Fact Check: ਨਵਜੋਤ ਸਿੱਧੂ ਨੂੰ ਜੇਲ੍ਹ ਭੇਜਣ ਦੇ ਫੈਸਲੇ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਵੰਡੇ ਲੱਡੂ? ਵੀਡੀਓ ਪੰਜਾਬ ਚੋਣਾਂ 2022 ਨਾਲ ਸਬੰਧਿਤ ਹੈ
Published : May 20, 2022, 1:49 pm IST
Updated : May 20, 2022, 1:50 pm IST
SHARE ARTICLE
Fact Check Old video of Police officer celebrating Navjot Sidhu lost in Punjab Elections 2022 shared with misleading claim
Fact Check Old video of Police officer celebrating Navjot Sidhu lost in Punjab Elections 2022 shared with misleading claim

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦੇ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਨਾਲ ਕੋਈ ਸਬੰਧ ਨਹੀਂ ਹੈ। 

RSFC (Team Mohali)- ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿਚ 1 ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਹੁਣ ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡਿਆ 'ਤੇ ਇੱਕ ਪੁਲਿਸ ਮੁਲਾਜ਼ਮ ਦਾ ਲੱਡੂ ਵੰਡਦੇ ਦਾ ਵੀਡੀਓ ਵਾਇਰਲ ਹੋਣਾ ਸ਼ੁਰੂ ਹੋਇਆ। ਵੀਡੀਓ ਨਾਲ ਦਾਅਵਾ ਕੀਤਾ ਗਿਆ ਕਿ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖੁਸ਼ੀ ਪ੍ਰਗਟਾਈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦੇ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਨਾਲ ਕੋਈ ਸਬੰਧ ਨਹੀਂ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "AggBani - ਅੱਗਬਾਣੀ" ਨੇ 19 ਮਈ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਠੋਕੋ ਤਾਲੀ ਠੁੱਕ ਗਿਆ"

ਇਸੇ ਤਰ੍ਹਾਂ ਇਸ ਵੀਡੀਓ ਨੂੰ ਸੋਸ਼ਲ ਮੀਡਿਆ 'ਤੇ ਕਈ ਸਾਰੇ ਯੂਜ਼ਰਸ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਹਨ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ

ਸਾਨੂੰ ਇਹ ਵੀਡੀਓ ਕਈ ਪੁਰਾਣੀ ਖਬਰਾਂ ਵਿਚ ਅਪਲੋਡ ਮਿਲਿਆ। ਇਹ ਵੀਡੀਓ ਪੰਜਾਬ ਚੋਣਾਂ 2022 'ਚ ਨਵਜੋਤ ਸਿੰਘ ਸਿੱਧੂ ਦੀ ਹਾਰ ਤੋਂ ਬਾਅਦ ਦਾ ਹੈ। ਮੀਡੀਆ ਅਦਾਰੇ Prime Asia ਨੇ 11 ਮਾਰਚ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "SIDHU ਦੀ ਹਾਰ 'ਤੇ ਪੁਲਿਸ ਵਾਲੇ ਨੇ ਵੰਡੇ ਲੱਡੂ "ਠੋਕੋ ਤਾਲੀ ਠੁਕ ਗਿਆ"

ਇਸੇ ਤਰ੍ਹਾਂ ਸਾਨੂੰ ਮਾਮਲੇ ਨੂੰ ਲੈ ਕੇ Rozana Spokesman ਦੀ 12 ਮਾਰਚ 2022 ਨੂੰ ਪ੍ਰਕਾਸ਼ਿਤ ਰਿਪੋਰਟ ਮਿਲਦੀ ਹੈ। ਇਸ ਰਿਪੋਰਟ ਵਿਚ ਇਸ ਪੁਲਿਸ ਮੁਲਾਜ਼ਮ ਦਾ ਬਿਆਨ ਵੀ ਸੁਣਿਆ ਜਾ ਸਕਦਾ ਹੈ। ਰੋਜ਼ਾਨਾ ਸਪੋਕਸਮੈਨ ਨੇ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਦਿੱਤਾ ਸੀ, "ਨਵਜੋਤ ਸਿੱਧੂ ਦੇ ਪੈਂਟ ਗਿੱਲੀ ਵਾਲੀ ਗੱਲ 'ਤੇ ਭਿੜੇ ਪੁਲਿਸ ਵਾਲੇ ਸੰਦੀਪ ਸਿੰਘ ਨੇ ਸਿੱਧੂ ਦੇ ਹਾਰ ਜਾਣ ਦੀ ਖ਼ੁਸ਼ੀ 'ਚ ਵੰਡੇ ਲੱਡੂ, "ਕਹਿੰਦਾ ਮੈਨੂੰ ਅੱਜ ਵੀ ਸਿੱਧੂ ਦਾ ਕੋਈ ਡਰ ਨਹੀਂ ਤੇ ਨਾ ਹੀ ਉਹ ਮੇਰਾ ਕੁਝ ਵਿਗਾੜ ਸਕਦਾ"

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਚੋਣਾਂ 2022 ਦੇ ਪ੍ਰਚਾਰ ਦੌਰਾਨ ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਗਿਆ ਸੀ ਜਿਸਤੋਂ ਬਾਅਦ ਕਈ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਧੂ ਦੀ ਨਿਖੇਦੀ ਕੀਤੀ ਗਈ ਸੀ। ਇਸੇ ਬਿਆਨ ਤੋਂ ਬਾਅਦ ਜਦੋਂ ਨਵਜੋਤ ਸਿੱਧੂ ਦੀ ਚੋਣਾਂ 'ਚ ਹਾਰ ਹੁੰਦੀ ਹੈ ਤਾਂ ਪੁਲਿਸ ਮੁਲਾਜ਼ਮ ਖੁਸ਼ੀ 'ਚ ਲੱਡੂ ਵੰਡਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦੇ ਨਵਜੋਤ ਸਿੱਧੂ ਦੇ ਜੇਲ੍ਹ ਜਾਣ ਦੇ ਐਲਾਨ ਨਾਲ ਕੋਈ ਸਬੰਧ ਨਹੀਂ ਹੈ। 

Claim- Punjab Police Official Celebrated SC Verdict On Navjot Sidhu Road rage case
Claimed By- FB Page Agg Bani
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement