Fact Check: ਟਰੇਨ 'ਚ ਲਟਕਦੀ ਭੀੜ੍ਹ ਦੇ ਇਸ ਵੀਡੀਓ ਦਾ ਹਾਲੀਆ UP PET ਪ੍ਰੀਖਿਆ ਨਾਲ ਕੋਈ ਸਬੰਧ ਨਹੀਂ ਹੈ
Published : Oct 19, 2022, 8:10 pm IST
Updated : Oct 19, 2022, 8:10 pm IST
SHARE ARTICLE
Fact Check Old video of rush in train viral in the name up pet exam students
Fact Check Old video of rush in train viral in the name up pet exam students

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ UP-PET ਪ੍ਰੀਖਿਆ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਟਰੇਨ 'ਚ ਲਟਕਦੀ ਭੀੜ੍ਹ ਨੂੰ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਹੇ ਹੈ ਕਿ ਇਹ ਵੀਡੀਓ ਯੂਪੀ-ਪੀਈਟੀ ਇਮਤਿਹਾਨ ਦੇਣ ਜਾ ਰਹੀ ਭੀੜ ਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਭਾਜਪਾ ਸਰਕਾਰ 'ਤੇ ਤਨਜ਼ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਯੂਪੀ-ਪੀਈਟੀ ਪ੍ਰੀਖਿਆ ਨਾਲ ਕੋਈ ਸਬੰਧ ਨਹੀਂ ਹੈ।

ਵਾਇਰਲ ਪੋਸਟ

Uttarakhand Youth Congress ਦੇ ਅਧਿਕਾਰਿਕ ਪੇਜ ਨੇ 15 ਅਕਤੂਬਰ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਯੂਪੀ-ਪੀਈਟੀ ਇਮਤਿਹਾਨ ਵਿੱਚ ਭਾਰੀ ਹਫੜਾ-ਦਫੜੀ ਕਾਰਨ ਵਿਦਿਆਰਥੀਆਂ ਨੂੰ ਹੋ ਰਹੀਆਂ ਮੁਸ਼ਕਲਾਂ ਨੂੰ ਦੇਖ ਕੇ ਤੁਸੀਂ ਹਾਸੇ-ਠੱਠੇ ਹੋ ਜਾਓਗੇ ਪਰ ਭਾਜਪਾ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ। ਨੌਜਵਾਨ ਵਿਰੋਧੀ ਸਰਕਾਰ ਇਮਤਿਹਾਨਾਂ ਲਈ ਨੌਜਵਾਨਾਂ ਤੋਂ ਮੋਟੀਆਂ ਫੀਸਾਂ ਵਸੂਲਦੀ ਹੈ, ਪਰ ਨਾ ਤਾਂ ਨੌਕਰੀਆਂ ਦੇਣ ਦੇ ਸਮਰੱਥ ਹੈ ਅਤੇ ਨਾ ਹੀ ਹਫੜਾ-ਦਫੜੀ ਤੋਂ ਮੁਕਤ ਹੈ।"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ

ਸਾਨੂੰ ਵਾਇਰਲ ਹੋ ਰਿਹਾ ਇਹ ਵੀਡੀਓ Youtube ਤੇ 27 ਫ਼ਰਵਰੀ 2018 ਦਾ ਸ਼ੇਅਰ ਕੀਤਾ ਮਿਲਿਆ। ਯੂਜ਼ਰ ਨੇ ਵੀਡੀਓ ਸਾਂਝਾ ਕਰਦਿਆਂ ਇਸਨੂੰ ਗਯਾ ਤੋਂ ਪਟਨਾ ਜਾਣ ਵਾਲੀ ਪੈਸੈਂਜਰ ਟਰੇਨ ਦਾ ਦੱਸਿਆ ਸੀ। ਓਥੇ ਹੀ ਗੌਰ ਕਰਨ ਵਾਲੀ ਗੱਲ ਹੈ ਕਿ ਯੂਪੀ-ਪੀਈਟੀ ਦੀ ਪ੍ਰੀਖਿਆ 15 ਅਤੇ 16 ਅਕਤੂਬਰ ਨੂੰ ਕਰਵਾਈ ਗਈ ਸੀ।

Youtube VideoYoutube Video

ਦੱਸ ਦਈਏ ਕਿ ਇਸ ਵੀਡੀਓ ਨੂੰ ਕਾਂਗਰੇਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਸਮਾਨ ਦਾਅਵੇ ਨਾਲ ਸਾਂਝਾ ਕੀਤਾ ਸੀ ਜਿਸਨੂੰ ਉੱਤਰੀ ਕੇਂਦਰੀ ਰੇਲਵੇ ਦੁਆਰਾ ਟਵੀਟ ਕਰ ਫਰਜ਼ੀ ਦੱਸਿਆ ਗਿਆ ਹੈ। ਇਹ ਟਵੀਟ ਕਰਦਿਆਂ North Central Railway ਨੇ ਲਿਖਿਆ, "अफवाहों से बचें! @priyankagandhi के ट्वीट के संदर्भ में (जो अब डिलीट किया जा चुका है) स्पष्ट किया जाता है कि मेमू ट्रेन का कोच नंबर 40042 आज प्रयागराज  से नहीं गुजरा है और इस तस्वीर का UPPET परीक्षा से कोई लेना-देना नहीं है।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਯੂਪੀ-ਪੀਈਟੀ ਪ੍ਰੀਖਿਆ ਨਾਲ ਕੋਈ ਸਬੰਧ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement