ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ 2021 ਦਾ ਹੈ ਅਤੇ ਇਸਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਕਿਸਾਨ ਸੰਘਰਸ਼ 2024 ਨੂੰ ਲੈ ਕੇ ਇੱਕ ਹੋਰ ਗੁੰਮਰਾਹਕੁਨ ਦਾਅਵਾ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਕਿਸਾਨ ਅੰਦੋਲਨ ਵਿਖੇ ਸਰਕਾਰ ਨੂੰ ਧਮਕੀ ਦਿੰਦੇ ਅਤੇ ਸਿੱਖ ਨੌਜਵਾਨਾਂ 'ਚ ਆਰਮੀ ਦੀ ਸ਼ਮੂਲੀਅਤ ਬਾਰੇ ਗੱਲ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਤੋਂ ਸਾਹਮਣੇ ਆਇਆ ਹੈ।
ਮੀਡੀਆ ਹਾਊਸ "South Asian Journal" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "A Sikh Farmer warns, “if our Sikh boys in Indian Army rebel and join the farmers. It will 10 minutes for Pakistan to reach Delhi”"
A Sikh Farmer warns, “if our Sikh boys in Indian Army rebel and join the farmers. It will 10 minutes for Pakistan to reach Delhi” pic.twitter.com/InFfdp3ixz#FarmerProtest2024 #Sikh
— South Asian Journal (@sajournal1) February 19, 2024
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ 2021 ਦਾ ਹੈ ਅਤੇ ਇਸਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਵੀਡੀਓ 2021 ਦਾ ਹੈ
ਦੱਸ ਦਈਏ ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਤੇ ਅਪਲੋਡ ਮਿਲਿਆ। ਦੱਸ ਦਈਏ ਕਿ ਇਹ ਵੀਡੀਓ ਪਿਛਲੇ ਕਿਸਾਨ ਸੰਘਰਸ਼ (ਤਿੰਨ ਖੇਤੀ ਕਾਨੂੰਨ) ਨਾਲ ਸਬੰਧਿਤ ਹੈ। 30 ਜਨਵਰੀ 2021 ਦਾ ਸਾਂਝਾ ਕੀਤਾ ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
A Singh is threatening Modi Gov that if he takes any action against "so called" farmer protesters, their sons in Indian army will leave China & Pakistan borders and march Delhi.
— Krutika Varu ?? (@VaruKrutika) January 30, 2021
This is dangerous, @DelhiPolice @HMOIndia @NIA_India please do consider this video seriously. pic.twitter.com/Iz2UeAs8jc
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ 2021 ਦਾ ਹੈ ਅਤੇ ਇਸਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
Our Sources:
Tweet Of User Krutika Varu, Dated 30-Jan-2021