Fact Check: ਪੁਲਿਸ ਵੱਲੋਂ ਭੰਨਤੋੜ ਦਾ ਵੀਡੀਓ 2 ਸਾਲ ਪੁਰਾਣਾ, ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ
Published : May 19, 2021, 5:16 pm IST
Updated : May 19, 2021, 5:16 pm IST
SHARE ARTICLE
Fact Check: 2-year-old video of police vandalism goes viral
Fact Check: 2-year-old video of police vandalism goes viral

ਸਪੋਕਸਮੈਨ ਨੇ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ ਅਤੇ ਇਹ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ।

ਰੋਜ਼ਾਨਾ ਸਪੋਕਸਮੈਨ (ਟੀਮ ਫੈਕਟ ਚੈੱਕ): ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਪੁਲਿਸ ਕਰਮਚਾਰੀਆਂ ਨੂੰ ਭੰਨਤੋੜ ਕਰਦਿਆਂ ਵੇਖਿਆ ਜਾ ਸਕਦਾ ਹੈ। ਕਈ ਯੂਜ਼ਰ ਦਾਅਵਾ ਕਰ ਰਹੇ ਹਨ ਕਿ ਵੀਡੀਓ ਦਿੱਲੀ ਦਾ ਹੈ ਤਾਂ ਕਈ ਯੂਜ਼ਰ ਇਸ ਨੂੰ ਹਿਸਾਰ ਦਾ ਦੱਸ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸਪੋਕਸਮੈਨ ਨੇ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ ਅਤੇ ਇਹ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ। ਇਸ ਦਾ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Agg Bani ਨੇ ਵਾਇਰਲ ਵੀਡੀਓ ਨੂੰ ਦਿੱਲੀ ਦਾ ਦੱਸ ਕੇ ਸ਼ੇਅਰ ਕਰਦਿਆਂ ਲਿਖਿਆ, "ਦਿੱਲੀ ਵਿਚ ਪੁਲਿਸ ਆਪ ਭੰਨ ਤੋੜ ਕਰਕੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਦਿੱਲੀ ਨਿਵਾਸੀਆਂ ਦਾ ਨੁਕਸਾਨ ਕਰ ਰਹੇ ਹਨ... ਕਿਰਪਾ ਕਰਕੇ ਵੱਧ ਤੋਂ ਵੱਧ ਸ਼ੇਅਰ ਕਰੋ ਜੀ.... ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ????????"

ਇਸੇ ਤਰ੍ਹਾਂ ਅਧਿਕਾਰਕ ਫੇਸਬੁੱਕ ਪੇਜ ਕਿਸਾਨ ਏਕਤਾ ਮੋਰਚਾ ਨੇ ਵੀਡੀਓ ਨੂੰ ਲਾਈਵ ਕਰਦਿਆਂ ਹਿਸਾਰ ਨਾਲ ਜੋੜਕੇ ਲਿਖਿਆ, "हिसार में पुलिस द्वारा तोड़फोड़ और इल्जाम किसानों पर लगाया गया आप देख सकते हो खट्टर सरकार और हरयाणा पुलिस का असली चेहरा भूत ही घिनौनी हरकत की गई है किसानो को फ़साने के लिए"

ਇਨ੍ਹਾਂ ਪੋਸਟਾਂ ਦੇ ਫੇਸਬੁੱਕ ਲਿੰਕ ਇੱਥੇ ਕਲਿੱਕ ਕਰ ਵੇਖੇ ਜਾ ਸਕਦੇ ਹਨ।

Agg Bani ਤੇ Kisan Ekta Morcha ਦੇ ਫੇਸਬੁੱਕ ਪੋਸਟ ਕਲਿਕ ਕਰ ਵੇਖੋ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਦੋਵੇਂ ਪੋਸਟਾਂ ਨੂੰ ਧਿਆਨ ਨਾਲ ਵੇਖਿਆ ਅਤੇ ਕਮੈਂਟ ਸੈਕਸ਼ਨ ਵਿਚ ਲੋਕਾਂ ਵੱਲੋਂ ਕੀਤੇ ਗਏ ਕਮੈਂਟਸ ਨੂੰ ਪੜ੍ਹਿਆ। ਇਨ੍ਹਾਂ ਦੋਵੇਂ ਪੋਸਟਾਂ ਵਿਚ ਕੁਝ ਯੂਜ਼ਰ ਨੇ ਕਮੈਂਟ ਕੀਤਾ ਕਿ ਇਹ ਵੀਡੀਓ ਪੁਰਾਣਾ ਹੈ। ਕਿਸੇ ਨੇ ਵੀਡੀਓ ਨੂੰ ਜੰਮੂ ਦਾ ਦੱਸਿਆ ਅਤੇ ਕਿਸੇ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਦੱਸਿਆ।

ਅੱਗੇ ਵਧਦੇ ਹੋਏ ਕੀਵਰਡ ਸਰਚ ਨਾਲ ਵੀਡੀਓ ਦੀ ਭਾਲ ਸ਼ੁਰੂ ਕੀਤੀ। ਸਾਨੂੰ ਵੀਡੀਓ ਨੂੰ ਲੈ ਕੇ ਖਬਰ Nai Dunia ਦੀ ਇੱਕ ਪੁਰਾਣੀ ਖਬਰ ਪ੍ਰਕਾਸ਼ਿਤ ਮਿਲੀ। ਇਸ ਖਬਰ ਵਿਚ ਵੀਡੀਓ ਦਾ ਸਕ੍ਰੀਨਸ਼ਾਟ ਇਸਤੇਮਾਲ ਕੀਤਾ ਗਿਆ ਸੀ ਅਤੇ ਇਹ ਖਬਰ 26 ਦਿਸੰਬਰ 2019 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਖਬਰ ਨੂੰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ, "Madhya Pradesh News : तोड़फोड़ के वीडियो को लेकर उत्‍तरप्रदेश पुलिस के दावे की जबलपुर में जांच"

Photo

ਖਬਰ ਅਨੁਸਾਰ ਇਸ ਵਾਇਰਲ ਵੀਡੀਓ ਨੂੰ ਉੱਤਰ ਪ੍ਰਦੇਸ਼ ਦਾ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਹ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ। ਇਸ ਮਾਮਲੇ ਨੂੰ ਲੈ ਕੇ ਜਬਲਪੁਰ ਪੁਲਿਸ ਨੇ ਕਾਰਵਾਈ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਜਬਲਪੁਰ ਦੇ ਗੋਹਲਪੁਰ ਦਾ ਹੈ ਜਿਥੇ ਇੱਕ ਡਾਕਟਰ ਦੀ ਕਲੀਨਿਕ ਹੇਠਾਂ ਭੰਨਤੋੜ ਕੀਤੀ ਗਈ ਸੀ। ਡਾਕਟਰ ਨਾਲ ਗੱਲ ਕਰਨ 'ਤੇ ਉਸ ਨੇ ਮੰਨਿਆ ਕਿ ਭੰਨਤੋੜ ਹੋਈ ਹੈ ਪਰ ਕਿਸ ਨੇ ਕੀਤੀ ਇਸ ਦੀ ਜਾਣਕਾਰੀ ਡਾਕਟਰ ਨੇ ਸਾਂਝੀ ਨਹੀਂ ਕੀਤੀ।

ਉੱਤਰ ਪ੍ਰਦੇਸ਼ ਪੁਲਿਸ ਨੇ ਵੀਡੀਓ ਸਬੰਧੀ 25 ਦਿਸੰਬਰ 2019 ਨੂੰ ਟਵੀਟ ਕੀਤਾ ਸੀ। ਟਵੀਟ ਕਰਦਿਆਂ ਉਨ੍ਹਾਂ ਨੇ ਲਿਖਿਆ ਸੀ: "वीडियो में दिखाई जा रही घटना @UPPolice से संबंधित नहीं है, यह जबलपुर मध्य प्रदेश का वीडियो है। #UPPAgainstFakeNews"

ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ: ਸਪੋਕਸਮੈਨ ਨੇ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਅਤੇ ਇਹ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਹੈ। ਇਸ ਵੀਡੀਓ ਦਾ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

Claim: ਪੁਲਿਸ ਵੱਲੋਂ ਕੀਤੀ ਭੰਨਤੋੜ 2 ਸਾਲ ਪੁਰਾਣਾ ਵੀਡੀਓ ਵਾਇਰਲ

Claim By: Agg Bani ਤੇ Kisan Ekta Morcha

Fact Check: ਫਰਜੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement