Fact Check: ਪ੍ਰੇਮ ਸਿੰਘ ਚੰਦੂਮਾਜਰਾ ਨੇ ਨਹੀਂ ਦਿੱਤਾ ਇਹ ਬਿਆਨ, ਫਰਜ਼ੀ ਨਿਊਜ਼ ਕਟਿੰਗ ਵਾਇਰਲ
Published : Jun 19, 2021, 2:45 pm IST
Updated : Jun 19, 2021, 2:46 pm IST
SHARE ARTICLE
Fact Check: Prem Singh Chandumajra did not make this statement
Fact Check: Prem Singh Chandumajra did not make this statement

ਇਹ ਨਿਊਜ਼ ਕਟਿੰਗ ਪਿਛਲੇ ਸਾਲ ਵੀ ਵਾਇਰਲ ਹੋਇਆ ਸੀ ਅਤੇ ਇਸਨੂੰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਖਾਰਿਜ ਕੀਤਾ ਗਿਆ ਸੀ।

RSFC (Mohali)- 13 ਜੂਨ 2021 ਨੂੰ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਸਿਆਸੀ ਜਗਤ ਨੂੰ ਹੈਰਾਨ ਕੀਤਾ। ਇਸ ਗਠਜੋੜ ਨੂੰ ਲੈ ਕੇ ਵਿਰੋਧੀ ਸਿਆਸੀ ਆਗੂਆਂ ਵੱਲੋਂ ਦੋਨਾਂ ਪਾਰਟੀ 'ਤੇ ਨਿਸ਼ਾਨਾ ਸਾਧਿਆ ਗਿਆ। ਹੁਣ ਇਸੇ ਤਰ੍ਹਾਂ ਇੱਕ ਪੋਸਟ ਵਾਇਰਲ ਕਰਦੇ ਹੋਏ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸ ਪੋਸਟ ਵਿਚ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਂ ਤੋਂ ਇੱਕ ਬਿਆਨ ਦਿਖਾਇਆ ਗਿਆ ਹੈ। ਇਹ ਬਿਆਨ ਡੇਰਾ ਸੋਧਾ ਸਾਧ ਗੁਰਮੀਤ ਰਾਮ ਰਹੀਮ ਪੋਸ਼ਾਕ ਮਾਮਲੇ ਨੂੰ ਲੈ ਕੇ ਦਿੱਤਾ ਗਿਆ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਨਿਊਜ਼ ਕਟਿੰਗ ਪਿਛਲੇ ਸਾਲ ਵੀ ਵਾਇਰਲ ਹੋਇਆ ਸੀ ਅਤੇ ਇਸਨੂੰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਖਾਰਜ ਕੀਤਾ ਗਿਆ ਸੀ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ “GurPreet Singh Sidhu” ਨੇ ਇਸ ਪੋਸਟ ਨੂੰ ਅਪਲੋਡ ਕਰਦੇ ਹੋਏ ਲਿਖਿਆ, "ਮਾਇਆਵਤੀ ਨੂੰ ਮਿਲਣ ਲਈ ਬਾਦਲ ਬਿਲਕੁਲ ਠੀਕ ਆ ਪਰ SIT ਸਾਹਮਣੇ ਪੇਛ ਹੋਣ ਵੇਲੇ ਬਿਮਾਰੀ ਦੇ ਡਰਾਮੇ ਕਰਨ ਲੱਗ ਪੈਂਦਾ !!"

ਇਸ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।  ਇਸ ਮਾਮਲੇ ਨਾਲ ਜੁੜਿਆ ਸਾਨੂੰ ਕੋਈ ਠੋਸ ਸਬੂਤ ਨਹੀਂ ਮਿਲਿਆ। ਜੇਕਰ ਅਜਿਹਾ ਕੋਈ ਬਿਆਨ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਉਸਨੇ ਸੁਰਖੀ ਜ਼ਰੂਰ ਬਣਨਾ ਸੀ ਪਰ ਇਸ ਬਿਆਨ ਨੂੰ ਲੈ ਕੇ ਸਾਨੂੰ ਕੋਈ ਖਬਰ ਨਹੀਂ ਮਿਲੀ।

ਸਾਨੂੰ ਇਸ ਕਟਿੰਗ ਨੂੰ ਲੈ ਕੇ ਪਿਛਲੇ ਸਾਲ ਪ੍ਰਕਾਸ਼ਿਤ ਕਈ Fact Check ਆਰਟੀਕਲ ਮਿਲੇ ਜਿਨ੍ਹਾਂ ਤੋਂ ਇਹ ਸਾਬਿਤ ਹੋਇਆ ਕਿ ਇਹ ਕਟਿੰਗ ਹਾਲੀਆ ਨਹੀਂ ਪੁਰਾਣੀ ਹੈ ਅਤੇ ਫਰਜ਼ੀ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਕੁਝ ਯੂਜ਼ਰਜ਼ ਦੁਆਰਾ ਇਸ ਕਟਿੰਗ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸ਼ੇਅਰ ਕੀਤਾ ਗਿਆ ਸੀ। ਦੱਸ ਦਈਏ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪ ਇਸ ਕਟਿੰਗ ਅਤੇ ਬਿਆਨ ਨੂੰ ਫਰਜ਼ੀ ਦੱਸਿਆ ਸੀ।

ਫੇਸਬੁੱਕ ਪੇਜ ਪ੍ਰਚਾਰ ਸ੍ਰੋਮਣੀ ਅਕਾਲੀ ਦਲ ਨੇ 20 ਜੁਲਾਈ 2020 ਨੂੰ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੀਡੀਓ ਅਪਲੋਡ ਕਰਦਿਆਂ ਲਿਖਿਆ, “ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਜੀ ਦੇ ਅਕਸ ਨੂੰ ਬਦਨਾਮ ਕਰਨ ਲਈ ਉਨ੍ਹਾਂ ਖਿਲਾਫ ਝੂਠੀਆਂ ਖ਼ਬਰਾਂ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ। #BewareOfLiars

ਇਸ ਵੀਡੀਓ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਆਪ ਇਸ ਬਿਆਨ ਨੂੰ ਫਰਜ਼ੀ ਦੱਸ ਰਹੇ ਹਨ। ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਨਿਊਜ਼ ਕਟਿੰਗ ਪਿਛਲੇ ਸਾਲ ਵੀ ਵਾਇਰਲ ਹੋਇਆ ਸੀ ਅਤੇ ਇਸਨੂੰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਖਾਰਿਜ ਕੀਤਾ ਗਿਆ ਸੀ।

Claim- Prem Singh Chandumajra statement on Dera Sacha Sauda Chief

Claimed By- FB User GurPreet Singh Sidhu

Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement