Fact Check: ਕਿਸਾਨੀ ਸੰਘਰਸ਼ ਨੂੰ ਖਾਲਿਸਤਾਨ ਨਾਲ ਜੋੜ ਕੇ 2016 ਦੀ ਵੀਡੀਓ ਕੀਤੀ ਜਾ ਰਹੀ ਵਾਇਰਲ
Published : Dec 18, 2020, 3:40 pm IST
Updated : Dec 18, 2020, 3:43 pm IST
SHARE ARTICLE
Old video Viral With Fake claim
Old video Viral With Fake claim

ਰੋਜ਼ਾਨਾ ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ 2016 ਵਿਚ ਅੰਮ੍ਰਿਤਸਰ ਵਿਖੇ ਹੋਈ ਇਕ ਰੈਲੀ ਦੀ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ): ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਗੁੰਮਰਾਹ ਕਰਨ ਲਈ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਵੀਡੀਓ ਵਾਇਰਲ ਹੋ ਰਹੇ ਹਨ। ਇਸ ਦੌਰਾਨ ਬੀਤੇ ਦਿਨੀਂ ਇਕ ਵਾਇਰਲ ਵੀਡੀਓ ਜ਼ਰੀਏ ਦਾਅਵਾ ਕੀਤਾ ਗਿਆ ਕਿ ਕਿਸਾਨੀ ਅੰਦੋਲਨ ਦੌਰਾਨ ਸਿੱਖਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।

 

ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ 2016 ਵਿਚ ਅੰਮ੍ਰਿਤਸਰ ਵਿਖੇ ਹੋਈ ਇਕ ਰੈਲੀ ਦੌਰਾਨ ਦੀ ਹੈ।

ਵਾਇਰਲ ਪੋਸਟ ਦਾ ਦਾਅਵਾ

ਟਵਿਟਰ ਯੂਜ਼ਰ INDRANI SUNDESHA @IndraniSundesh ਨੇ ਇਕ ਵੀਡੀਓ ਸਾਂਝਾ ਕੀਤਾ। ਇਸ ਦੇ ਨਾਲ ਕੈਪਸ਼ਨ ਦਿੱਤਾ ਗਿਆ, खुले आम खालिस्तान जिंदाबाद, के नारे लग रहे हैं तलवारे,चाकू ,लाठियां चल रही है क्या ये भारत के किसान हैं क्या इनके लिए भारत बन्द करना चाहिए? #भारत_बन्द_नहीं_बुलंद_है

Photo

ਇਸ ਵੀਡੀਓ ਨੂੰ ਹੋਰ ਵੀ ਕਈ ਯੂਜ਼ਰ ਕਿਸਾਨੀ ਸੰਘਰਸ਼ ਨਾਲ ਜੋੜ ਕੇ ਸ਼ੇਅਰ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਵੱਲੋਂ ਕੀਤੀ ਗਈ ਪੜਤਾਲ

ਵੀਡੀਓ ਸਬੰਧੀ ਕੀਤੇ ਜਾ ਰਹੇ ਦਾਅਵੇ ਦੀ ਪੁਸ਼ਟੀ ਲਈ ਰੋਜ਼ਾਨਾ ਸਪੋਕਸਮੈਨ ਨੇ ਸਭ ਤੋਂ ਪਹਿਲਾਂ ਗੂਗਲ ‘ਤੇ ਰਿਵਰਸ ਇਮੇਜ ਸਰਚ ਕੀਤਾ। ਇਸ ਦੌਰਾਨ ਸਭ ਤੋਂ ਪਹਿਲਾਂ Live From Beas (Shiv Sena not Come to Amritsar) ਟਾਈਟਲ ਦੇ ਨਾਂਅ ‘ਤੇ ਇਕ ਵੀਡੀਓ ਸਾਹਮਣੇ ਆਈ।

Photo

ਇਹ ਵੀਡੀਓ ਖ਼ਾਲਸਾ ਗੱਤਕਾ ਗਰੁੱਪ (Khalsa Gatka Group) ਵੱਲੋਂ 25 ਮਈ 2016 ਨੂੰ ਅਪਲੋਡ ਕੀਤੀ ਗਈ।

ਵੀਡੀਓ ਸਬੰਧੀ ਹੋਰ ਪੜਤਾਲ ਲਈ ਰੋਜ਼ਾਨਾ ਸਪੋਕਸਮੈਨ ਨੇ ਗੂਗਲ ‘ਤੇ Shiv Sena not Come to Amritsar for rally ਸਰਚ ਕੀਤਾ। ਇਸ ਤੋਂ ਬਾਅਦ ਹਿੰਦੋਸਤਾਨ ਟਾਈਮਜ਼ ਦੀ ਇਕ ਰਿਪੋਟ ਸਾਹਮਣੇ ਆਈ।

https://www.hindustantimes.com/punjab/sikh-hardliners-hold-anakh-rally-at-beas-bridge-to-challenge-shiv-sena-in-absentia-after-cancellation-of-lalkar-rally/story-v6KzHSiNeju8Vcbt8rlHXK.html

ਵਧੇਰੇ ਜਾਣਕਾਰੀ ਲਈ ਅਸੀਂ ਅੰਮ੍ਰਿਤਸਰ ਤੋਂ ਅਪਣੇ ਰਿਪੋਟਰ ਚਰਨਜੀਤ ਸਿੰਘ ਅਰੋੜਾ ਨਾਲ ਗੱਲ ਕੀਤੀ, ਜਿਸ ਜ਼ਰੀਏ ਜਾਣਕਾਰੀ ਮਿਲੀ ਕਿ ਸ਼ਿਵਸੈਨਾ ਨੇ ਮਈ 2016 ਵਿਚ ਲਲਕਾਰ ਰੈਲੀ ਦਾ ਪ੍ਰਸਤਾਵ ਦਿੱਤਾ ਸੀ। ਲਲਕਾਰ ਰੈਲੀ ਨੂੰ ਰੋਕਣ ਲਈ ਬਿਆਸ ਪੁਲ ‘ਤੇ ਸਿੱਖ ਇਕੱਠੇ ਹੋਏ ਸਨ ਅਤੇ ਸ਼ਿਵਸੈਨਾ ਦੀ ਇਹ ਰੈਲੀ ਨਹੀਂ ਹੋਈ ਸੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਮਈ 2016 ਵਿਚ ਸ਼ਿਵਸੈਨਾ ਵੱਲੋਂ ਪ੍ਰਸਤਾਵਿਤ ਕੀਤੀ ਗਈ ਰੈਲੀ ਨੂੰ ਰੋਕਣ ਲਈ ਬਿਆਸ ਪੁਲ ‘ਤੇ ਹੋਏ ਸਿੱਖਾਂ ਦੇ ਇਕੱਠ ਨਾਲ ਸਬੰਧਤ ਹੈ।

Claim – ਵਾਇਰਲ ਵੀਡੀਓ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿਸਾਨੀ ਮੋਰਚੇ ਦੌਰਾਨ ਕਿਸਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ।

Claimed By – INDRANI SUNDESHA

Fact Check - ਫਰਜ਼ੀ 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement