵਾਦੀਆਂ ਨੇ ਪੱਥਰਾਂ ਨਾਲ ਜਾਨੋਂ ਮਾਰ ਦਿੱਤਾ।'

2018 Post2018 Post

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਨਾਲ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਪਰਸ਼ੀਅਨ ਭਾਸ਼ਾ ਵਿਚ ਕਈ ਮੀਡੀਆ ਰਿਪੋਰਟਾਂ ਮਿਲੀਆਂ। ਇਨ੍ਹਾਂ ਮੀਡੀਆ ਰਿਪੋਰਟਾਂ ਦੇ ਮੁਤਾਬਕ ਇਸਲਾਮਿਕ ਸਟੇਟ ਦੇ ਅਤਿਵਾਦੀਆਂ ਨੇ 60 ਸਾਲਾਂ ਰੇਪ ਦੇ ਆਰੋਪੀ ਵਿਅਕਤੀ ਨੂੰ ਪੱਥਰਾਂ ਦੇ ਨਾਲ ਕੁੱਟ-ਕੁੱਟ ਜਾਨੋਂ ਮਾਰ ਦਿੱਤਾ।

BBC Persian

ਮਾਮਲੇ ਨੂੰ ਲੈ ਕੇ ਬੀਬੀਸੀ ਪਰਸ਼ੀਅਨ ਦੁਆਰਾ 22 ਜੂਨ 2018 ਨੂੰ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਘਟਨਾ ਦੇ ਗਵਾਹ ਨੇ ਬੀਬੀਸੀ ਨੂੰ ਦੱਸਿਆ ਕਿ ਵਿਅਕਤੀ ਦਰਜਾਬ ਜ਼ਿਲੇ ਦੇ ਅਧੀਨ ਪੈਂਦੇ ਮੰਗੋਲ ਪਿੰਡ ਦਾ ਰਹਿਣ ਵਾਲਾ ਸੀ। ਰਿਪੋਰਟ ਦੇ ਮੁਤਾਬਕ ਇਹ ਘਟਨਾ ਫਰਵਰੀ 2018 ਦੀ ਹੈ।

ਇਨ੍ਹਾਂ ਸਬੂਤਾਂ ਤੋਂ ਸਾਫ ਹੋਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ ਅਤੇ ਵੀਡੀਓ ਵਿਚ ਤਾਲਿਬਾਨੀ ਨਹੀਂ ਬਲਕਿ IS ਦੇ ਅੱਤਵਾਦੀ ਇੱਕ ਰੇਪ ਦੇ ਆਰੋਪੀ ਨੂੰ ਮਾਰ ਰਹੇ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ 2018 ਦਾ ਹੈ ਜਦੋਂ 60 ਸਾਲਾਂ ਰੇਪ ਦੇ ਆਰੋਪੀ ਨੂੰ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ ਸੀ। ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Recent footage from Afghanistan of a man being stoned to death by Taliban
Claimed By- FB User Heshmat Alavi

Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement